Menu

ਤੁਸੀਂ ਸਾਡੇ ਨਾਲ ਹੋ ਜਾਂ ਕੈਪਟਨ ਨਾਲ, ਕਾਂਗਰਸ ਨੇ ਪ੍ਰਨੀਤ ਕੌਰ ਤੋਂ ਮੰਗਿਆ ਜਵਾਬ

ਚੰਡੀਗੜ੍ਹ, 25 ਨਵੰਬਰ – ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਪ੍ਰਨੀਤ ਕੌਰ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ ਕਿ ਉਹ ਸਪੱਸ਼ਟ ਕਰਨ ਕਿ ਤੁਸੀਂ ਕਾਂਗਰਸ ਨਾਲ ਖੜੇ ਜਾਂ ਕੈਪਟਨ ਨਾਲ ਹੋ। ਇਸ ਬਾਰੇ ਪਰਨੀਤ ਕੌਰ ਤੋਂ 7 ਦਿਨਾਂ ਵਿੱਚ ਜਵਾਬ ਮੰਗਿਆ ਹੈ। ਨੋਟਿਸ ਵਿੱਚ ਕਿਹਾ ਕਿ ਤੁਸੀਂ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਿਲ ਹੋ ਰਹੇ ਹੋ, ਜਿਸ ਦਾ ਕਾਂਗਰਸੀ ਆਗੂਆਂ, ਵਰਕਰਾਂ ਵੱਲੋਂ ਸਖਤ ਇਤਰਾਜ਼ ਕੀਤਾ ਜਾ ਰਿਹਾ ਹੈ।

ਉੱਥੇ, ਕਾਂਗਰਸ ਦੇ ਸੀਨੀਅਰ ਆਗੂਆਂ ਨੇ ਹਰੀਸ਼ ਚੌਧਰੀ ਦੇ ਨੋਟਿਸ ’ਤੇ ਹੀ ਸਵਾਲ ਖੜ੍ਹਾ ਕਰ ਦਿੱਤਾ ਹੈ। ਪਾਰਟੀ ਦੇ ਜਾਣਕਾਰਾਂ ਦਾ ਕਹਿਣਾ ਹੈ ਕਿ ਸੰਸਦ ਮੈਂਬਰ ਜਾਂ ਵਿਧਾਇਕ ਨੂੰ ਏਆਈਸੀਸੀ ਦੀ ਅਨੁਸ਼ਾਸਨੀ ਕਮੇਟੀ ਹੀ ਨੋਟਿਸ ਜਾਰੀ ਕਰ ਸਕਦੀ ਹੈ। ਹਰੀਸ਼ ਚੌਧਰੀ ਵੱਲੋਂ ਜਾਰੀ ਕੀਤੇ ਗਏ ਨੋਟਿਸ ’ਚ ਕਿਹਾ ਗਿਆ ਹੈ ਕਿ ਜਦੋਂ ਤੋਂ ਤੁਹਾਡੇ ਪਤੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪੰਜਾਬ ਲੋਕ ਕਾਂਗਰਸ ਪਾਰਟੀ ਬਣਾਈ ਹੈ, ਉਦੋਂ ਤੋਂ ਪਾਰਟੀ ਵਰਕਰਾਂ, ਪਟਿਆਲਾ ਦੇ ਵਿਧਾਇਕਾਂ ਤੇ ਮੀਡੀਆ ਰਿਪੋਰਟਾਂ ਤੋਂ ਜਾਣਕਾਰੀ ਮਿਲ ਰਹੀ ਸੀ ਕਿ ਤੁਸੀਂ ਪਾਰਟੀ ਵਿਰੋਧੀ ਕੰਮ ਕਰ ਰਹੇ ਹੋ। ਸਾਡੇ ਕੋਲ ਅਜਿਹੀਆਂ ਵੀ ਸੂਚਨਾਵਾਂ ਹਨ ਕਿ ਤੁਸੀਂ ਆਪਣੇ ਪਤੀ ਦੀ ਪਾਰਟੀ ਦੀ ਤਰਫ਼ਦਾਰੀ ’ਚ ਐਲਾਨ ਕਰ ਰਹੇ ਹੋ।ਇਸ ਲਈ ਤੁਸੀਂ ਸੱਤ ਦਿਨਾਂ ਦੇ ਅੰਦਰ ਆਪਣਾ ਸਟੈਂਡ ਸਪਸ਼ਟ ਕਰੋ। ਨਹੀਂ ਤਾਂ ਤੁਹਾਡੇ ਖ਼ਿਲਾਫ਼ ਪਾਰਟੀ ਅਨੁਸ਼ਾਸਨੀ ਕਾਰਵਾਈ ਕਰੇਗੀ। ਹਰੀਸ਼ ਚੌਧਰੀ ਵੱਲੋਂ ਪਰਨੀਤ ਕੌਰ ਨੂੰ ਨੋਟਿਸ ਜਾਰੀ ਕੀਤੇ ਜਾਣ ਦੇ ਬਾਅਦ ਸਿਆਸੀ ਚਰਚਾਵਾਂ ਤੇਜ਼ ਹੋ ਗਈਆਂ ਹਨ। ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਚਾਹੁੰਦੀ ਹੈ ਕਿ ਪਰਨੀਤ ਕੌਰ ਖ਼ੁਦ ਅਸਤੀਫ਼ਾ ਦੇਣ। ਕਿਉਂਕਿ ਦਲ ਬਦਲ ਕਾਨੂੰਨ ਤਹਿਤ ਪਰਨੀਤ ਕੌਰ ਜੇਕਰ ਅਸਤੀਫ਼ਾ ਦਿੰਦੇ ਹਨ ਤਾਂ ਪਟਿਆਲਾ ਲੋਕ ਸਭਾ ਸੀਟ ਖ਼ਾਲੀ ਹੋ ਜਾਵੇਗੀ।

ਇਸ ਲਈ ਕਾਂਗਰਸ ਦੀ ਪਹਿਲੀ ਕੋਸ਼ਿਸ਼ ਹੋਵੇਗੀ ਕਿ ਪਰਨੀਤ ਕੌਰ ਹੀ ਪਾਰਟੀ ਤੋਂ ਅਸਤੀਫ਼ਾ ਦੇਣ ਤਾਂ ਜੋ ਪਟਿਆਲਾ ਜ਼ਿਮਨੀ ਚੋਣ ’ਚ ਉਹ ਆਪਣਾ ਉਮੀਦਵਾਰ ਖੜ੍ਹਾ ਕਰ ਸਕੇ। ਹੁਣ ਦੇਖਣਾ ਇਹ ਹੋਵੇਗਾ ਕਿ ਕੀ ਪਰਨੀਤ ਕੌਰ ਅਸਤੀਫ਼ਾ ਦਿੰਦੇ ਹਨ ਜਾਂ ਪਾਰਟੀ ਉਨ੍ਹਾਂ ਨੂੰ ਬਰਖ਼ਾਸਤ ਜਾਂ ਮੁਅੱਤਲ ਕਰਦੀ ਹੈ। ਉੱਥੇ ਸਵਾਲ ਇਹ ਵੀ ਉੱਠ ਰਹੇ ਹਨ ਕਿ ਹਰੀਸ਼ ਚੌਧਰੀ ਆਪਣੇ ਪੱਧਰ ’ਤੇ ਸੰਸਦ ਮੈਂਬਰ ਨੂੰ ਕਿਵੇਂ ਕਾਰਨ ਦੱਸੋ ਨੋਟਿਸ ਜਾਰੀ ਕਰ ਸਕਦੇ ਹਨ ਕਿਉਂਕਿ ਉਹ ਇੰਚਾਰਜ ਹਨ ਪਰ ਨੋਟਿਸ ਜਾਰੀ ਕਰਨ ਦਾ ਕੰਮ ਏਆਈਸੀਸੀ ਹੀ ਕਰਦੀ ਹੈ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans