Menu

ਬਠਿੰਡਾ : ਮਲੂਕਾ ਵੱਲੋਂ ਨਵ ਨਿਯੁਕਤ ਅਹੁਦੇਦਾਰਾਂ ਨੂੰ ਵਧਾਈ

ਬਠਿੰਡਾ, 24 ਨਵੰਬਰ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੰਘੇ ਕੱਲ੍ਹ ਬਠਿੰਡਾ ਵਿਖੇ ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ, ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ, ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ, ਦਰਸ਼ਨ ਸਿੰਘ ਕੋਟ ਫੱਤਾ ਅਤੇ ਪ੍ਰਕਾਸ਼ ਸਿੰਘ ਭੱਟੀ ਵੱਲੋਂ ਜ਼ਿਲ੍ਹਾ ਜਥੇਬੰਦੀ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਸੀ । ਹਲਕਾ ਰਾਮਪੁਰਾ ਫੂਲ ਦੇ ਮੀਡੀਆ ਇੰਚਾਰਜ ਰਤਨ ਸ਼ਰਮਾ ਮਲੂਕਾ ਨੂੰ ਜ਼ਿਲ੍ਹਾ ਪ੍ਰੈਸ ਸਕੱਤਰ ਨਿਯੁਕਤ ਕੀਤਾ ਗਿਆ । ਰਤਨ ਸ਼ਰਮਾ ਮਲੂਕਾ ਇਸ ਤੋਂ ਪਹਿਲਾਂ ਲੰਮਾ ਸਮਾਂ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਵਜੋਂ ਵੀ ਸੇਵਾ ਨਿਭਾਉਂਦੇ ਰਹੇ ਹਨ । ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਲੂਕਾ ਵੱਲੋਂ ਅੱਜ ਰਤਨ ਸ਼ਰਮਾ ਮਲੂਕਾ ਨੂੰ ਸਨਮਾਨਿਤ ਕੀਤਾ ਤੇ ਨਿਯੁਕਤੀ ਲਈ ਵਧਾਈ ਦਿੱਤੀ । ਮਲੂਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਮਿਹਨਤੀ ਤੇ ਇਮਾਨਦਾਰ ਵਰਕਰਾਂ ਨੂੰ ਹਮੇਸ਼ਾ ਹੀ ਮਾਣ ਸਤਿਕਾਰ ਮਿਲਦਾ ਹੈ । ਮਲੂਕਾ ਨੇ ਜ਼ਿਲ੍ਹਾ ਜਥੇਬੰਦੀ ਦੇ ਸਾਰੇ ਹੀ ਨਵਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਤੇ ਹਾਈ ਕਮਾਂਡ ਦਾ ਧੰਨਵਾਦ ਕੀਤਾ । ਮਲੂਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਜ਼ਿਲ੍ਹੇ ਦੀ ਨਵੀਂ ਟੀਮ ਪਾਰਟੀ ਦੀ ਚੜਦੀ ਕਲਾ ਲਈ ਕੰਮ ਕਰੇਗੀ । ਉਨ੍ਹਾਂ ਕਿਹਾ ਕਿ  ਪਾਰਟੀ ਦੀ ਵਿਚਾਰਧਾਰਾ ਨੂੰ ਘਰ ਘਰ ਤੱਕ ਪਹੁੰਚਾਉਣ ਲਈ ਅਹੁਦੇਦਾਰ ਦਿਨ ਰਾਤ ਕੰਮ ਕਰਨਗੇ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਦੀਆਂ ਪ੍ਰਾਪਤੀਆਂ ਅਤੇ ਮੌਜੂਦਾ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ਤੇ ਵਾਅਦਾ ਖ਼ਿਲਾਫ਼ੀ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ । ਰਤਨ ਸ਼ਰਮਾ ਮਲੂਕਾ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਮਾਨ ਸੈਨਿਕ ਵਿੰਗ ਦੇ ਆਗੂ ਹਰਪਾਲ ਸਿੰਘ ਮਲੂਕਾ, ਗੁਰਜੀਤ ਸਿੰਘ ਗੋਰਾ ਦਿਓਣ, ਬਸੰਤ ਸਿੰਘ ਮਲੂਕਾ,  ਦਰਸ਼ਨ ਸਿੰਘ, ਕੰਵਲਜੀਤ ਸਿੰਘ ਵੀ ਹਾਜ਼ਰ ਸਨ । ਇਨ੍ਹਾਂ ਤੋਂ ਇਲਾਵਾ ਸਾਬਕਾ ਚੇਅਰਮੈਨ ਜਸਵੀਰ ਸਿੰਘ ਬਰਾੜ, ਯੂਥ ਪ੍ਰਧਾਨ ਹਰਪਾਲ ਸਿੰਘ ਢਿੱਲੋਂ, ਵਪਾਰ ਵਿੰਗ ਪ੍ਰਧਾਨ ਰਾਕੇਸ਼ ਸਿੰਗਲਾ, ਸਾਬਕਾ ਕੌਂਸਲਰ ਹਰਵਿੰਦਰ ਗੰਜੂ, ਆਈ ਟੀ ਵਿੰਗ ਪ੍ਰਧਾਨ ਮਨਪ੍ਰੀਤ ਸਿੰਘ, ਦਲਜੀਤ ਸਿੰਘ ਬਰਾੜ, ਸਰਕਲ ਪ੍ਰਧਾਨ ਰਾਣਾ ਠਾਕੁਰ, ਆਨੰਦ ਗੁਪਤਾ, ਪਰਮਪਾਲ ਸਿੰਘ ਸਿੱਧੂ, ਬੂਟਾ ਸਿੰਘ ਭਾਈਰੂਪਾ, ਨਰਦੇਵ ਸਿੰਘ ਭਾਈਰੂਪਾ, ਚਰਨਜੀਤ ਸਿੰਘ ਬਰਾੜ, ਸਿਕੰਦਰ ਸਿੰਘ ਹਰਰਾਏਪੁਰ, ਐਡਵੋਕੇਟ ਅਮਰਜੀਤ ਸਿੰਘ ਭੁੱਲਰ, ਹਨੀ ਬਰਾੜ ਭੋਖੜਾ, ਸੇਵਕ ਸਿੰਘ ਭੋਖੜਾ, ਹਰਮੀਤ ਸਿੰਘ ਜੰਡਾਂਵਾਲਾ, ਸੰਦੀਪ ਸਿੰਘ ਜੰਡਾਂਵਾਲਾ, ਗੁਰਜੀਵਨ ਜੰਡਾਂਵਾਲਾ, ਪ੍ਰਿਤਪਾਲ ਸਿੰਘ ਰਤਨ, ਨਾਵਲ ਗੋਇਲ ਵੱਲੋਂ ਵੀ ਰਤਨ ਸ਼ਰਮਾ ਮਲੂਕਾ ਨੂੰ ਵਧਾਈ ਦਿੱਤੀ ਤੇ ਹਾਈ ਕਮਾਂਡ ਦਾ ਧੰਨਵਾਦ ਕੀਤਾ।

ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਵਲੋਂ ਭੇਜਿਆ…

ਨਵੀਂ ਦਿੱਲੀ, 8 ਦਸੰਬਰ – ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਵਲੋਂ ਅੱਜ ਭੇਜਿਆ ਪ੍ਰਸਤਾਵ ਪਾਸ ਕਰ ਦਿੱਤਾ ਹੈ। ਕਿਸਾਨ…

ਹੈਲੀਕਾਪਟਰ ਹਾਦਸਾ : ਨਹੀਂ ਰਹੇ…

ਕੁੰਨੂਰ, 8 ਦਸੰਬਰ – ਤਾਮਿਲਨਾਡੂ ਦੇ ਕੁੰਨੂਰ…

ਧਰਮਿੰਦਰ ਮਨਾ ਰਹੇ ਹਨ ਅੱਜ…

ਬਾਲੀਵੁੱਡ ਦੇ ‘ਹੀਮਾਨ’ ਕਹੇ ਜਾਣ ਵਾਲੇ ਅਭਿਨੇਤਾ…

ਕੈਟਰੀਨਾ ਕੈਫ ਦੇ ਵਿਆਹ ਦਾ…

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦੇ ਵਿਆਹ…

Listen Live

Subscription Radio Punjab Today

Our Facebook

Social Counter

  • 22510 posts
  • 0 comments
  • 0 fans

IMF ਦੀ ਪਹਿਲੀ ਡਿਪਟੀ ਮੈਨੇਜਿੰਗ ਡਾਇਰੈਕਟਰ ਹੋਵੇਗੀ…

ਭਾਰਤੀ ਅਮਰੀਕੀ ਗੀਤਾ ਗੋਪੀਨਾਥ ਕੌਮਾਂਤਰੀ ਕਰੰਸੀ ਭੰਡਾਰ (ਆਈਐੱਮਐੱਫ) ਦੀ ਫਸਟ ਡਿਪਟੀ ਮੈਨੇਜਿੰਗ ਡਾਇਰੈਕਟਰ ਹੋਵੇਗੀ। ਉਹ ਜਿਓਫ੍ਰੇ ਓਕਾਮੋਟੋ ਦੀ ਜਗ੍ਹਾ…

ਦਵਾਈਆਂ ਦੀ ਮਿਆਦ ਪੁੱਗਣ ਤੋਂ…

ਕਿਹਾ ਜਾਂਦਾ ਹੈ ਕਿ ਐਕਸਪਾਇਰੀ ਡੇਟ ਉਹ…

ਬਠਿੰਡੇ ਦਾ ਜੰਮਪਲ, ਨਾਭੇ ਸਕੂਲ…

ਬਠਿੰਡੇ ਜਿਲ੍ਹੇ ਦੇ ਪਿੰਡ ਘੁੰਮਣ ਕਲਾਂ (ਮੌੜ)…

ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ…

ਫਰਿਜ਼ਨੋ, ਕੈਲੀਫੋਰਨੀਆਂ (ਕੁਲਵੰਤ ਧਾਲੀਆਂ / ਨੀਟਾ ਮਾਛੀਕੇ)…

Log In