Menu

ਇਨ ਸੀਟੂ ਸਕੀਮ ਅਧੀਨ ਲਾਭਪਾਤਰੀਆਂ ਦਾ ਕੱਢਿਆ ਗਿਆ ਡਰਾਅ: ਡਿਪਟੀ ਕਮਿਸ਼ਨਰ

ਸੰਗਰੂਰ, 25 ਨਵੰਬਰ – ਸਾਉਣੀ 2021 ਦੋਰਾਨ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਹੀ ਸੰਭਾਲਣ ਲਈ ਜਿਨ੍ਹਾਂ ਕਿਸਾਨਾਂ ਜਾਂ ਰਜਿਸਟਰਡ ਕਿਸਾਨ ਗੁਰੱਪਾਂ ਅਤੇ ਗ੍ਰਾਮ ਪੰਚਾਇਤਾਂ ਵੱਲੋਂ ਪੋਰਟਲ ਰਾਹੀਂ ਖੇਤੀ ਮਸ਼ੀਨਰੀ ਦੀ ਖਰੀਦ ਕਰਨ ਲਈ ਬਿਨੈ ਕੀਤਾ ਸੀ, ਉਨ੍ਹਾਂ ਦਾ ਡਰਾਅ ਡਿਪਟੀ ਕਮਿਸ਼ਨਰ ਰਾਮਵੀਰ, ਦੀ ਰਹਿਨਮਾਈ ਹੇਠ ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਦੇ ਫੇਸਬੁੱਕ ਪੇਜ਼ ‘ਤੇ ਲਾਈਵ ਕੱਢਿਆ ਗਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਉਣੀ 2021  ਦੌਰਾਨ ਇਨ ਸੀਟੂ ਸਕੀਮ  ਅਧੀਨ ਪਰਾਲੀ ਨੂੰ ਸਾਂਭਣ ਵਾਲੀਆਂ ਮਸੀਨਾਂ ਤੇ ਉਪਦਾਨ ਦੇਣ ਲਈ ਪੋਰਟਲ ਰਾਹੀਂ ਸਹਿਕਾਰੀ ਸਭਾਵਾਂ, ਕਿਸਾਨਾਂ ਦੀਆਂ ਰਜਿਸਟਰ ਸੁਸਾਇਟੀਆਂ, ਰਜਿਸਟਰਡ ਕਿਸਾਨ ਗੁਰੱਪਾ, ਗ੍ਰਾਮ ਪੰਚਾਇਤਾਂ ਤੇ ਫਾਰਮ ਪ੍ਰੋਡਿਊਸਰ ਸੰਸਥਾਵਾਂ ਲਈ 80 ਫੀਸਦੀ ਅਤੇ ਨਿੱਜੀ ਕਿਸਾਨਾਂ ਲਈ 50 ਫੀਸਦੀ ਸਬਸਿਡੀ ਨਿਯਤ ਕੀਤੀ ਗਈ ਸੀ।
ਇਸ ਮੌਕੇ ਡਾ. ਜਸਵਿੰਦਰਪਾਲ ਸਿੰਘ ਗਰੇਵਾਲ, ਮੁੱਖ ਖੇਤੀਬਾੜੀ ਅਫਸਰ, ਸੰਗਰੂਰ ਨੇ ਦੱਸਿਆ ਕਿ ਇਹ ਉਪਦਾਨ ਦੀ ਰਾਸੀ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਹੀ ਜ਼ਜਬ ਕਰਨ ਲਈ ਸਹਾਈ ਮਸ਼ੀਨਾਂ ਸੁਪਰ ਐਸ.ਐਮ.ਐਸ, ਹੈਪੀ ਸੀਡਰ, ਪੈਡੀ ਸਟਰਾਅ ਚੋਪਰ/ਸਰੈਡਰ/ਮਲਚਰ, ਹਾਈਡਰੋਲਿਕ ਰਿਵਰਸੀਬਲ ਐਮ.ਬੀ.ਪਲੋਅ, ਜ਼ੀਰੋ  ਟਿਲ ਡਰਿਲ, ਸੁਪਰ ਸੀਡਰ ਅਤੇ ਖੇਤਾਂ ਵਿੱਚ ਬਾਹਰ ਕੱਢਣ ਵਾਲੀਆਂ ਮਸ਼ੀਨਾਂ ਬੇਲਰ ਅਤੇ ਰੇਕ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਿਨ੍ਹਾਂ ਸਹਿਕਾਰੀ ਸਭਾਵਾਂ, ਕਿਸਾਨਾਂ ਦੀਆਂ ਰਜਿਸਟਰਡ ਸੁਸਾਇਟੀਆਂ, ਰਜਿਸਟਰਡ ਕਿਸਾਨ ਗੁਰੱਪਾਂ, ਗ੍ਰਾਮ ਪੰਚਾਇਤਾਂ ਅਤੇ ਨਿੱਜੀ ਕਿਸਾਨਾਂ ਲਈ ਜਿਨ੍ਹਾਂ ਨੇ ਸੁਪਰ ਐਸ.ਐਮ.ਐਸ, ਹੈਪੀ ਸੀਡਰ, ਮਲਚਰ, ਹਾਈਡਰੋਲਿਕ ਰਿਵਰਸੀਬਲ ਐਮ.ਬੀ.ਪਲੋਅ ਲਈ ਆਨਲਾਇਨ ਬਿਨੈ ਕੀਤਾ ਸੀ, ਉਨ੍ਹਾਂ ਮਸੀਨਾਂ ਦਾ ਡਰਾਅ ਕੱਢਣ ਲਈ ਸਰਕਾਰ ਵੱਲੋਂ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ 5 ਪੰਚਾਇਤਾਂ, 11 ਸਹਿਕਾਰੀ ਸਭਾਵਾਂ,1 ਐਫ.ਪੀ.ਓਜ਼ ਅਤੇ 259 ਨਿੱਜੀ ਐਸ.ਸੀ. ਕਿਸਾਨਾਂ ਵੱਲੋਂ ਪੋਰਟਲ ਤੇ ਬਿਨੈ ਕੀਤਾ ਸੀ, ਉਨ੍ਹਾਂ ਦੇ ਲੋੜੀਦੇ ਫੰਡਜ਼ ਉਪਲੱਬਧ ਹੋਣ ਕਰਕੇ ਇਨ੍ਹਾਂ ਕੈਟਾਗਰੀਆਂ ਨੂੰ ਬਿਨ੍ਹਾਂ ਡਰਾਅ ਤੋ ਹੀ ਪ੍ਰਵਾਨ ਕਰ ਲ਼ਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਨਿੱਜੀ ਕਿਸਾਨਾਂ ਦੇ ਪ੍ਰਾਪਤ ਫੰਡਜ ਦੇ ਆਧਾਰ ਤੇ ਕੁੱਲ 2408 ਦਰਖਾਸਤਾਂ ਵਿੱਚੋਂ 606 ਲਾਭਪਾਤਰ ਕਿਸਾਨਾਂ ਦੀ ਕੰਪਿਊਟਰਾਈਜ਼ਡ ਰੈਡਮਾਈਜੇ਼ਸਨ ਰਾਹੀਂ ਚੋਣ ਕੀਤੀ ਗਈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਲਾਭ ਲੈਣ ਅਤੇ ਫਸਲੀ ਰਹਿੰਦ ਖੂੰਹਦ ਨੂੰ ਬਿਨਾਂ ਅੱਗ ਲਗਾਏ ਹੀ ਉਸ ਦਾ ਪ੍ਰਬੰਧਨ ਕਰਨ।ਇਸ ਮੌਕੇ ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਵਿੱਚ ਸਰਕਾਰੀ ਮੈਂਬਰਾਂ ਤੋਂ ਇਲਾਵਾ ਅਗਾਂਹਵਧੂ ਕਿਸਾਨ ਗੁਰਮੀਤ ਸਿੰਘ ਅਕੋਈ ਸਾਹਿਬ ਵੀ ਹਾਜ਼ਰ ਸਨ।

ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਵਲੋਂ ਭੇਜਿਆ…

ਨਵੀਂ ਦਿੱਲੀ, 8 ਦਸੰਬਰ – ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਵਲੋਂ ਅੱਜ ਭੇਜਿਆ ਪ੍ਰਸਤਾਵ ਪਾਸ ਕਰ ਦਿੱਤਾ ਹੈ। ਕਿਸਾਨ…

ਹੈਲੀਕਾਪਟਰ ਹਾਦਸਾ : ਨਹੀਂ ਰਹੇ…

ਕੁੰਨੂਰ, 8 ਦਸੰਬਰ – ਤਾਮਿਲਨਾਡੂ ਦੇ ਕੁੰਨੂਰ…

ਧਰਮਿੰਦਰ ਮਨਾ ਰਹੇ ਹਨ ਅੱਜ…

ਬਾਲੀਵੁੱਡ ਦੇ ‘ਹੀਮਾਨ’ ਕਹੇ ਜਾਣ ਵਾਲੇ ਅਭਿਨੇਤਾ…

ਕੈਟਰੀਨਾ ਕੈਫ ਦੇ ਵਿਆਹ ਦਾ…

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦੇ ਵਿਆਹ…

Listen Live

Subscription Radio Punjab Today

Our Facebook

Social Counter

  • 22510 posts
  • 0 comments
  • 0 fans

IMF ਦੀ ਪਹਿਲੀ ਡਿਪਟੀ ਮੈਨੇਜਿੰਗ ਡਾਇਰੈਕਟਰ ਹੋਵੇਗੀ…

ਭਾਰਤੀ ਅਮਰੀਕੀ ਗੀਤਾ ਗੋਪੀਨਾਥ ਕੌਮਾਂਤਰੀ ਕਰੰਸੀ ਭੰਡਾਰ (ਆਈਐੱਮਐੱਫ) ਦੀ ਫਸਟ ਡਿਪਟੀ ਮੈਨੇਜਿੰਗ ਡਾਇਰੈਕਟਰ ਹੋਵੇਗੀ। ਉਹ ਜਿਓਫ੍ਰੇ ਓਕਾਮੋਟੋ ਦੀ ਜਗ੍ਹਾ…

ਦਵਾਈਆਂ ਦੀ ਮਿਆਦ ਪੁੱਗਣ ਤੋਂ…

ਕਿਹਾ ਜਾਂਦਾ ਹੈ ਕਿ ਐਕਸਪਾਇਰੀ ਡੇਟ ਉਹ…

ਬਠਿੰਡੇ ਦਾ ਜੰਮਪਲ, ਨਾਭੇ ਸਕੂਲ…

ਬਠਿੰਡੇ ਜਿਲ੍ਹੇ ਦੇ ਪਿੰਡ ਘੁੰਮਣ ਕਲਾਂ (ਮੌੜ)…

ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ…

ਫਰਿਜ਼ਨੋ, ਕੈਲੀਫੋਰਨੀਆਂ (ਕੁਲਵੰਤ ਧਾਲੀਆਂ / ਨੀਟਾ ਮਾਛੀਕੇ)…

Log In