Menu

ਸ੍ਰੀ ਗੁਰੂ ਨਾਨਕ ਦੇਵ  ਜੀ ਦਾ 552ਵਾਂ ਗੁਰਪੁਰਬ ਫਰਿਜ਼ਨੋ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ


ਫਰਿਜ਼ਨੋ, ਕੈਲੀਫੋਰਨੀਆਂ, 23 ਨਵੰਬਰ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਕਿਰਤ ਕਰੋ, ਵੰਡ ਛਕੋ, ਨਾਮ ਜਪੋ ਦਾ ਉਪਦੇਸ਼ ਦੇਣ ਵਾਲੇ ਅਤੇ ਵਹਿਮਾ ਭਰਮਾਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 552ਵਾਂ ਗੁਰਪੁਰਬ ਫਰਿਜ਼ਨੋ ਦੇ ਗੁਰਦਵਾਰਾ ਸਿੰਘ ਸਭਾ ਵਿਖੇ ਸਰਧਾ ਭਾਵਨਾ ਨਾਲ ਮਨਾਇਆ ਗਿਆ। ਜਿੱਥੇ ਐਤਵਾਰ  ਦੇ  ਦੀਵਾਨ  ਵਿੱਚ ਗੁਰੂ ਨਾਨਕ ਦੇਵ ਜੀ ਦੇ ਜੀਵਨ ਨੂੰ ਯਾਦ ਕਰਦਿਆਂ ਰੂਹਾਨੀ ਗੁਰਮਤਿ ਵਿਚਾਰਾ ਹੋਈਆ ਅਤੇ ਕੀਰਤਨ ਦੀਵਾਨ ਸਜੇ, ਉੱਥੇ ਹੀ ਪਿਛਲੇ ਇੱਕ ਸਾਲ ਤੋ ਦਿੱਲੀ ਦੀਆਂ ਬਰੂੰਹਾਂ ਤੇ ਬੈਠੇ ਕਿਸਾਨਾਂ ਦੀ ਹੋਈ ਜਿੱਤ ਅਤੇ ਪ੍ਰਧਾਨ ਮੰਤਰੀ ਵੱਲੋਂ ਤਿੰਨ ਕਾਲੇ ਕਨੂੰਨ ਵਾਪਸ ਕਰਨ ਲਈ ਕੀਤੇ  ਐਲਾਨ ਲਈ ਸੰਗਤਾਂ ਵਿੱਚ ਖੁਸ਼ੀ ਦੀ ਲਹਿਰ ਸੀ, ਅਤੇ ਕਿਰਸਾਨੀ ਦੀ ਚੜਦੀ ਕਲਾ ਲਈ ਗੁਰੂ ਸਹਿਬ ਦਾ ਸ਼ੁਕਰਾਨਾਂ ਵੀ ਕੀਤਾ ਗਿਆ।

ਇਹਨਾਂ ਦੀਵਾਨਾ ਵਿੱਚ ਗੁਰੂ ਘਰ ਦੇ ਕੀਰਤਨੀਏ  ਡਾ. ਸਰਬਜੀਤ ਸਿੰਘ ਦੇ ਜਥੇ ਨੇ ਕੀਰਤਨ ਰਾਹੀਂ ਹਾਜ਼ਰੀ ਭਰੀ। ਇਸ ਸਮਾਗਮ ਵਿੱਚ ਕਥਾਵਾਚਕ ਭਾਈ  ਮਲਕੀਤ ਸਿੰਘ ਨੇ ਗੁਰੂ ਸ਼ਬਦ ਦੀ ਕਥਾ ਦੁਆਰਾ  ਸੰਗਤਾਂ ਨੂੰ ਗੁਰੂ ਜੀ ਦੀ ਮਹਿਮਾ ਅਤੇ ਇਤਿਹਾਸ ਸਰਵਨ ਕਰਵਾਇਆ। ਇਸ ਸਮਾਗਮ ਦੌਰਾਨ ਵਿਸ਼ੇਸ਼ ਤੌਰ ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜੁਗਰਾਜ ਸਿੰਘ ਦੌਧਰ ਨੇ ਸਟੇਜ਼ ਤੋਂ ਧਾਰਮਿਕ ਸਾਂਝੀਵਾਲਤਾ ਦਾ ਸੁਨੇਹਾ ਦਿੰਦੇ ਹੋਏ ਵਿਚਾਰਾ ਦੀ ਸਾਂਝ ਪਾਈ ਅਤੇ ਉਹਨਾਂ ਗੁਰ ਪੁਰਬ ਦੀ ਵਧਾਈ ਦਿੱਤੀ ਅਤੇ ਤਿੰਨ ਖੇਤੀ ਕਨੂੰਨਾਂ ਦੀ ਵਾਪਸੀ ਦੇ ਐਲਾਨ ਲਈ ਗੁਰੂ ਸਹਿਬ ਦਾ ਸ਼ੁਕਰਾਨਾ ਕੀਤਾ। ਸਟੇਜ਼ ਸੰਚਾਲਕ ਦੀ ਸੇਵਾ ਭਾਈ ਗੁਰਪ੍ਰੀਤ ਸਿੰਘ ਮਾਨ ਨੇ ਨਿਭਾਈ। ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ।

ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਵਲੋਂ ਭੇਜਿਆ…

ਨਵੀਂ ਦਿੱਲੀ, 8 ਦਸੰਬਰ – ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਵਲੋਂ ਅੱਜ ਭੇਜਿਆ ਪ੍ਰਸਤਾਵ ਪਾਸ ਕਰ ਦਿੱਤਾ ਹੈ। ਕਿਸਾਨ…

ਹੈਲੀਕਾਪਟਰ ਹਾਦਸਾ : ਨਹੀਂ ਰਹੇ…

ਕੁੰਨੂਰ, 8 ਦਸੰਬਰ – ਤਾਮਿਲਨਾਡੂ ਦੇ ਕੁੰਨੂਰ…

ਧਰਮਿੰਦਰ ਮਨਾ ਰਹੇ ਹਨ ਅੱਜ…

ਬਾਲੀਵੁੱਡ ਦੇ ‘ਹੀਮਾਨ’ ਕਹੇ ਜਾਣ ਵਾਲੇ ਅਭਿਨੇਤਾ…

ਕੈਟਰੀਨਾ ਕੈਫ ਦੇ ਵਿਆਹ ਦਾ…

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦੇ ਵਿਆਹ…

Listen Live

Subscription Radio Punjab Today

Our Facebook

Social Counter

  • 22510 posts
  • 0 comments
  • 0 fans

IMF ਦੀ ਪਹਿਲੀ ਡਿਪਟੀ ਮੈਨੇਜਿੰਗ ਡਾਇਰੈਕਟਰ ਹੋਵੇਗੀ…

ਭਾਰਤੀ ਅਮਰੀਕੀ ਗੀਤਾ ਗੋਪੀਨਾਥ ਕੌਮਾਂਤਰੀ ਕਰੰਸੀ ਭੰਡਾਰ (ਆਈਐੱਮਐੱਫ) ਦੀ ਫਸਟ ਡਿਪਟੀ ਮੈਨੇਜਿੰਗ ਡਾਇਰੈਕਟਰ ਹੋਵੇਗੀ। ਉਹ ਜਿਓਫ੍ਰੇ ਓਕਾਮੋਟੋ ਦੀ ਜਗ੍ਹਾ…

ਦਵਾਈਆਂ ਦੀ ਮਿਆਦ ਪੁੱਗਣ ਤੋਂ…

ਕਿਹਾ ਜਾਂਦਾ ਹੈ ਕਿ ਐਕਸਪਾਇਰੀ ਡੇਟ ਉਹ…

ਬਠਿੰਡੇ ਦਾ ਜੰਮਪਲ, ਨਾਭੇ ਸਕੂਲ…

ਬਠਿੰਡੇ ਜਿਲ੍ਹੇ ਦੇ ਪਿੰਡ ਘੁੰਮਣ ਕਲਾਂ (ਮੌੜ)…

ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ…

ਫਰਿਜ਼ਨੋ, ਕੈਲੀਫੋਰਨੀਆਂ (ਕੁਲਵੰਤ ਧਾਲੀਆਂ / ਨੀਟਾ ਮਾਛੀਕੇ)…

Log In