Menu

ਢੀਂਡਸਿਆਂ ਨੂੰ ਵੱਡਾ ਝਟਕਾ, ਪਾਰਟੀ ਦੇ ਪ੍ਰਮੁੱਖ ਅਹੁਦੇਦਾਰ ਦਰਜਨਾਂ ਸਾਥੀਆਂ ਸਮੇਤ ਅਕਾਲੀ ਦਲ ’ਚ ਸ਼ਾਮਲ

ਬਠਿੰਡਾ, 1 ਦਸੰਬਰ – ਸੰਗਰੂਰ ਜ਼ਿਲ੍ਹੇ ਵਿਚ ਸੁਖਦੇਵ ਸਿੰਘ ਢੀਂਡਸਾ ਤੇ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਪ੍ਰਮੁੱਖ ਅਹੁਦੇਦਾਰ ਆਪਣੇ ਦਰਜਨਾਂ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਸ ਮੌਕੇ ਯੂਥ ਕਾਂਗਰਸ ਦੇ  ਜਨਰਲ ਸਕੱਤਰ ਰਜਨੀ ਬੁਲਾਨ ਵੀ ਆਪਣੇ ਡੇਢ ਦਰਜਨ ਤੋਂ ਜ਼ਿਆਦਾ ਸਾਥੀਆਂ ਨਾਲ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਪਾਰਟੀ ਦੇ ਸੀਨੀਅਰ ਆਗੂ ਬਲਦੇਵ ਸਿੰਘ ਮਾਨ ਤੇ ਵਿਨਰਜੀਤ ਸਿੰਘ ਗੋਲਡੀ ਨੇ ਦੱਸਿਆ ਕੇ ਇਨ੍ਹਾਂ ਲੀਡਰਾਂ ਦੇ ਪਾਰਟੀ ਵਿੱਚ ਸ਼ਾਮਿਲ ਹੋਣ ਨਾਲ ਜਿਲ਼ੇ ਸੰਗਰੂਰ ਵਿੱਚ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਹਲਕਾ ਦਿੜਬਾ ਤੋਂ ਉਮੀਦਵਾਰ ਗੁਲਜਾਰ ਸਿੰਘ ਅਤੇ ਕਰਨ ਘੁਮਾਣ ਵੀ ਹਾਜ਼ਰ ਸਨ।

ਇਹਨਾਂ ਆਗੂਆਂ ਨੂੰ ਪਾਰਟੀ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਕਹਿੰਦਿਆਂ ਸੁਖਬੀਰ ਸਿੰਘ ਬਾਦਲ ਨੇ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਤੇ ਇਹਨਾਂ ਨੂੰ ਪਾਰਟੀ ਵਿਚ ਪੂਰਾ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦੁਆਇਆ।

ਸੁਖਬੀਰ ਬਾਦਲ ਨੇ ਇਸ ਮੌਕੇ ਕਿਹਾ ਕਿ ਲੋਕਾਂ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਨੂੰ ਲੈ ਕੇ ਵੱਡਾ ਉਤਸ਼ਾਹ ਹੈ ਤੇ ਆਉਂਦੀਆਂ ਚੋਣਾਂ ਵਿਚ ਇਹ ਗਠਜੋੜ ਹੂੰਝਾ ਫੇਰ ਜਿੱਤ ਦਰਜ ਕਰੇਗਾ ਤੇ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਸਰਕਾਰ ਬਣੇਗੀ।

ਇਸ ਮੌਕੇ ਪੱਤਰਕਾਰਾਂ ਵੱਲੋਂ  ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਦੇ ਟਾਵਰਾਂ ’ਤੇ ਜਾ ਚੜ੍ਹਨ ਬਾਰੇ ਸਵਾਲ ਦੇ ਜਵਾਬ ਵਿਚ ਸੁਖਬੀਰ ਬਾਦਲ ਨੇ ਇਹਨਾਂ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਟਾਵਰਾਂ ਤੋਂ ਹੇਠਾਂ ਉਤਰ ਆਉਣ ਕਿਉਂਕਿ ਉਹਨਾਂ ਦੇ ਪਿੱਛੇ ਪਰਿਵਾਰ ਵੀ ਹਨ। ਉਹਨਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਗਵਾਹ ਹੈ ਕਿ  ਸੂਬੇ ਦੇ ਮੁਲਾਜ਼ਮਾਂ ਨੂੰ ਪੇਅ ਕਮਿਸ਼ਨ ਸਮੇਤ ਸਾਰੀਆਂ ਸਹੂਲਤਾਂ ਤੇ ਪੇਅ ਸਕੇਲ ਤੇ  ਰੈਗੂਲਰ ਨੌਕਰੀਆਂ ਹਮੇਸ਼ਾ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀਆਂ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਮਿਲੀਆਂ ਹਨ। ਉਹਨਾਂ ਕਿਹਾ ਕਿ  ਇਹਨਾਂ ਮੁਲਾਜ਼ਮਾਂ ਨੁੰ ਸਿਰਫ ਦੋ ਮਹੀਨੇ ਦਾ ਸਮਾਂ ਰਹਿ ਗਿਆ ਹੈ, ਇਸਦਾ ਸਬਰ ਕਰਨਾ ਚਾਹੀਦਾ ਹੈ  ਅਤੇ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਡਟਵੀਂ ਹਮਾਇਤ ਕਰਨੀ ਚਾਹੀਦੀ ਹੈ। ਸਰਕਾਰ ਬਣਨ ਮਗਰੋਂ ਅਜਿਹੇ ਸਾਰੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣਗੀਆਂ।

ਬੇਅਦਬੀਆਂ ਬਾਰੇ ਸਵਾਲ ਦੇ ਜਵਾਬ ਵਿਚ ਸੁਖਬੀਰ ਬਾਦਲ ਨੇ ਕਿਹਾ ਕਿ ਉਹਨਾਂ ਨੇ ਪਹਿਲਾਂ ਵੀ ਕਿਹਾ ਹੈ ਕਿ ਜਿਹਨਾਂ ਨੇ ਬੇਅਦਬੀਆਂ ਕੀਤੀਆਂ, ਜਿਹਨਾਂ ਨੇ ਕਰਵਾਈਆਂ ਤੇ ਜਿਹਨਾਂ ਨੇ ਇਹਨਾਂ ’ਤੇ ਰਾਜਨੀਤੀ ਕੀਤੀ ਉਹਨਾਂ ਦਾ ਕੱਖ ਨਾ ਰਹੇ ਤੇ ਹੁਣ ਲੋਕ ਆਪ ਵੇਖ ਰਹੇ  ਰਹੇ ਹਨ ਕਿ ਕੀ ਵਾਪਰ ਰਿਹਾ ਹੈ।

ਇਸ ਮੌਕੇ ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲਿਆਂ ਵਿਚ  ਹਰਪਾਲ ਸਿੰਘ ਖਡਿਆਲ ਸਕੱਤਰ ਜਨਰਲ  ਸ਼੍ਰੋਮਣੀ ਅਕਾਲੀ ਦਲ ਸੰਯੁਕਤ, ਸਾਬਕਾ ਡਾਇਰੈਕਟਰ ਖੇਤੀਬਾੜੀ ਵਿਕਾਸ ਬੈਂਕ ਪੰਜਾਬ, ਬਲਬੀਰ ਸਿੰਘ ਲੰਬਾ ਪ੍ਰਧਾਨ ਕੰਬੋਜ ਐਸੋਸੀਏਸ਼ਨ ਪੰਜਾਬ ਹਲਕਾ ਸੁਨਾਮ, ਗੁਰਪ੍ਰੀਤ ਸਿੰਘ ਸੁਨਾਮ ਪ੍ਰਧਾਨ ਕੈਂਟਰ ਯੂਨੀਅਨ ਹਲਕਾ ਸੁਨਾਮ, ਸੁਰਜੀਤ ਸਿੰਘ ਸ਼ੰਟੀ, ਹਰਪ੍ਰੀਤ ਸਿੰਘ ਤਰੰਜੀਖੇੜਾ  ਤੇ ਉਹਨਾਂ ਦੇ ਦਰਜਨਾਂ ਹੋਰ  ਸਾਥੀ ਸਮੇਤ ਸ਼ਾਮਲ ਸਨ।

ਇਸ ਮੌਕੇ ਯੂਥ ਕਾਂਗਰਸ ਦੇ ਜਨਰਲ ਸਕੱਤਰ ਰਜਨੀ ਬੁਲਾਨ ਆਪਣੇ ਸਾਥੀਆਂ ਧਰਮਪਾਲ, ਬਲਬੀਰ ਕੌਰ, ਸੁਖਦਰਸ਼ਨ ਸਿੰਘ, ਪਰਮਾਨੰਦ ਸਿੰਘ,ਗੁਰਦੀਪ   ਸਿੰਘ,  ਰਮਨਦੀਪ ਸਿੰਘ, ਗੁਰਦਮਨ ਸਿੰਘ, ਗੁਰਮੀਤ ਸਿੰਘ, ਸੂਬੇਕਾਰ ਕਰਨੈਲ ਸਿੰਘ, ਕਾਂਤਾ ਦੇਵੀ ਤੇ ਹੋਰਨਾਂ ਸਮੇਤ ਅਕਾਲੀ ਦਲ ਵਿਚ ਸ਼ਾਮਲ ਹੋਏ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans