ਨਵੀਂ ਦਿੱਲੀ, 27 ਨਵੰਬਰ – ਸੰਯੁਕਤ ਕਿਸਾਨ ਮੋਰਚਾ ਵੱਲੋਂ 29 ਨਵੰਬਰ ਨੂੰ ਹੋਣ ਵਾਲਾ ਟਰੈਕਟਰ ਮਾਰਚ ਮੁਲਤਵੀ ਕਰ ਦਿੱਤਾ ਗਿਆ ਹੈ। ਮੋਰਚੇ ਦੀ ਮੀਟਿੰਗ ‘ਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਦਰਸ਼ਨਪਾਲ ਸਿੰਘ ਨੇ ਦੱਸਿਆ ਕਿ 29 ਨਵੰਬਰ ਨੂੰ ਸੰਸਦ ਵੱਲ ਹੋਣ ਵਾਲਾ ਟਰੈਕਟਰ ਮਾਰਚ ਮੁਲਤਵੀ ਕਰ ਦਿੱਤਾ ਗਿਆ ਹੈ। ਮੋਰਚਾ 4 ਦਸੰਬਰ ਨੂੰ ਮੁੜ ਮੀਟਿੰਗ ਕਰੇਗਾ। ਇਸ ਮੀਟਿੰਗ ‘ਚ ਕੇਂਦਰ ਸਰਕਾਰ ਦੇ ਰੁਖ਼ ਦੀ ਮੁੜ ਸਮੀਖਿਆ ਕੀਤੀ ਜਾਵੇਗੀ। ਕਿਸਾਨਾਂ ਦੇ ਘਰ ਜਾਣ ਦਾ ਫੈਸਲਾ 4 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਤੋਂ ਬਾਅਦ ਲਿਆ ਜਾਵੇਗਾ।
ਮੋਰਚਾ ਆਗੂਆਂ ਨੇ ਕੇਂਦਰ ਸਰਕਾਰ ਨੂੰ 4 ਦਸੰਬਰ ਤੱਕ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ ਮੰਗਾਂ ਮੰਨੀਆਂ ਗਈਆਂ ਤਾਂ ਕਿਸਾਨ ਘਰ ਚਲੇ ਜਾਣਗੇ। ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਅੰਦੋਲਨ ਇਸੇ ਤਰ੍ਹਾਂ ਜਾਰੀ ਰਹੇਗਾ। ਕਿਸਾਨ ਆਗੂ ਦਰਸ਼ਨਪਾਲ ਸਿੰਘ ਨੇ ਕਿਹਾ ਕਿ ਫਰੰਟ ਦੇਖਣਾ ਚਾਹੁੰਦਾ ਹੈ ਕਿ ਕੇਂਦਰ ਸਰਕਾਰ ਸੰਸਦ ‘ਚ ਕੀਤਾ ਆਪਣਾ ਵਾਅਦਾ ਪੂਰਾ ਕਰਦੀ ਹੈ ਜਾਂ ਨਹੀਂ। ਰਾਕੇਸ਼ ਟਿਕੈਤ ਇਸ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ।
After a meeting, Samyukt Kisan Morcha has decided to postpone the proposed tractor rally to Parliament on November 29: Farmer leader Darshan Pal Singh in Delhi pic.twitter.com/sRskbis3MI
— ANI (@ANI) November 27, 2021
ਪ੍ਰੈੱਸ ਕਾਨਫਰੰਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਾਹੀਦਾ ਹੈ ਕਿ ਉਹ ਸੂਬਾ ਸਰਕਾਰਾਂ ਤੇ ਰੇਲਵੇ ਨੂੰ ਧਰਨੇ ਦੌਰਾਨ ਕਿਸਾਨਾਂ ‘ਤੇ ਦਰਜ ਕੀਤੇ ਕੇਸ ਵਾਪਸ ਲੈਣ ਦੇ ਨਿਰਦੇਸ਼ ਦੇਣ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਜਵੀਰ ਸਿੰਘ ਜਾਦੌਣ ਨੇ ਕਿਹਾ ਕਿ ਜਦੋਂ ਤਕ ਕੇਂਦਰ ਸਰਕਾਰ ਘੱਟੋ-ਘੱਟ ਸਮਰਥਨ ਮੁੱਲ, ਧਰਨੇ ਦੌਰਾਨ ਕਿਸਾਨਾਂ ਦੀਆਂ ਮੌਤਾਂ ਤੇ ਲਖੀਮਪੁਰ ਹਿੰਸਾ ਦੇ ਮੁੱਦੇ ‘ਤੇ ਮੋਰਚੇ ਨਾਲ ਗੱਲਬਾਤ ਨਹੀਂ ਕਰਦੀ ਉਦੋਂ ਤਕ ਅੰਦੋਲਨ ਜਾਰੀ ਰਹੇਗਾ। ਸਰਕਾਰ ਨੇ ਹੁਣ ਤਕ ਜੋ ਵੀ ਐਲਾਨ ਕੀਤੇ ਹਨ, ਉਨ੍ਹਾਂ ਤੋਂ ਸੰਯੁਕਤ ਕਿਸਾਨ ਮੋਰਚਾ ਸੰਤੁਸ਼ਟ ਨਹੀਂ ਹੈ।
#WATCH | In today's meeting of SKM, we have decided to continue to protest until Govt holds talks with us over MSP, the death of farmers during the protest, & the Lakhimpur violence matter. We do not agree with Govt's announcements today: BKU leader Rajveer Singh Jadaun in Delhi pic.twitter.com/8VKE4Iaojd
— ANI (@ANI) November 27, 2021