Menu

ਰਾਜ ਕੁਮਾਰ ਵੇਰਕਾ ਵੱਲੋਂ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ਼੍ਰੇਣੀਆਂ ਦੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਨਿਰਦੇਸ਼

ਚੰਡੀਗੜ੍ਹ, 15 ਨਵੰਬਰ – ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ  ਅਨੁਸੂਚਿਤ ਜਾਤੀ ਅਤੇ ਪਛੜੀਆਂ ਸ਼੍ਰੇਣੀਆਂ ਦੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦੁਵਾਇਆ ਹੈ।

ਅੱਜ ਸਥਾਨਿਕ ਏਥੇ ਸੂਬਾ ਸਰਕਾਰ ਦੇ ਵੱਖ ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਾ. ਵੇਰਕਾ ਨੇ ਕਿਹਾ ਕਿ ਸਭਨਾਂ ਨੂੰ ਸਮਾਜਿਕ ਨਿਆਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ ਅਤੇ ਉਹ ਇਸ ਮਾਮਲੇ ਦੇ ਸਬੰਧ ਵਿੱਚ ਦਫ਼ਤਰੀ ਕੰਮ-ਕਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕਰਨਗੇ। ਮੀਟਿੰਗ ਦੌਰਾਨ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ਼੍ਰੇਣੀਆਂ ਦੇ ਮੁਲਾਜ਼ਮਾਂ ਦੇ ਸਬੰਧ ਵਿੱਚ ਉਠਾਏ ਗਏ ਮੁੱਦਿਆਂ ਦਾ ਜਾਇਜਾ ਲੈਂਦੇ ਹੋਏ ਡਾ. ਵੇਰਕਾ ਨੇ ਸਰਕਾਰੀ ਨਿਯਮਾਂ ਅਨੁਸਾਰ ਹਰੇਕ ਮੁਲਾਜ਼ਮ ਨੂੰ ਨਿਆਂ ਮੁਹੱਈਆ ਕਰਵਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਅਤੇ ਉਨ੍ਹਾਂ ਹਰੇਕ ਵਿਅਕਤੀ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਣ ਲਈ ਵੀ ਆਖਿਆ।

ਇਸ ਦੌਰਾਨ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ਼੍ਰੇਣੀਆਂ ਦੇ ਮੁਲਾਜ਼ਮਾਂ ਦੇ ਨੁਮਾਇੰਦਿਆਂ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਪੀ.ਸੀ.ਐਸ. ਰਜਿਸਟਰ ਏ-1, ਰਜਿਸਟਰ ਏ-11, ਰਜਿਸਟਰ ਏ-111 ਅਤੇ ਰਜਿਸਟਰ ਸੀ. ਦੀ ਭਰਤੀ ਦੌਰਾਨ ਪੰਜਾਬ ਰਾਜ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ਼੍ਰੇਣੀਆਂ ਐਕਟ (ਰਿਜਰਵੇਸ਼ਨ ਇਨ ਸਰਵਿਸ) 2006 ਦੀ ਪਾਲਣਾ ਨਹੀਂ ਕੀਤੀ ਜਾ ਰਹੀ ਅਤੇੇ ਪੰਜਾਬ ਸਿਵਲ ਸਰਵਿਸਜ਼ (ਅਜੈਕਟਿਵ ਬ੍ਰਾਂਚ) ਦੀ ਭਰਤੀ ਦੇ ਮਾਮਲੇ ’ਤੇ ਇਸ ਐਕਟ ਨੂੰ ਅਣਗੌਲਿਆ ਜਾ ਰਿਹਾ ਹੈ। ਇਸ ਸਬੰਧ ਵਿੱਚ ਡਾ. ਵੇਰਕਾ ਨੇ ਅਧਿਕਾਰੀਆਂ ਨੂੰ ਸੂਬਾ ਸਰਕਾਰ ਦੇ ਨਿਯਮਾਂ ਨੂੰ ਤਰੁੰਤ ਪੂਰੀ ਤਰ੍ਹਾਂ ਲਾਗੂ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਕਿਸੇ ਨਾਲ ਵੀ ਬੇਇਨਸਾਫੀ ਨਹੀਂ ਹੋਣ ਦਿੱਤੀ ਜਾਵੇਗੀ

ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਸ੍ਰੀ ਏ. ਵੇਨੂੰ ਪ੍ਰਸ਼ਾਦ, ਪਿੰ੍ਰਸੀਪਲ ਸਕੱਤਰ ਸਮਾਜਿਕ ਨਿਆਂ, ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵ, ਪਿ੍ਰੰਸੀਪਲ ਸਕੱਤਰ ਸ੍ਰੀ ਵਿਕਾਸ ਪ੍ਰਤਾਪ, ਸਕੱਤਰ ਕਰ ਸ੍ਰੀ ਨੀਲਕੰਠ ਐਸ. ਅਵਹਦ, ਡਾਇਰੈਕਟਰ ਪੰਚਾਇਤ ਮਨਪ੍ਰੀਤ ਛਤਵਾਲ, ਡਾਇਰੈਕਟਰ ਐਸ.ਸੀ. ਸਬ ਪਲਾਨ ਸ੍ਰੀ ਰਾਜ ਬਹਾਦਰ ਸਿੰਘ ਹਾਜ਼ਰ ਸਨ।

ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ…

ਨਵੀਂ ਦਿੱਲੀ, 9 ਮਈ 2024-ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਾਂਗਰਸ…

ਕੁਝ ਦਸਤਾਵੇਜ਼ਾਂ ਦੀ ਘਾਟ ਕਿਸੇ…

ਚੰਡੀਗੜ੍ਹ, 9 ਮਈ 2024: ਪੰਜਾਬ ਤੇ ਹਰਿਆਣਾ…

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40235 posts
  • 0 comments
  • 0 fans