Menu

ਕਿੰਨਾ ਹੀ ਵੱਡਾ ਰਸੂਖ਼ਦਾਰ ਹੋਵੇ ਬਖ਼ਸ਼ਿਆ ਨਹੀਂ ਜਾਵੇਗਾ: ਟਰਾਂਸਪੋਰਟ ਮੰਤਰੀ

ਵਾਹਨ ਟੈਕਸ ਅਦਾ ਨਾ ਕਰਨ ਲਈ ਬਾਦਲਾਂ ਨਾਲ ਸੰਬੰਧਿਤ 31 ਇੰਟੈਗ੍ਰਲ ਕੋਚ ਪਰਮਿਟ ਤੁਰੰਤ ਪ੍ਰਭਾਵ ਨਾਲ ਰੱਦ

ਵੜਿੰਗ ਵੱਲੋਂ ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਰ ਤੇਜ਼ੀ ਨਾਲ ਕਾਰਵਾਈ ਕਰਨ ਦੇ ਨਿਰਦੇਸ਼

ਚੰਡੀਗੜ, 18 ਨਵੰਬਰ – ਪੰਜਾਬ ਟਰਾਂਸਪੋਰਟ ਵਿਭਾਗ ਨੇ ਟੈਕਸਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਤੇਜੀ ਨਾਲ ਕਾਰਵਾਈ ਕਰਦਿਆਂ ਮੋਟਰ ਵਾਹਨ ਟੈਕਸ ਚੋਰੀ ਕਰਨ ਦੇ ਦੋਸ਼ ਹੇਠ 125 ਬੱਸ ਪਰਮਿਟ ਰੱਦ ਕਰ ਦਿੱਤੇ ਹਨ, ਜਿਨਾਂ ਵਿੱਚੋਂ 31 ਪਰਮਿਟ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਸਬੰਧਤ ਹਨ।

ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੱਸਿਆ ਕਿ ਇਹ ਕਾਰਵਾਈ ਬਕਾਇਆ ਟੈਕਸਾਂ ਦਾ ਭੁਗਤਾਨ ਨਾ ਕਰਨ ਅਤੇ ਸਿਸਟਮ ਨੂੰ ਧੋਖਾ ਦੇ ਕੇ ਸਰਕਾਰੀ ਖਜ਼ਾਨੇ ਨੂੰ ਢਾਹ ਲਾਉਣ ਵਾਲੇ ਕਸੂਰਵਾਰਾਂ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਠੱਲ ਪਾਉਣ ਦੇ ਮੱਦੇਨਜ਼ਰ ਕੀਤੀ ਗਈ ਹੈ।

ਇਹ ਕਾਰਵਾਈ ਮੋਟਰ ਵਹੀਕਲ ਐਕਟ, 1988 ਦੀ ਧਾਰਾ 103 ਵਿੱਚ ਦਰਜ ਉਪਬੰਧਾਂ ਦੀ ਪਾਲਣਾ ਤਹਿਤ ਕੀਤੀ ਗਈ ਹੈ।

ਸੂਬੇ ਵਿੱਚ ਪਾਰਦਰਸ਼ੀ ਅਤੇ ਇੱਕਸਾਰ ਟਰਾਂਸਪੋਰਟ ਪ੍ਰਣਾਲੀ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵੜਿੰਗ ਨੇ ਸਰਕਾਰੀ ਖਜ਼ਾਨੇ ਨੂੰ ਚੂਨਾ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਪਹਿਲ ਦੇ ਅਧਾਰ ’ਤੇ  ਤੁਰੰਤ ਕਾਰਵਾਈ ਕਰਨ ਲਈ ਕਿਹਾ। ਉਨਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਗਲਤ ਕੰਮਾਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸਅਿਾ ਨਹੀਂ ਜਾਵੇਗਾ।

ਆਰ.ਟੀ.ਏ  ਅਥਾਰਟੀ ਬਠਿੰਡਾ ਵੱਲੋਂ ਟੈਕਸ ਡਿਫਾਲਟਰ ਹੋਣ ਕਾਰਨ ਬਾਦਲਾਂ ਨਾਲ ਸਬੰਧਤ 30 ਇੰਟੈਗ੍ਰਲ ਕੋਚ ਪਰਮਿਟ ਔਰਬਿਟ ਐਵੀਏਸ਼ਨ ਪ੍ਰਾਈਵੇਟ ਲਿਮਟਿਡ ਤੋਂ ਇਲਾਵਾ ਨਿਊ ਫਤਿਹ ਟਰੈਵਲਜ਼ ਦਾ ਇੱਕ ਪਰਮਿਟ ਵੀ ਰੱਦ ਕਰ ਦਿੱਤਾ ਗਿਆ ਹੈ।  ਬੁਲਾਰੇ ਨੇ ਦੱਸਿਆ ਕਿ ਮਨਦੀਪ ਟਰੈਵਲਜ ਦੇ 16 ਹੋਰ ਪਰਮਿਟ ਵੀ ਰੱਦ ਕਰ ਦਿੱਤੇ ਗਏ ਹਨ। ਨਿਊ ਫਤਿਹ ਬੱਸ ਸਰਵਿਸ ਵਿਰੁੱਧ ਇਸ ਸਾਲ ਜਨਵਰੀ ਤੋਂ ਟੈਕਸ  ਦੀ ਦੇਣਦਾਰੀ ਹੈ, ਜਦ ਕਿ ਔਰਬਿਟ ਏਵੀਏਸ਼ਨ ਪ੍ਰਾਈਵੇਟ ਲਿਮਟਿਡ  ਖਿਲਾਫ ਮਾਰਚ ਮਹੀਨੇ ਤੋਂ ਅਕਤੂਬਰ, 2021 ਤੱਕ ਟੈਕਸ ਜਮਾ ਕਰਾਉਣ ਵਿੱਚ ਦੇਰੀ ਕਰਨ ਲਈ ਕਾਰਵਾਈ ਕੀਤੀ ਗਈ ਹੈ।

ਇਸੇ ਤਰਾਂ ਦੀ ਕਾਰਵਾਈ ਕਰਦਿਆਂ, ਆਰ.ਟੀ.ਏ. ਅਥਾਰਟੀ ਫਰੀਦਕੋਟ ਨੇ 2 ਕਰੋੜ 62 ਲੱਖ ਰੁਪਏ ਦੀ ਬਕਾਇਆ ਟੈਕਸ ਰਾਸ਼ੀ ਵਾਲੇ 3 ਇੰਟੈਗ੍ਰਲ ਕੋਚ ਪਰਮਿਟਾਂ ਤੋਂ ਇਲਾਵਾ ਨਿਊ ਦੀਪ ਬੱਸ ਸਰਵਿਸ ਦੇ 73 ਆਮ ਬੱਸ ਪਰਮਿਟ ਰੱਦ ਕਰ ਦਿੱਤੇ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਮਾਲਵਾ ਬੱਸ ਸੇਵਾ ਦੇ 2 ਆਮ ਬੱਸ ਪਰਮਿਟ ਵੀ ਰੱਦ ਕਰ ਦਿੱਤੇ ਗਏ ਹਨ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39888 posts
  • 0 comments
  • 0 fans