ਨਵੀਂ ਦਿੱਲੀ, 24 ਨਵੰਬਰ – ਕੇਂਦਰ ਦੀ ਮੋਦੀ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਸਤੇ ਬਿੱਲ 29 ਨਵੰਬਰ ਨੂੰ ਸੰਸਦ ਵਿਚ ਪੇਸ਼ ਕੀਤਾ ਜਾਵੇਗਾ।
ਲੋਕ ਸਭਾ ਵਿਚ ਹੋਣ ਵਾਲੇ ਵਿਧਾਨਕ ਕੰਮਾਂ ਦੀ ਤਿਆਰ ਕੀਤੀ ਗਈ ਸੂਚੀ ਦੇ ਮੁਤਾਬਕ ’ਦਾ ਫਾਰਮ ਲਾਅਜ਼ ਰਿਪੀਲ ਬਿੱਲ, 2021’ ਨੂੰ 29 ਨਵੰਬਰ ਨੂੰ ਲੋਕ ਸਭਾ ਵਿਚ ਪੇਸ਼ ਕੀਤਾ ਜਾਵੇਗਾ। ਇਹ ਬਿੱਲ ਇਸੇ ਦਿਨ ਪੇਸ਼ ਕੀਤਾ ਜਾਵੇਗਾ, ਇਸ ’ਤੇ ਵਿਚਾਰ ਕੀਤਾ ਜਾਵੇਗਾ ਤੇ ਇਸਨੁੰ ਪਾਸ ਕੀਤਾ ਜਾਵੇਗਾ।
ਯਾਦ ਰਹੇ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ 19 ਨਵੰਬਰ ਨੁੰ ਗੁਰਪੁਰਬ ਵਾਲੇ ਦਿਨ ਦੇਸ਼ ਦੇ ਲੋਕਾਂ ਤੋਂ ਮੁਆਫ ਮੰਗਦਿਆਂ ਐਲਾਨ ਕੀਤਾ ਸੀ ਕਿ ਸਰਕਾਰ ਤਿੰਨ ਖੇਤੀ ਕਾਨੂੰਨ ਰੱਦ ਕਰੇਗੀ ਤੇ ਇਹ 29 ਨਵੰਬਰ ਤੋਂ ਸ਼ੁਰੂ ਹੋ ਰਹੇ ਸਰਦ ਰੁੱਤ ਇਜਲਾਸ ਵਿਚ ਹੀ ਰੱਦ ਕੀਤੇ ਜਾਣਗੇ।