Menu

ਬਦਜ਼ੁਬਾਨੀ ਦੀ ਸਿਖ਼ਰ ਹੈ ਮੁੱਖ ਮੰਤਰੀ ਚੰਨੀ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਕਾਲ਼ਾ ਅੰਗਰੇਜ਼ ਕਹਿਣਾ: ਰਾਘਵ ਚੱਢਾ

ਚੰਡੀਗੜ੍ਹ, 1 ਦਸੰਬਰ – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਬੁਲਾਰੇ, ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਮ ਆਦਮੀ ਪਾਰਟੀ ਦੇ ਸੁਪਰੀਮੋਂ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ‘ਕਾਲ਼ਾ ਅੰਗਰੇਜ਼’ ਕਹੇ ਜਾਣ ਦਾ ਸਖ਼ਤ ਨੋਟਿਸ ਲੈਂਦੇ ਹੋਏ ਕਿਹਾ ਕਿ ਇੱਕ ਜ਼ਿੰਮੇਵਾਰ ਕੁਰਸੀ ’ਤੇ ਬੈਠ ਕੇ ਮੁੱਖ ਮੰਤਰੀ ਚੰਨੀ ਨੇ ਬਦਜ਼ੁਬਾਨੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ, ਜੋ ਸ਼ਰਮ ਵਾਲੀ ਗੱਲ ਹੈ।
ਬੁੱਧਵਾਰ ਨੂੰ ਜਾਰੀ ਬਿਆਨ ਅਤੇ ਵੀਡੀਓ ਰਾਹੀਂ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦੇ ਲੋਕ ਅਰਵਿੰਦ ਕੇਜਰੀਵਾਲ ਨੂੰ ਅਥਾਹ ਪਿਆਰ ਕਰਦੇ ਹਨ। ਚੰਨੀ ਨੇ ਲੋਕਾਂ ਦੇ ਹਰਮਨ ਪਿਆਰੇ ਆਗੂ ਅਰਵਿੰਦ ਕੇਜਰੀਵਾਲ ਨੂੰ ਅੱਜ ‘ਕਾਲ਼ਾ ਅੰਗਰੇਜ਼’ ਕਿਹਾ ਹੈ। ਇਸ ਤੋਂ ਪਹਿਲਾ ਵੀ ਉਹ (ਚੰਨੀ ਅਤੇ ਕਾਂਗਰਸੀ) ਅਰਵਿੰਦ ਕੇਜਰੀਵਾਲ ਨੂੰ ਰੋਜ਼ ਗਾਲਾਂ ਕੱਢਦੇ ਹਨ। ਲੋਕਾਂ ਦੇ ਹੀਰੋ ਲਈ ਅਜਿਹੀ ਹੇਠਲੇ ਦਰਜ਼ੇ ਦੀ ਭਾਸ਼ਾ ਵਰਤ ਕੇ ਚੰਨੀ ਅਤੇ ਉਸ ਦੇ ਸਾਥੀ ਪੰਜਾਬੀਆਂ ਸਮੇਤ ਉਨ੍ਹਾਂ ਸਾਰੇ ਲੋਕਾਂ ਦਾ ਅਪਮਾਨ ਕਰ ਰਹੇ ਹਨ, ਅਰਵਿੰਦ ਕੇਜਰੀਵਾਲ ਨੂੰ ਇੱਕ ਲੋਕ ਹਿਤੈਸ਼ੀ ਆਗੂ ਵਜੋਂ ਪਸੰਦ ਕਰਦੇ ਹਨ।
ਰਾਘਵ ਚੱਢਾ ਨੇ ਕਿਹਾ, ‘‘ਅੱਜ ਤੁਸੀਂ ਕਾਲ਼ਾ ਅੰਗਰੇਜ਼ ਕਹਿ ਰਹੇ ਹੋ, ਕੱਲ਼ ਤੁਸੀਂ ਕਹਿੰਦੇ ਸੀ, ਕੇਜਰੀਵਾਲ ਦੇ ਕੱਪੜੇ ਮਾੜੇ ਹਨ। ਜੋ ਸਖ਼ਸ਼ (ਕੇਜਰੀਵਾਲ) ਪੰਜਾਬ ’ਚ ਬਿਹਤਰੀਨ ਸਿੱਖਿਆ ਦੇਣਾ, ਮੁਫ਼ਤ ਅਤੇ ਵਧੀਆ ਸਿਹਤ ਸੇਵਾਵਾਂ, ਘਰ- ਘਰ ਮੁਫ਼ਤ ਅਤੇ ਨਿਰਵਿਘਨ ਬਿਜਲੀ, ਸਪਲਾਈ ਦੇਣ ਅਤੇ ਮਹਿਲਾਵਾਂ ਨੂੰ ਪ੍ਰਤੀ ਮਹੀਨਾ ਇੱਕ ਹਜ਼ਾਰ ਰੁਪਏ ਆਰਥਿਕ ਮਦਦ ਦੇਣ ਦੀਆਂ ਗੱਲਾਂ ਕਰ ਰਿਹਾ ਹੈ, ਮੁੱਖ ਮੰਤਰੀ ਚੰਨੀ ਕਦੇ ਉਸ ਦੇ ਸਾਦੇ ਪਹਿਰਾਵੇ ਅਤੇ ਕਦੇ ਉਸ ਦੇ ਰੰਗ ਉਤੇ ਘਟੀਆ ਅੰਦਾਜ਼ ’ਚ ਟਿੱਪਣੀਆਂ ਕਰ ਰਹੇ ਹਨ, ਇਹ ਮੰਦਭਾਗਾ ਹੈ।’’
ਰਾਘਵ ਚੱਢਾ ਨੇ ਕਿਹਾ ਕਿ ਕੇਜਰੀਵਾਲ ਦੇ ਕੱਪੜਿਆਂ ਅਤੇ ਰੰਗ ’ਤੇ ਟਿੱਪਣੀਆਂ ਕਰਨ ਦੀ ਬਜਾਏ ਮੁੱਖ ਮੰਤਰੀ ਚੰਨੀ ਨੂੰ ਪੰਜਾਬ ਦੇ ਤਰਸਯੋਗ ਅਤੇ ਮਾੜੇ ਹਲਾਤ ਕਿਉਂ ਨਹੀਂ ਨਜ਼ਰ ਆ ਰਹੇ?
ਰਾਘਵ ਚੱਢਾ ਅਨੁਸਾਰ, ‘‘ਕਾਂਗਰਸ ਨੇ 5 ਸਾਲ ਪੰਜਾਬ ਨੂੰ ਬਾਦਲਾਂ ਵਾਂਗ ਰੱਜ ਕੇ ਲੁੱਟਿਆ ਅਤੇ ਕੁੱਟਿਆ। ਝੂਠ ’ਤੇ ਝੂਠ ਬੋਲਿਆ। ਵਾਅਦੇ ਵਫ਼ਾ ਕਰਨ ਦੀ ਥਾਂ ਪੈਰ- ਪੈਰ ’ਤੇ ਧੋਖ਼ੇ ਕੀਤੇ। ਦੂਜੇ ਪਾਸੇ ਦਿਨ ਰਾਤ ਲੋਕਾਂ ਦੀ ਸੇਵਾ ਕਰਨ ਵਾਲੇ ਅਰਵਿੰਦ ਕੇਜਰੀਵਾਲ ਦਾ ਕੀ ਗੁਨਾਹ ਹੈ ਕਿ ਇੱਕ ਇਮਾਨਦਾਰ ਬੰਦੇ ਨੂੰ ਤੁਸੀਂ ਬਾਰੇ ਮਿਲ ਕੇ (ਚੰਨੀ, ਕਾਂਗਰਸ, ਕੈਪਟਨ, ਬਾਦਲ ਅਤੇ ਭਾਜਪਾ) ਰੋਜ਼ ਮੋਟੀਆਂ- ਮੋਟੀਆਂ ਗਾਲ਼ਾਂ ਕੱਢਦੇ ਹੋ। ‘‘ਰਾਘਵ ਚੱਢਾ ਨੇ ਕਿਹਾ ਕੇਜਰੀਵਾਲ ਪੰਜਾਬ ਦੇ ਲੋਕਾਂ ਦੇ ਦਿਲਾਂ ’ਚ ਵਸਦੇ ਹਨ, ਇਸ ਕਰਕੇ ਅਜਿਹੀ ਬਦਜ਼ੁਬਾਨੀ ਪੰਜਾਬ ਦੇ ਲੋਕਾਂ ਦਾ ਅਪਮਾਨ ਹੈ।’’

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

ਜੇਜੇਪੀ ਨੂੰ ਇਕ ਹੋਰ ਝਟਕਾ,ਅੰਬਾਲਾ…

ਅੰਬਾਲਾ, 19 ਅਪ੍ਰੈਲ : ਲੋਕ ਸਭਾ ਚੋਣਾਂ ਤੋਂ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39825 posts
  • 0 comments
  • 0 fans