Menu

ਕੇਜਰੀਵਾਲ ਦੀ ਪੰਜਵੀਂ ਗਰੰਟੀ : ਫ਼ੌਜ ਅਤੇ ਪੁਲੀਸ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਦੇਵਾਂਗੇ 1 ਕਰੋੜ ਰੁਪਏ

ਪਠਾਨਕੋਟ, 2 ਦਸੰਬਰ – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ‘ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਸਨਮਾਨ ਰਾਸ਼ੀ’ ਦੇਣ ਦੀ ਪੰਜਵੀਂ ਗਰੰਟੀ ਪੰਜਾਬ ਵਾਸੀਆਂ ਨੂੰ ਦਿੱਤੀ। ਇਸ ਗਰੰਟੀ ਤਹਿਤ ਪੰਜਾਬ ਦੇ ਫ਼ੌਜੀ ਜਵਾਨ ਅਤੇ ਪੁਲੀਸ ਦੇ ਜਵਾਨ ਦੀ ਕਿਸੇ ਵੀ ਓਪਰੇਸ਼ਨ ਵਿੱਚ ਸ਼ਹਾਦਤ ਹੋਣ ‘ਤੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਰਾਸ਼ੀ ਸਨਮਾਨ ਵਜੋਂ ਦੇਣ ਲਈ ‘ਆਪ’ ਦੀ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ।
ਵੀਰਵਾਰ ਨੂੰ ਪਠਾਨਕੋਟ ਵਿਖੇ ਤਿਰੰਗਾ ਯਾਤਰਾ ਦੌਰਾਨ ਅਰਵਿੰਦ ਕੇਜਰੀਵਾਲ ਨੇ ਆਪਣੀ ਪੰਜਵੀਂ ਗਰੰਟੀ ਦਾ ਐਲਾਨ ਕੀਤਾ। ਕੇਜਰੀਵਾਲ ਨੇ ਕਿਹਾ ਕਿ ਇਹ ਸ਼ਹੀਦਾਂ ਅਤੇ ਸੂਰਬੀਰਾਂ ਦੀ ਧਰਤੀ ਹੈ। ਭਾਰਤੀ ਫ਼ੌਜ ਵਿੱਚ ਸਭ ਤੋਂ ਜ਼ਿਆਦਾ ਜਵਾਨ ਇਸ ਧਰਤੀ ਤੋਂ ਭਰਤੀ ਹੁੰਦੇ ਹਨ। ਦੇਸ਼ ਦੀ ਸੁਰੱਖਿਆ ਅਤੇ ਸ਼ਾਂਤੀ ਵਿਵਸਥਾ ਲਈ ਫ਼ੌਜ ਦੇ ਜਵਾਨ ਅਤੇ ਪੁਲਿਸ ਦੇ ਜਵਾਨ ਕੁਰਬਾਨੀਆਂ ਦਿੰਦੇ ਹਨ ਅਤੇ ਇਨਾਂ ਕੁਰਬਾਨ ਹੋਣ ਵਾਲੇ ਯੋਧਿਆਂ ਦਾ ਸਨਮਾਨ ਕਰਨਾ ‘ਆਪ’ ਸਰਕਾਰ ਦੀ ਜ਼ਿੰਮੇਵਾਰੀ ਹੋਵੇਗੀ।
ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਫ਼ੌਜੀ ਜਵਾਨ, ਪੁਲੀਸ ਦੇ ਜਵਾਨ ਅਤੇ ਸਰਕਾਰੀ ਮੁਲਾਜ਼ਮ ਦੀ ਡਿਊਟੀ ਦੌਰਾਨ ਮੌਤ ਹੋਣ ‘ਤੇ ਉਨਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਸਨਮਾਨ ਰਾਸ਼ੀ ਵਜੋਂ ਦਿੰਦੀ ਹੈ। ਇਸ ਲਈ ਉਨਾਂ (ਕੇਜਰੀਵਾਲ) ਦੀ ਪੰਜਾਬ ਵਾਸੀਆਂ ਨੂੰ ਪੰਜਵੀਂ ਗਰੰਟੀ ਹੈ ਕਿ ਪੰਜਾਬ ਦੇ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਾਂ ਨੂੰ ਇੱਕ- ਇੱਕ ਕਰੋੜ ਰੁਪਏ ਸਨਮਾਨ ਰਾਸ਼ੀ ਵਜੋਂ ਦਿੱਤੇ ਜਾਣਗੇ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans