Menu

ਕਿਸਾਨ ਅੰਦੋਲਨ ਨੂੰ 1 ਸਾਲ ਹੋਇਆ ਪੂਰਾ, ਮੁੱਖ ਮੰਤਰੀ ਚੰਨੀ ਨੇ ਕੀਤਾ ਟਵੀਟ

ਚੰਡੀਗੜ੍ਹ, 26 ਨਵੰਬਰ – ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਸ਼ੁੱਕਰਵਾਰ ਪੂਰਾ 1 ਸਾਲ ਹੋ ਗਿਆ ਹੈ। ਕਿਸਾਨ ਅੰਦੋਲਨ ਦੌਰਾਨ ਹੁਣ ਤੱਕ 700 ਦੇ ਲਗਭਗ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ, ਪਰੰਤੂ ਕਿਸਾਨ ਪੂਰੇ ਸਬਰ, ਸੰਤੋਖ ਅਤੇ ਦ੍ਰਿੜ ਵਿਸ਼ਵਾਸ ਨਾਲ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਰਹੇ ਹਨ, ਡਟੇ ਹੋਏ ਹਨ। ਅੰਦੋਲਨ ‘ਤੇ ਇੱਕ ਸਾਲ ਪੂਰਾ ਹੋਣ ‘ਤੇ ਆਸ ਪਾਸ ਦੇ ਕਿਸਾਨ ਦਿੱਲੀ ਮੋਰਚੇ ‘ਚ ਵੱਡੀ ਗਿਣਤੀ ਪੁੱਜਣੇ ਸ਼ੁਰੂ ਹੋ ਗਏ ਹਨ।

ਕਿਸਾਨਾਂ ਵੱਲੋਂ ਸ਼ਾਂਤਮਈ ਢੰਗ ਨਾਲ ਅਤੇ ਜਿਸ ਜ਼ਜਬੇ ਨਾਲ ਖੇਤੀ ਕਾਨੂੰਨਾਂ ਵਿਰੁੱਧ ਭਾਜਪਾ ਦੀ ਕੇਂਦਰ ਸਰਕਾਰ ਨੂੰ ਕਾਨੂੰਨ ਵਾਪਸ ਲੈਣ ਲਈ ਮਜਬੂਰ ਕੀਤਾ ਹੈ, ਉਸ ਨੂੰ ਵੇਖਦਿਆਂ ਇੱਕ ਸਾਲ ਪੂਰਾ ਹੋਣ ‘ਤੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਕਿਸਾਨਾਂ ਦੀ ਸ਼ਲਾਘਾ ਕੀਤੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰਕੇ ਕਿਸਾਨਾਂ ਦੇ ਅੰਦੋਲਨ ਲਈ ਉਨ੍ਹਾਂ ਨੂੰ ਸਲਾਮ ਕੀਤਾ ਹੈ।ਸੰਯੁਕਤ ਕਿਸਾਨ ਮੋਰਚੇ ਵੱਲੋਂ ਐਲਾਨ ਤਹਿਤ ਅੱਜ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ, ਜੋ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨਾਂ ਨੂੰ ਵਾਪਸੀ ਦੇ ਐਲਾਨ ਤੋਂ ਬਾਅਦ ਐਮਐਸਪੀ ਲਈ ਕੀਤਾ ਜਾਵੇਗਾ। ਮੋਰਚੇ ਨੂੰ ਲੈ ਕੇ ਦਿੱਲੀ ਅਤੇ ਹਰਿਆਣਾ ਪੁਲਿਸ ਪੂਰੀ ਤਰ੍ਹਾਂ ਅਲਰਟ ‘ਤੇ ਹੈ।ਮੁੱਖ ਮੰਤਰੀ ਚੰਨੀ ਨੇ ਟਵੀਟ ਕਰਦੇ ਹੋਏ ਕਿਹਾ, ”ਮੈਂ ਸਾਡੇ ਅੰਨ ਦਾਤਿਆਂ ਨੂੰ ਸਲਾਮ ਕਰਦਾ ਹਾਂ, ਜੋ ਉਨ੍ਹਾਂ ਨੇ ਅਦੁੱਤੀ ਜ਼ਜ਼ਬਾ ਵਿਖਾਇਆ ਹੈ ਅਤੇ ਇੱਕ ਸਾਲ ਤੋਂ ਦਿੱਲੀ ਵਿੱਚ ਬੈਠੇ, ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਕਾਲੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਹਨ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕਿਸਾਨਾਂ ਦਾ ਅਹਿੰਸਾ ਭਰਿਆ ਸੰਘਰਸ਼ ਨਾ ਸਿਰਫ਼ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸਗੋਂ ਲੋਕਤੰਤਰ ਅਤੇ ਮਨੁੱਖੀ ਅਧਿਕਾਰਾਂ ਨੂੰ ਕਾਇਮ ਰੱਖਣ ਲਈ ਬਹਾਦਰੀ, ਸਬਰ ਅਤੇ ਦ੍ਰਿੜਤਾ ਦੀ ਅਨੋਖੀ ਮਿਸਾਲ ਹੈ।

 

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39959 posts
  • 0 comments
  • 0 fans