Menu

ਦਿੱਲੀ ਦੇ ਹਵਾ ਪ੍ਰਦੂਸ਼ਣ ਲਈ ਪੰਜਾਬੀਆਂ ਨੂੰ ਜ਼ਿੰਮੇਵਾਰ ਠਹਿਰਾਉਣ ਲਈ ਮੁਆਫੀ ਮੰਗੇ ਕੇਜਰੀਵਾਲ – ਅਕਾਲੀ ਦਲ

ਚੰਡੀਗੜ੍ਹ, 15 ਨਵੰਬਰ – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਖਿਆ ਕਿ ਉਹ ਦਿੱਲੀ ਦੇ ਹਵਾ ਪ੍ਰਦੂਸ਼ਣ ਲਈ ਪੰਜਾਬੀਆਂ ਨੂੰ ਜ਼ਿੰਮੇਵਾਰੀ ਠਹਿਰਾ ਕੇ ਉਹਨਾਂ ਦੀ ਬਦਨਾਮੀ ਕਰਨ ਦੀ ਮੁਹਿੰਮ ਚਲਾਉਣ ਵਾਸਤੇ ਪੰਜਾਬੀਆਂ ਤੋਂ ਮੁਆਫੀ ਮੰਗਣ।
ਅਕਾਲੀ ਦਲ ਦੇ ਨੇ ਕਿਹਾ ਕਿ ਕੇਜਰੀਵਾਲ ਵੱਲੋਂ ਪੰਜਾਬੀਆਂ ਦੀ ਬਦਨਾਮੀ ਕਰਨੀ ਪੰਜਾਬੀਆਂ ਨੂੰ ਮਹਿੰਗੀ ਪਈ ਹੈ ਕਿਉਂਕਿ ਉਹਨਾਂ ਨੂੰ ਨਾ ਸਿਰਫ ਭਾਰੀ ਜ਼ੁਰਮਾਨੇ ਹੋਏ ਬਲਕਿ ਉਹਨਾਂ ਨੁੰ ਕੇਸਾਂ ਦਾ ਵੀ ਸਾਹਮਣਾ ਕਰਨਾ ਪਿਆ ਕਿਉਂਕਿ ਕਾਂਗਰਸ ਸਰਕਾਰ ਪਰਾਲੀ ਸਾੜਨ ਵਿਚ ਕਮੀ ਲਿਆਉਣ ਲਈ ਇਸਦਾ ਕੋਈ ਬਦਲ ਦੇਣ ਦੀ ਥਾਂ ਕੇਜਰੀਵਾਲ ਦੇ ਦਰਸਾਏ ਰਾਹ ਤੁਰੀ ਹੋਈ ਸੀ। 
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਮਾਸੂਸ ਕਿਸਾਨਾਂ ’ਤੇ ਕੇਜਰੀਵਾਲ ਦੀ ਅਗਵਾਈ ਹੇਠ ਹੋਏ ਤੇ ਕਾਂਗਰਸ ਦੀ ਹਮਾਇਤ ਨਾਲ ਹੋਏ ਦੋਹਲੇ ਹਮਲਿਆਂ ਦਾ ਮਕਸਦ ਪੰਜਾਬੀ ਕਿਸਾਨਾਂ ਨੁੰ ਵਿਲੇਨ ਬਣਾ ਕੇ ਪੇਸ਼ ਕਰਨਾ ਸੀ ਜਦੋਂ ਕਿ ਸੱਚਾਈ ਇਸਦੇ ਬਿਲਕੁਲ ਉਲਟ ਸੀ।
ਉਹਨਾਂ ਕਿਹਾ ਕਿ ਹੁਣ ਜਦੋਂ ਸਪਸ਼ਟ ਹੋ ਗਿਆ ਹੈ ਕਿ ਦਿੱਲੀ ਦਾ ਪ੍ਰਦੁਸ਼ਣ ਉੁਦਯੋਗਿਕ ਤੇ ਟਰਾਂਸਪੋਰਟ ਸੈਕਟਰ ਦੀ ਦੇਣ ਸੀ ਤੇ ਝੋਨੇ ਦੀ ਪਰਾਲੀ ਨਾਲ ਪ੍ਰਦੂਸ਼ਣ ਵਿਚ 4 ਤੋਂ 10 ਫੀਸਦੀ ਵਾਧਾ ਹੋਇਆ ਹੈ ਤਾਂ ਕੇਜਰੀਵਾਲ ਨੂੰ ਪੰਜਾਬ ਦੇ ਕਿਸਾਨਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੂੰ ਵੀ ਕੇਜਰੀਵਾਲ ਦੇ ਰਾਹ  ਅਤੇ ਹਵਾ ਪ੍ਰਦੂਸ਼ਣ ਵਿਚ ਕਮੀ ਲਿਆਉਣ ਵਾਸਤੇ ਕਿਸਾਨਾਂ ਨੂੰ ਕੋਈ ਬਦਲ ਦੇਣ ਦੀ ਥਾਂ ਉਹਨਾਂ ਨੂੰ ਨਿਸ਼ਾਨਾ ਬਣਾਉਣ ਲਈ ਉਹਨਾਂ ਤੋਂ ਮੁਆਫੀ ਮੰਗਦੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸੁਪਰੀਮ ਕੋਰਟ ਨੇ ਵੀ ਕਿਹਾ ਹੈ ਕਿ ਸਰਕਾਰ ਨੇ ਕਿਸਾਨਾਂ ਨੁੰ ਕੋਈ ਬਦਲ ਨਹੀਂ ਦਿੱਤਾ। 
ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅੱਜ ਸੁਪਰੀਮ ਕੋਰਟ ਨੇ ਦਿੱਲੀ ਦੇ ਹਵਾ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾ ਕੇ ਉਹਨਾਂ ਲਈ ਮਾੜੀ ਭਾਸ਼ਾ ਵਰਤਣ ਵਾਲੇ ਕੇਜਰੀਵਾਲ ਨੁੰ ਚੰਗੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ । ਉਹਨਾਂ ਕਿਹਾ ਕਿ ਸੁਪਰੀਮ ਕੋਰਟ ਨੇ ਸਹੀ ਕਿਹਾ ਹੈ ਕਿ ਪ੍ਰਦੂਸ਼ਣ ਦੇ ਮਾਮਲੇ ’ਤੇ ਕੇਜਰੀਵਾਲ ਵੱਲੋਂ ਰਾਜਨੀਤੀ ਖੇਡੀ ਜਾ ਰਹੀ ਹੈ ਤੇ ਉਸਨੇ ਲੋਕਪ੍ਰਿਅਤਾ ਹਾਸਲ ਕਰਨ ਦੇ ਚੱਕਰ ਵਿਚ ਨਾਅਰਿਆਂ ’ਤੇ ਕਿਵੇਂ ਜਨਤਕ ਪੈਸਾ ਬਰਬਾਦ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਇਹ ਵੀ ਇਕ ਸੱਚਾਈ ਹੈ ਕਿ ਦਿੱਲੀ ਸਰਕਸਾਰ ਦਿੱਲੀ ਵਿਚ ਹਵਾ ਪ੍ਰਦੂਸ਼ਣ ਵਿਚ ਕਮੀ ਲਿਆਉਣ ਲਈ ਚੁੱਕੇ ਕਦਮਾਂ ਦਾ ਬਿਓਰਾ ਨਹੀਂ ਦੇ ਸਕੀ। 
ਡਾ. ਚੀਮਾ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਨੁੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਏ ਜਾਣ ਨਾਲ ਆਪ ਸਰਕਾਰ ਦਾ ਉਹ ਤਰੀਕਾ ਵੀ ਬੇਨਕਾਬ ਹੋ ਗਿਆ ਹੈ ਜਿਸ ਤਹਿਤ ਉਹ ਬਿਨਾਂ ਡੱਕਾ ਤੋੜਿਆਂ ਕਰੋੜਾਂ ਰੁਪਏ ਇਸ਼ਤਿਹਾਰਾਂ ’ਤੇ ਖਰਚ ਕਰ ਕੇ ਇਹ ਭ੍ਰਮ ਪੈਦਾ ਕਰ ਰਹੀ ਸੀ ਕਿ ਉਹ ਕੰਮ ਕਰ ਰਹੀ ਹੈ। 
ਅਕਾਲੀ ਆਗੂ ਨੇ ਕਿਹਾ ਕਿ ਕੇਜਰੀ ਝੁਠ ਬੋਲਣ ਦੇ ਆਦੀ ਹਨ ਜੋ ਹਮੇਸ਼ਾ ਦੋਗਲੀ ਬੋਲੀ ਬੋਲਦੇ ਹਨ। ਉਹਨਾਂ ਕਿਹਾ ਕਿ ਉਹ ਪੰਜਾਬ ਵਿਚ ਕੁਝ ਆਖਦੇ ਹਨ ਤੇ ਦਿੱਲੀ ਵਿਚ ਇਸਦੇ ਉਲਟ ਆਖਦੇ ਹਨ। ਉਹਨਾਂ ਕਿਹਾ ਕਿ ਉਹ ਜਦੋਂ ਵੀ ਪੰਜਾਬ ਆਉਂਦੇ ਹਨ ਤਾਂ ਇਹ ਪ੍ਰਭਾਵ ਦਿੰਦੇ ਹਨ ਕਿ ਉਹ ਕਿਸਾਨ ਹਿਤੈਸ਼ੀ ਹਨ ਪਰ ਜਦੋਂ ਉਹ ਦਿੱਲੀ ਪਰਤ ਜਾਂਦੇ ਹਨ ਤਾਂ ਇਹਨਾਂ ਦੇ ਖਿਲਾਫ ਕੰਮ ਕਰਦੇ ਹਨ। ਉਹਨਾਂ ਕਿਹਾ ਕਿ ਅਸੀਂ ਸਤਲੁਜ ਯਮੁਨਾ ਲਿੰਕ ਨਹਿਰ ਦੇ ਮਾਮਲੇ ਵਿਚ ਇਹ ਵੇਖ ਲਿਆ ਹੈ। ਅਸੀਂ ਇਹ ਵੀ ਵੇਖ ਲਿਆ ਹੈ ਕਿ ਕਿਵੇਂ ਕੇਜਰਵਾਲ ਨੇ ਪੰਜਾਬ ਦੇ ਥਰਮਲ ਪਲਾਂਟ ਬੰਦ ਕਰਵਾ ਕੇ ਪੰਜਾਬ ਨੁੰ ਹਨੇਰੇ ਵਿਚ ਧੱਕਣ ਦਾ ਯਤਨ ਪੰਜਾਬ ਦੇ ਲੋਕਾਂ ਖਿਲਾਫ ਸਿਆਸੀ ਸਾਜ਼ਿਸ਼ ਦੇ ਹਿੱਸੇ ਵਜੋਂ ਕੀਤਾ। ਉਹਨਾਂ ਕਿਹਾ ਕਿ ਅਸੀਂ ਇਹ ਵੀ ਵੇਖਿਆ ਹੈ ਕਿ ਕਿਵੇਂ ਕੇਜਰੀਵਾਲ ਝੁਠ ਬੋਲ ਕੇ ਪੰਜਾਬ ਦੇ ਕਿਸਾਨਾਂ ਨੁੰ ਦਿੱਲੀ ਵਿਚ ਹਵਾ ਪ੍ਰਦੂਸ਼ਣ ਦਾ ਜ਼ਿੰਮੇਵਾਰ ਠਹਿਰਾ ਕੇ ਵਿਲੇਨ ਬਣਾ ਕੇ ਪੇਸ਼ ਕਰ ਰਹੇ ਸਨ।
ਡਾ. ਚੀਮਾ ਨੇ ਪੰਜਾਬ ਦੇ ਮੁੱਖ ਮੰਤਰੀ ਚਰਲਜੀਤ ਸਿੰਘ ਚੰਨੀ ਨੂੰ ਵੀ ਕਿਹਾ ਕਿ ਉਹ  ਪਰਾਲੀ ਸਾੜਨ ਦੇ ਮਾਮਲੇ ਵਿਚ ਸੁਪਰੀਮ ਕੋਰਟ ਦੀ ਕਾਰਵਾਈ ਦਾ ਨੋਟਿਸ ਲੈਣ ਅਤੇ ਪੰਜਾਬ ਦੇ ਕਿਸਾਨਾਂ ਖਿਲਾਫ ਦਰਜ ਕੀਤੇ ਗਏ ਕੇਸ ਤੁਰੰਤ ਵਾਪਸ ਲੈਣ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਕਿਸਾਨਾਂ ਨੁੰ ਭਾਰੀ ਜ਼ੁਰਮਾਨੇ ਲਗਾਉਣ ਦੀ ਥਾਂ ਉਹਨਾਂ ਨੁੰ ਬਦਲ ਪ੍ਰਦਾਨ ਕਰਨ ਦੀ ਨੀਤੀ ਅਪਣਾਵੇ।

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans