Menu

ਬਠਿੰਡਾ ਦੀ ਪੁੱਡਾ ਮਾਰਕੀਟ ‘ਚ 29 ਨਵੰਬਰ ਨੂੰ ਲੱਗੇਗਾ “ਮੁਫਤ ਕੈਂਸਰ ਚੈੱਕਅਪ ਕੈਂਪ”

ਬਠਿੰਡਾ 24 ਨਵੰਬਰ – ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਯਤਨ ਸਦਕਾ ਸ਼ਹਿਰ ਵਾਸੀਆਂ ਲਈ ਵੱਡਾ ਉਪਰਾਲਾ ਕੀਤਾ ਗਿਆ ਹੈ। ਵਰਲਡ ਕੈਂਸਰ ਕੇਅਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ 29 ਨਵੰਬਰ ਨੂੰ ਸੌ ਫੁੱਟੀ ਰੋਡ ਪੁੱਡਾ ਮਾਰਕਿਟ ਬਠਿੰਡਾ ਵਿਖੇ ਮੁਫਤ ਕੈਂਸਰ ਚੈੱਕਅਪ ਕੈਂਪ ਲਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਔਰਤਾਂ ਦੀ ਸਰੀਰਕ ਜਾਂਚ ,ਛਾਤੀ ਦਾ ਕੈਂਸਰ,( ਮੈਮੋਗਰਾਫੀ), ਬੱਚੇਦਾਨੀ ਦਾ ਕੈਂਸਰ, ਪੈਪ ਸਮੀਅਰ, ਮਰਦਾਂ ਦੀ ਸਰੀਰਕ ਜਾਂਚ ,ਗਦੂਦਾਂ ਦਾ ਜਾਂਚ,( ਪੀ ਐੱਸ ਏ ਟੈਸਟ) ਔਰਤਾਂ ਅਤੇ ਮਰਦਾਂ ਦੇ ਬਲੱਡ ਕੈਂਸਰ ਅਤੇ ਮੂੰਹ ਦੇ ਕੈਂਸਰ ਦੀ ਜਾਂਚ, ਹੱਡੀਆਂ ਦੀ ਜਾਂਚ, ਸ਼ੂਗਰ, ਬਲੱਡ ਪ੍ਰੈਸ਼ਰ ਸਬੰਧੀ ਮੁਫ਼ਤ ਦਵਾਈਆਂ ਅਤੇ ਟੈਸਟ ਕੀਤੇ ਜਾਣਗੇ, ਜਿਸ ਵਿਚ ਮਾਹਰ ਡਾਕਟਰ ਮਰੀਜ਼ਾਂ ਦਾ ਚੈੱਕਅਪ ਕਰਨਗੇ। ਇਹ ਕੈਂਪ 29 ਨਵੰਬਰ ਨੂੰ ਸਵੇਰੇ 9 ਵਜੇ ਤੋਂ 4 ਵਜੇ ਤੱਕ ਲਾਇਆ ਜਾ ਰਿਹਾ ਹੈ। ਵਿੱਤ ਮੰਤਰੀ ਪੰਜਾਬ ਮਨਪ੍ਰੀਤ ਬਾਦਲ ਦੀ ਟੀਮ ਦੇ ਮੈਂਬਰ ਜੈਜੀਤ ਸਿੰਘ ਜੌਹਲ ਨੇ ਦੱਸਿਆ ਕਿ ਇਸ ਕੈਂਪ ਲਈ ਵਿੱਤ ਮੰਤਰੀ ਪੰਜਾਬ ਦੇ ਸਹਿਯੋਗ ਨਾਲ ਸ਼ਹਿਰ ਦੀਆਂ ਨਾਮਵਰ ਸੰਸਥਾਵਾਂ ਅਤੇ ਖ਼ਜ਼ਾਨਾ ਮੰਤਰੀ ਦੀ ਟੀਮ ਦਾ ਸਹਿਯੋਗ ਹੈ ਤਾਂ ਜੋ ਇਸ ਕੈਂਪ ਨੂੰ ਪੂਰੀ ਤਨਦੇਹੀ ਨਾਲ ਕਾਮਯਾਬ ਕੀਤਾ ਜਾ ਸਕੇ ਅਤੇ ਸ਼ਹਿਰ ਵਾਸੀਆਂ ਨੂੰ ਵੱਧ ਤੋਂ ਵੱਧ ਲਾਭ ਮਿਲ ਸਕੇ, ਜਿਸ ਲਈ ਪੂਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਉਨ੍ਹਾਂ ਸ਼ਹਿਰ ਵਾਸੀਆਂ ਤੇ ਇਲਾਕਾ ਨਿਵਾਸੀਆਂ ਨੂੰ ਇਸ ਕੈਂਪ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰ ਕੇ ਲਾਭ ਲੈਣ ਦਾ ਸੱਦਾ ਦਿੱਤਾ ।

ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਵਲੋਂ ਭੇਜਿਆ…

ਨਵੀਂ ਦਿੱਲੀ, 8 ਦਸੰਬਰ – ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਵਲੋਂ ਅੱਜ ਭੇਜਿਆ ਪ੍ਰਸਤਾਵ ਪਾਸ ਕਰ ਦਿੱਤਾ ਹੈ। ਕਿਸਾਨ…

ਹੈਲੀਕਾਪਟਰ ਹਾਦਸਾ : ਨਹੀਂ ਰਹੇ…

ਕੁੰਨੂਰ, 8 ਦਸੰਬਰ – ਤਾਮਿਲਨਾਡੂ ਦੇ ਕੁੰਨੂਰ…

ਧਰਮਿੰਦਰ ਮਨਾ ਰਹੇ ਹਨ ਅੱਜ…

ਬਾਲੀਵੁੱਡ ਦੇ ‘ਹੀਮਾਨ’ ਕਹੇ ਜਾਣ ਵਾਲੇ ਅਭਿਨੇਤਾ…

ਕੈਟਰੀਨਾ ਕੈਫ ਦੇ ਵਿਆਹ ਦਾ…

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦੇ ਵਿਆਹ…

Listen Live

Subscription Radio Punjab Today

Our Facebook

Social Counter

  • 22510 posts
  • 0 comments
  • 0 fans

IMF ਦੀ ਪਹਿਲੀ ਡਿਪਟੀ ਮੈਨੇਜਿੰਗ ਡਾਇਰੈਕਟਰ ਹੋਵੇਗੀ…

ਭਾਰਤੀ ਅਮਰੀਕੀ ਗੀਤਾ ਗੋਪੀਨਾਥ ਕੌਮਾਂਤਰੀ ਕਰੰਸੀ ਭੰਡਾਰ (ਆਈਐੱਮਐੱਫ) ਦੀ ਫਸਟ ਡਿਪਟੀ ਮੈਨੇਜਿੰਗ ਡਾਇਰੈਕਟਰ ਹੋਵੇਗੀ। ਉਹ ਜਿਓਫ੍ਰੇ ਓਕਾਮੋਟੋ ਦੀ ਜਗ੍ਹਾ…

ਦਵਾਈਆਂ ਦੀ ਮਿਆਦ ਪੁੱਗਣ ਤੋਂ…

ਕਿਹਾ ਜਾਂਦਾ ਹੈ ਕਿ ਐਕਸਪਾਇਰੀ ਡੇਟ ਉਹ…

ਬਠਿੰਡੇ ਦਾ ਜੰਮਪਲ, ਨਾਭੇ ਸਕੂਲ…

ਬਠਿੰਡੇ ਜਿਲ੍ਹੇ ਦੇ ਪਿੰਡ ਘੁੰਮਣ ਕਲਾਂ (ਮੌੜ)…

ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ…

ਫਰਿਜ਼ਨੋ, ਕੈਲੀਫੋਰਨੀਆਂ (ਕੁਲਵੰਤ ਧਾਲੀਆਂ / ਨੀਟਾ ਮਾਛੀਕੇ)…

Log In