Menu

ਡੀ.ਏ.ਪੀ. ਖਾਦ ਦੇ ਮੁੱਦੇ ‘ਤੇ ‘ਆਪ’ ਵਿਧਾਇਕਾਂ ਨੇ ਕੀਤਾ ਰੋਸ ਮਾਰਚ

ਚੰਡੀਗੜ, 11 ਨਵੰਬਰ – ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕਾਂ ਨੇ ਸੂਬੇ ‘ਚ ਡੀ.ਏ.ਪੀ ਖਾਦ ਦੇ ਗਹਿਰਾਏ ਸੰਕਟ ਨੂੰ ਲੈ ਕੇ ਕੇਂਦਰ ਦੀ ਮੋਦੀ ਅਤੇ ਪੰਜਾਬ ਦੀ ਚੰਨੀ ਸਰਕਾਰ ਵਿਰੁੱਧ ਰੋਸ ਮਾਰਚ ਕੀਤਾ। ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਸਥਾਨਕ ਸੈਕਟਰ- 4 ਸਥਿਤ ਐਮ.ਐਲ.ਏ. ਹੋਸਟਲ ਵਿੱਚ ਬੈਠਕ ਕਰਨ ਉਪਰੰਤ ‘ਆਪ’ ਵਿਧਾਇਕਾਂ ਨੇ ਪੈਦਲ ਹੀ ਵਿਧਾਨ ਸਭਾ ਵੱਲ ਕੂਚ ਕੀਤਾ। ‘ਆਪ’ ਵਿਧਾਇਕਾਂ ‘ਚ ਕੁਲਤਾਰ ਸਿੰਘ ਸੰਧਵਾਂ, ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ, ਅਮਨ ਅਰੋੜਾ, ਮੀਤ ਹੇਅਰ, ਪ੍ਰਿੰਸੀਪਲ ਬੁੱਧਰਾਮ, ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ, ਜੈ ਸਿੰਘ ਰੋੜੀ ਅਤੇ ਅਮਰਜੀਤ ਸਿੰਘ ਸੰਦੋਆ ਪ੍ਰਮੁੱਖ ਸਨ।
ਹੱਥਾਂ ਵਿੱਚ ਚੰਨੀ ਅਤੇ ਮੋਦੀ ਸਰਕਾਰ ਖਿਲਾਫ਼ ਤਖ਼ਤੀਆਂ ਅਤੇ ਡੀ.ਏ.ਪੀ. ਖਾਦ ਦੇ ਖਾਲੀ ਥੈਲੇ ਫੜ ਕੇ ‘ਆਪ’ ਵਿਧਾਇਕਾਂ ਨੇ ਜਿੱਥੇ ਕੇਂਦਰ ਦੀ ਮੋਦੀ ਸਰਕਾਰ ਉਤੇ ਪੰਜਾਬ ਦੇ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦੇ ਦੋਸ਼ ਲਾਏ, ਉਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹੁਣ ਤੱਕ ਦਾ ਸਭ ਤੋਂ ਕਮਜ਼ੋਰ ਮੁੱਖ ਮੰਤਰੀ ਕਰਾਰ ਦਿੱਤਾ ਅਤੇ ਦੋਸ਼ ਲਾਇਆ ਕਿ ਚੰਨੀ ਨੇ ਕੁਰਸੀ ਅਤੇ ਕਮਜੋਰੀ ਕਾਰਨ ਕੇਂਦਰ ਦੀ ਮੋਦੀ ਸਰਕਾਰ ਮੂਹਰੇ ਆਤਮ ਸਮਰਪਣ ਕਰ ਦਿੱਤਾ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਦੋਂ ਕੇਂਦਰ ਦੀ ਸਰਕਾਰ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨਾਲ ਬਦਲੇ ਦੀ ਭਾਵਨਾ ‘ਚ ਸ਼ਰੇਆਮ ਕਿੜ ਕੱਢ ਰਹੀ ਹੈ, ਤਾਂ ਚੰਨੀ ਸਰਕਾਰ ਕੀ ਕਰ ਰਹੀ ਹੈ? ਚੀਮਾ ਨੇ ਕਿਹਾ ਕੇਂਦਰ ਦੀਆਂ ਜ਼ਿਆਦਤੀਆਂ ਮੂਹਰੇ ਗੋਡੇ ਟੇਕ ਕੇ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਨਹੀਂ ਕੀਤੀ ਜਾ ਸਕਦੀ। ਇਸ ਲਈ ਪੰਜਾਬ ਨੂੰ ਇੱਕ ਮਜ਼ਬੂਤ ਅਤੇ ਸਥਿਰ ਸਰਕਾਰ ਦੀ ਜ਼ਰੂਰਤ ਹੈ, ਜੋ ਸਿਰਫ਼ ਆਮ ਆਦਮੀ ਪਾਰਟੀ ਹੀ ਦੇ ਸਕਦੀ ਹੈ।
ਇਸ ਮੌਕੇ ਕੁਲਤਾਰ ਸਿੰਘ ਸੰਧਵਾਂ ਅਤੇ ਅਮਨ ਅਰੋੜਾ ਨੇ ਕਿਹਾ ਕਿ ਅੱਜ ਕਣਕ ਦੀ ਬਿਜਾਈ ਦਾ ਸਮਾਂ ਸਿਖ਼ਰਾਂ ‘ਤੇ ਹੈ, ਪ੍ਰੰਤੂ ਸੂਬੇ ਦੀਆਂ ਸਹਿਕਾਰੀ ਸਭਾਵਾਂ ਅਤੇ ਪ੍ਰਾਈਵੇਟ ਡੀਲਰਾਂ ਨੂੰ ਅਜੇ ਤੱਕ 40- 42 ਫ਼ੀਸਦੀ ਹੀ ਡੀ.ਏ.ਪੀ ਖਾਦ ਦੀ ਸਪਲਾਈ ਪ੍ਰਾਪਤ ਹੋਈ ਹੈ। ‘ਆਪ’ ਵਿਧਾਇਕਾਂ ਨੇ ਦੋਸ਼ ਲਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਲਈ ਪੰਜਾਬ ਨੂੰ ਡੀ.ਏ.ਪੀ ਖਾਦ ਦੀ ਸਪਲਾਈ ‘ਚ ਜਾਣਬੁੱਝ ਕੇ ਰੁਕਾਵਟਾਂ ਪਾ ਰਹੀ ਹੈ, ਜਦੋਂ ਕਿ ਗੁਆਂਢੀ ਸੂਬਿਆਂ ਹਰਿਆਣਾ, ਰਾਜਸਥਾਨ, ਅਤੇ ਉਤਰ ਪ੍ਰਦੇਸ਼ ਵਿੱਚ ਪੰਜਾਬ ਨਾਲੋਂ ਦੁਗਣੀ- ਚੌਗੁਣੀ ਸਪਲਾਈ ਕੀਤੀ ਜਾ ਰਹੀ ਹੈ। ਪ੍ਰੰਤੂ ਐਨਾ ਧੱਕਾ ਹੋਣ ਦੇ ਬਾਵਜੂਦ ਚੰਨੀ ਸਰਕਾਰ ਹੱਥ ‘ਤੇ ਹੱਥ ਧਰੀ ਬੈਠੀ ਹੈ, ਜਿਸ ਕਾਰਨ ਸੂਬੇ ਦੇ ਕਿਸਾਨਾਂ ‘ਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ।
ਇਸ ਦੌਰਾਨ ਹਾਈਕੋਰਟ ਚੌਂਕ ‘ਤੇ ਚੰਡੀਗੜ ਪੁਲੀਸ ਵੱਲੋਂ ਕੀਤੀ ਬੈਰੀਕੇਡਿੰਗ ਉਤੇ ਪੁਲੀਸ ਨੇ ‘ਆਪ’ ਵਿਧਾਇਕਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪ੍ਰੰਤੂ ‘ਆਪ’ ਵਿਧਾਇਕ ਹੱਥਾਂ ਵਿੱਚ ਤੱਖਤੀਆਂ ਸਮੇਤ ਵਿਧਾਨ ਸਭਾ ਕੰਪਲੈਕਸ ਅੰਦਰ ਜਾਣ ਵਿੱਚ ਕਾਮਯਾਬ ਹੋ ਗਏ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans