Menu

ਉੱਤਰੀ ਭਾਰਤ ‘ਚ ਠੰਢ ਨੇ ਦਿੱਤੀ ਦਸਤਕ, ਰਾਤ ਦਾ ਪਾਰਾ ਆਮ ਨਾਲੋਂ 2-3 ਡਿਗਰੀ ਹੇਠਾਂ ਡਿੱਗਿਆ

ਉੱਤਰ ਭਾਰਤ ਵਿੱਚ ਮੌਸਮ ਹਰ ਦਿਨ ਠੰਢਾ ਹੁੰਦਾ ਜਾ ਰਿਹਾ ਹੈ। ਠੰਢੀਆਂ ਹਵਾਵਾਂ ਚੱਲਣ ਕਰਕੇ ਦਿਨ ਤੇ ਰਾਤ ਦਾ ਪਾਰਾ 2-3 ਡਿਗਰੀ ਹੋਰ ਹੇਠਾਂ ਆ ਗਿਆ ਹੈ। ਹੁਣ ਦਿਨ ਦੇ ਸਮੇਂ ਵੱਧ ਤੋਂ ਵੱਧ ਔਸਤਨ ਤਾਪਮਾਨ 27 ਡਿਗਰੀ ਦੇ ਕਰੀਬ ਪਹੁੰਚ ਗਿਆ ਹੈ, ਜਦਕਿ ਘੱਟੋ ਘੱਟ ਪਾਰਾ 7 ਡਿਗਰੀ ‘ਤੇ ਖਿਸਕ ਗਿਆ ਹੈ।

ਮੌਸਮ ਵਿਭਾਗ ਦੀ ਰਿਪੋਰਟ ਦੇ ਮੁਤਾਬਕ ਪੰਜਾਬ ‘ਚ ਆਦਮਪੁਰ ਸਭ ਤੋਂ ਠੰਢਾ ਇਲਾਕਾ ਦੱਸਿਆ ਜਾ ਰਿਹਾ ਹੈ। ਆਦਮਪੁਰ ‘ਚ ਅੱਜ ਸਵੇਰੇ 7.8 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ। ਉੱਧਰ ਰੋਪੜ ਤੇ ਫ਼ਰੀਦਕੋਟ ਵਿੱਚ ਪਾਰਾ 7.2 ਡਿਗਰੀ ਦਰਜ ਕੀਤਾ ਗਿਆ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਤਾਪਮਾਨ 8-9 ਡਿਗਰੀ ਦੇ ਕਰੀਬ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਸੂਬੇ ਦੇ ਕਈ ਇਲਾਕੇ ਜਿਵੇਂ ਰੋਪੜ, ਲੁਧਿਆਣਾ, ਅੰਮ੍ਰਿਤਸਰ ਜਲੰਧਰ, ਆਦਮਪੁਰ ਵਰਗੇ ਸ਼ਹਿਰਾਂ ‘ਚ ਹਲਕੀ ਧੁੰਦ ਦੇਖਣ ਨੂੰ ਮਿਲੀ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਦੱਸਿਆ ਕਿ ਸੂਬੇ ‘ਚ ਅਗਲੇ ਹਫ਼ਤੇ ਤੱਕ ਮੀਂਹ ਪੈਣ ਦੇ ਕੋਈ ਆਸਾਰ ਨਹੀਂ ਹਨ।

ਦੂਜੇ ਪਾਸੇ ਗੁਆਂਢੀ ਸੂਬਾ ਹਰਿਆਣਾ ਪੰਜਾਬ ਨਾਲੋਂ ਥੋੜ੍ਹਾ ਗਰਮ ਰਿਹਾ। ਇੱਥੇ ਵੱਧ ਤੋਂ ਵੱਧ ਤਾਪਮਾਨ 29.8 ਡਿਗਰੀ (ਨਾਰਨੌਲ), ਜਦਕਿ ਘੱਟੋ ਘੱਟ ਤਾਪਮਾਨ 8.2 ਡਿਗਰੀ (ਹਿਸਾਰ) ਦਰਜ ਕੀਤਾ ਗਿਆ। ਇੱਥੇ ਸਭ ਤੋਂ ਜ਼ਿਆਦਾ ਠੰਢ ਪੰਚਕੁਲਾ, ਹਿਸਾਰ, ਅੰਬਾਲਾ ਤੇ ਫ਼ਤਿਹਾਬਾਦ ‘ਚ ਮਹਿਸੂਸ ਕੀਤੀ ਗਈ। ਅੱਜ ਸਵੇਰੇ ਪੰਚਕੁਲਾ ਤੇ ਹਿਸਾਰ ‘ਚ ਤਾਪਮਾਨ 8.2 ਡਿਗਰੀ ਰਿਕਾਰਡ ਕੀਤਾ ਗਿਆ। ਇਸ ਦੇ ਨਾਲ ਹੀ ਅੰਬਾਲਾ ਤੇ ਫ਼ਤਿਹਾਬਾਦ ‘ਚ 8.2 ਤੇ 8.4 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਦੀ ਮੰਨੀ ਜਾਏ ਤਾਂ ਹਰਿਆਣਾ ‘ਚ ਅਗਲੇ 5-6 ਦਿਨ ਸੁੱਕੀ ਠੰਢ ਦਾ ਸਾਹਮਣਾ ਹੀ ਕਰਨਾ ਪਵੇਗਾ।ਇਸ ਦੇ ਨਾਲ ਹੀ ਮੌਸਮ ਵਿਭਾਗ ਦਾ ਕਹਿਣੈ ਕਿ ਪੱਛਮੀ ਇਲਾਕਿਆਂ ‘ਚ ਹਾਲੇ ਠੰਡੀਆਂ ਹਵਾਵਾਂ ਦਾ ਜ਼ੋਰ ਨਹੀਂ ਵਧਿਆ ਹੈ। ਪਹਾੜਾਂ ‘ਤੇ ਹਲਕੀ ਬਰਫ਼ਬਾਰੀ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਪਹਾੜਾਂ ‘ਤੇ ਬਰਫ਼ਬਾਰੀ ਹੋਣ ਨਾਲ ਮੈਦਾਨੀ ਇਲਾਕਿਆਂ ‘ਤੇ ਠੰਢ ਹੋਰ ਵਧੇਗੀ। ਪਹਾੜਾਂ ‘ਤੇ ਬਰਫ਼ਬਾਰੀ ਹੋਣ ਨਾਲ ਹੀ ਮੈਦਾਨੀ ਇਲਾਕਿਆਂ ‘ਚ ਸੁੱਕੀ ਠੰਢ ਤੋਂ ਰਾਹਤ ਮਿਲ ਸਕਦੀ ਹੈ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans