Menu

ਮੁੱਖ ਮੰਤਰੀ ਚੰਨੀ ਦੀ ਚਿਤਾਵਨੀ : ਟੈਂਕੀ ਤੇ ਚੜਕੇ ਪ੍ਰਦਰਸ਼ਨ ਕਰਨ ਵਾਲਿਆਂ ਤੇ ਹੋਵੇਗਾ ਪਰਚਾ ਦਰਜ

ਬਰਨਾਲਾ, 27 ਨਵੰਬਰ – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਦੋਂ ਮਹਿਲ ਕਲਾਂ ਅਨਾਜ ਮੰਡੀ ਵਿਚ ਆਪਣਾ ਭਾਸ਼ਣ ਸ਼ੁਰੂ ਕੀਤਾ ਤਾਂ ਬੇਰੁਜ਼ਗਾਰਾਂ ਵੱਲੋਂ ਚਰਨਜੀਤ ਚੰਨੀ ਖ਼ਿਲਾਫ਼ ਨਾਅਰੇ ਲਾਏ ਗਏ। ਪੁਲਿਸ ਵੱਲੋਂ ਭਾਵੇਂ ਪ੍ਰਦਰਸ਼ਨਕਾਰੀਆਂ ਨੂੰ ਮੌਕੇ ‘ਤੇ ਹੀ ਦਬੋਚ ਲਿਆ ਗਿਆ ਪਰ ਚੰਨੀ ਨੇ ਮੰਚ ਤੋਂ ਇਹ ਸੰਬੋਧਨ ਕੀਤਾ ਕਿ ਜੋ ਟੈਂਕੀ ‘ਤੇ ਚੜ੍ਹ ਕੇ ਪ੍ਰਦਰਸ਼ਨ ਕਰਦੇ ਹਨ ਜਾਂ ਚੱਲ ਰਹੀ ਸਟੇਜ ‘ਚ ਖ਼ਲਲ ਪਾਉਂਦੇ ਹਨ, ਉਨ੍ਹਾਂ ਖਿਲਾਫ਼ ਹੁਣ ਪਰਚੇ ਹੋਣਗੇ। ਇਹ ਪ੍ਰਦਰਸ਼ਨਕਾਰੀ ਜਾਂ ਤਾਂ ਮੇਰੇ ਨਾਲ ਆ ਕੇ ਗੱਲ ਕਰਨ ਜਾਂ ਫਿਰ ਅਜਿਹੇ ਪ੍ਰਦਰਸ਼ਨ ਨਾ ਕਰਨ। ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਮੰਚ ਤੋਂ ਚਿਤਾਵਨੀ ਦਿੰਦਿਆਂ ਕਿਹਾ ਕਿ ਭਾਵੇਂ ਪਹਿਲਾਂ ਵਾਲਾ ਮੁੱਖ ਮੰਤਰੀ ਸੁੱਤਾ ਨਹੀਂ ਉੱਠਦਾ ਸੀ ਤੇ ਮੈਂ ਹੁਣ ਸੌਂ ਕੇ ਨਹੀਂ ਵੇਖਿਆ। ਜਦੋਂ ਮਰਜ਼ੀ ਮੇਰੇ ਦਰਬਾਰ ਆਓ ਤੇ ਆਪਣੇ ਮਸਲੇ ਹੱਲ ਕਰਵਾਓ।

ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਜੇਕਰ ਦਸ ਹਜ਼ਾਰ ਦੇ ਇਕੱਠ ‘ਚੋਂ ਦਸ ਬੰਦੇ ਆ ਕੇ ਪ੍ਰਦਰਸ਼ਨ ਕਰਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਹੁਣ ਪਰਚੇ ਹੋਣਗੇ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਬਰਨਾਲਾ ਵਿੱਚ ਅੱਜ ਮਹਿਲ ਕਲਾਂ ਬਰਨਾਲਾ ਅਤੇ ਤਪਾ ਮੰਡੀ ਵਿਖੇ ਚਰਨਜੀਤ ਚੰਨੀ ਦੀ ਫੇਰੀ ਦੌਰਾਨ ਬੇਰੁਜ਼ਗਾਰ ਆਂਗਨਵਾੜੀ ਕਿਸਾਨ ਜਥੇਬੰਦੀਆਂ ਆਦਿ ਨੇ ਰੋਸ ਪ੍ਰਦਰਸ਼ਨ ਕੀਤਾ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans