Menu

ਮੁੱਖ ਮੰਤਰੀ ਚੰਨੀ ਨੇ ਲੋਕਾਂ ਦੀ ਨਬਜ਼ ਨੂੰ ਪਛਾਣਦਿਆਂ ਅਹਿਮ ਫੈਸਲੇ ਕੀਤੇ – ਰਜਿੰਦਰ ਕੌਰ ਭੱਠਲ

ਸੰਗਰੂਰ, 11 ਨਵੰਬਰ – ਪੰਜਾਬ ਰਾਜ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਅਤੇ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਲਏ ਜਾ ਰਹੇ ਲੋਕ ਪੱਖੀ ਫੈਸਲਿਆਂ ਦੀ ਜ਼ੋਰਦਾਰ ਸ਼ਬਦਾਂ ਵਿੱਚ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਚੰਨੀ ਨੂੰ ਲੋਕਾਂ ਦੀਆਂ ਪ੍ਰਮੁੱਖ ਲੋੜਾਂ ਬਾਰੇ ਡੂੰਘੀ ਜਾਣਕਾਰੀ ਹੈ ਅਤੇ ਉਹ ਜਿੰਨੀ ਤੇਜ਼ੀ ਨਾਲ ਵੱਖ ਵੱਖ ਮਹੱਤਵਪੂਰਨ ਲੋਕ ਪੱਖੀ ਫੈਸਲਿਆਂ ਨੂੰ ਸਫ਼ਲਤਾ ਨਾਲ ਲਾਗੂ ਕਰ ਰਹੇ ਹਨ ਉਹ ਬੇਹੱਦ ਸ਼ਲਾਘਾਯੋਗ ਹੈ।
ਇਥੇ ਰੈਸਟ ਹਾਊਸ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਨਬਜ਼ ਪਛਾਣਦੇ ਹੋਏ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਰਾਜ ਵਿੱਚ ‘ਪੰਜਾਬ ਪ੍ਰੋਟੈਕਸ਼ਨ ਐਂਡ ਰੈਗੁਲਰਾਈਜੇਸ਼ਨ ਆਫ਼ ਕੰਟਰੈਕਚੂਅਲ ਇੰਪਲਾਈਜ਼ ਬਿੱਲ ਨੂੰ ਹਰੀ ਝੰਡੀ ਦਿੰਦੇ ਹੋਏ 36 ਹਜ਼ਾਰ ਕਾਮਿਆਂ ਨੂੰ ਪੱਕਾ ਕਰਨ, ਡੀ.ਸੀ ਰੇਟ ਵਧਾਉਣ ਸਮੇਤ ਮੁਲਾਜ਼ਮ ਵਰਗ ਲਈ ਵੱਡੇ ਫੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਦਾ ਸੁਪਨਾ ਹੁੰਦਾ ਹੈ ਕਿ ਉਸ ਦਾ ਆਪਣਾ ਘਰ ਹੋਵੇ, ਜਿਸਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਵੱਲੋਂ ਮੇਰਾ ਘਰ ਮੇਰੇ ਨਾਮ ਸਕੀਮ ਨੂੰ ਸ਼ੁਰੂ ਕੀਤਾ ਗਿਆ ਅਤੇ ਪਿੰਡਾਂ ਤੇ ਸ਼ਹਿਰਾਂ ਵਿੱਚ ਲਾਲ ਲਕੀਰ ਅੰਦਰ ਪੈਂਦੇ ਘਰਾਂ ਦੇ ਮਾਲਕਾਨਾ ਹੱਕ ਦੀਆਂ ਸੰਨਦਾ ਲਾਭਪਾਤਰੀਆਂ ਨੂੰ ਸੌਂਪੀਆਂ ਗਈਆਂ। ਉਨ੍ਹਾਂ ਕਿਹਾ ਕਿ ਦੋ ਕਿਲੋਵਾਟ ਤੱਕ ਦੇ ਬਿਜਲੀ ਦੇ ਬਕਾਇਆ ਬਿੱਲ ਮਾਫ਼ ਕਰਨ, ਪਾਣੀ ਦਾ ਬਿੱਲ 50 ਰੁਪਏ ਕਰਨ ਦੀ ਵੱਡੀ ਰਾਹਤ ਦੇਣ ਦੇ ਨਾਲ ਨਾਲ ਪੰਜਾਬ ਵਾਸੀਆਂ ਨੂੰ ਬਿਜਲੀ ਦੀਆਂ ਦਰਾਂ ਵਿੱਚ 3 ਰੁਪਏ ਪ੍ਰਤੀ ਯੂਨਿਟ ਕੀਮਤ ਘਟਾਉਣ ਦੀ ਸੌਗਾਤ ਦਿੱਤੀ ਗਈ ਅਤੇ ਹੁਣ ਹਾਲ ਹੀ ਵਿੱਚ ਰੇਤੇ ਦੀਆਂ ਕੀਮਤਾਂ ਨੂੰ ਘਟਾ ਕੇ ਲੋਕਾਂ ਨੂੰ ਵਿੱਤੀ ਤੌਰ ’ਤੇ ਰਾਹਤ ਦਿੱਤੀ ਗਈ ਹੈ। ਉਨ੍ਹਾ ਕਿਹਾ ਕਿ ਸ. ਚੰਨੀ ਨੇ ਸਾਰੇ ਵਰਗਾਂ ਨੂੰ ਸੁਵਿਧਾਵਾਂ ਦੇਣ ਦੀ ਮੁਹਿੰਮ ਨੂੰ ਠੋਸ ਰੂਪ ਦਿੱਤਾ ਹੋਇਆ ਹੈ ਜਿਸ ਤੋਂ ਸਾਰੇ ਸੂਬਾ ਵਾਸੀ ਖੁਸ਼ ਹਨ।
ਵਾਈਸ ਚੇਅਰਪਰਸਨ ਨੇ ਕਿਹਾ ਕਿ ਹੋਰ ਸਿਆਸੀ ਪਾਰਟੀਆਂ ਵੱਲੋਂ ਸਮੇਂ ਸਮੇਂ ’ਤੇ ਲੋਕਾਂ ਨਾਲ ਜੋ ਵਾਅਦੇ ਕੀਤੇ ਉਨ੍ਹਾਂ ਵਿੱਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਜਦਕਿ ਕਾਂਗਰਸ ਸਰਕਾਰ ਨੇ ਸੂਬੇ ਦੇ ਹਿੱਤਾਂ ਨੂੰ ਪ੍ਰਮੁੱਖਤਾ ਦਿੰਦੇ ਹੋਏ ਹਰੇਕ ਵਾਅਦੇ ਨੂੰ ਪੂਰਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਹੈ।
ਇਸ ਮੌਕੇ ਸੀਨੀਅਰ ਆਗੂ ਸੁਰਿੰਦਰਪਾਲ ਸਿੰਘ ਸਿਬੀਆ ਤੇ ਸੁਭਾਸ਼ ਗਰੋਵਰ ਵੀ ਮੌਜੂਦ ਸਨ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans