Menu

ਪਰਗਟ ਸਿੰਘ ਦੇ ਦਾਅਵੇ ਨੂੰ ਦਿੱਲੀ ਦੇ ਮੁੱਖ ਮੰਤਰੀ ਨੇ ਦਿੱਤੀ ਚੁਣੌਤੀ

ਜੇ ਲੋਕ ਪੰਜਾਬ ਦੇ ਸਰਕਾਰੀ ਸਕੂਲਾਂ ਤੋਂ ਖੁਸ਼ ਹਨ ਤਾਂ ਕਾਂਗਰਸ ਨੂੰ ਵੋਟ ਦੇ ਦੇਣ, ਜੇ ਨਹੀਂ ਤਾਂ ‘ਆਪ’ ਦੀ ਸਰਕਾਰ ਬਣਾਉਣ: ਅਰਵਿੰਦ ਕੇਜਰੀਵਾਲ

ਚੰਡੀਗੜ, 26 ਨਵੰਬਰ – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਅਤੇ ਸਿੱਖਿਆ ਵਿਵਸਥਾ ਨੂੰ ਦਿੱਲੀ ਨਾਲੋਂ ਬਿਹਤਰ ਦੱਸੇ ਜਾਣ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ (ਜਨਤਾ) ਪੰਜਾਬ ਦੇ ਸਕੂਲਾਂ ਅਤੇ ਸਿੱਖਿਆ ਵਿਵਸਥਾ ਤੋਂ ਸੱਚਮੁੱਚ ਖੁਸ਼ ਅਤੇ ਸੰਤੁਸ਼ਟ ਹਨ ਤਾਂ ਬੇਝਿਜਕ ਹੋ ਕੇ ਕਾਂਗਰਸ ਨੂੰ ਵੋਟਾਂ ਪਾ ਦੇਣ, ਪ੍ਰੰਤੂ ਜੇਕਰ ਉਹ (ਜਨਤਾ) ਦਿੱਲੀ ਵਰਗੇ ਸ਼ਾਨਦਾਰ ਸਕੂਲ ਅਤੇ ਸਿੱਖਿਆ ਪ੍ਰਬੰਧ ਚਾਹੁੰਦੇ ਹਨ ਤਾਂ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ ਅਤੇ ‘ਆਪ’ ਦੀ ਸਰਕਾਰ ਬਣਾਉਣ।
ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਅਰਵਿੰਦ ਕੇਜਰੀਵਾਲ ਵੱਲੋਂ ਪਰਗਟ ਸਿੰਘ ਨੂੰ ਟੈਗ ਕੀਤਾ ਟਵੀਟ ਜਾਰੀ ਕੀਤਾ ਗਿਆ। ਕੇਜਰੀਵਾਲ ਦਾ ਇਹ ਟਵੀਟ ਪਰਗਟ ਸਿੰਘ ਵੱਲੋਂ ਕੀਤੇ ਗਏ ਟਵੀਟ ਨੂੰ ਸਿੱਧੀ ਚੁਣੌਤੀ ਹੈ, ਜਿਸ ‘ਚ ਪਰਗਟ ਸਿੰਘ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਅਤੇ ਸਿੱਖਿਆ ਵਿਵਸਥਾ ਨੂੰ ਦਿੱਲੀ ਨਾਲੋਂ ਬਿਹਤਰ ਹੋਣ ਦਾ ਦਾਅਵਾ ਕੀਤਾ ਹੈ।
ਅਰਵਿੰਦ ਕੇਜਰੀਵਾਲ ਨੇ ਆਪਣੇ ਟਵੀਟ ਰਾਹੀਂ ਕਿਹਾ, ”ਪੰਜਾਬ ਦੇ ਸਿੱਖਿਆ ਮੰਤਰੀ ਦਾ ਕਹਿਣਾ ਹੈ ਕਿ ਪੰਜਾਬ ਦੇ ਸਕੂਲ ਦੇਸ਼ ਭਰ ‘ਚੋਂ ਸਭ ਤੋਂ ਵਧੀਆ ਸਕੂਲ ਹਨ ਅਤੇ ਅਧਿਆਪਕ ਬਹੁਤ ਖੁਸ਼ ਹਨ। ਜਿਹੜੇ ਲੋਕ ਪੰਜਾਬ ਦੇ ਸਕੂਲਾਂ ਅਤੇ ਮੌਜ਼ੂਦਾ ਸਿੱਖਿਆ ਵਿਵਸਥਾ ਤੋਂ ਖੁਸ਼ ਹਨ ਉਹ ਕਾਂਗਰਸ ਨੂੰ ਵੋਟ ਦੇ ਦੇਣ। ਜਿਹੜੇ ਪੰਜਾਬ ਵਿੱਚ ਵੀ ਦਿੱਲੀ ਵਰਗੀ ਸ਼ਾਨਦਾਰ ਸਿੱਖਿਆ ਵਿਵਸਥਾ ਚਾਹੁੰਦੇ ਹਨ ਉਹ ਸਾਨੂੰ (ਆਮ ਆਦਮੀ ਪਾਰਟੀ) ਨੂੰ ਵੋਟ ਦੇ ਦੇਣ।”

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans