Menu

ਸਾਬਕਾ ਡੀਜੀਪੀ ਵਿਰਕ ਅਤੇ ਅਕਾਲੀ ਆਗੂ ਸਰਬਜੀਤ ਸਿੰਘ ਮੱਕੜ ਭਾਜਪਾ ‘ਚ ਸ਼ਾਮਲ

ਚੰਡੀਗੜ੍ਹ, 3 ਦਸੰਬਰ – ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਨੂੰ ਲੈ ਕੇ ਪੰਜਾਬ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੇ ਤਿਆਰੀਆਂ ਖਿੱਚ ਲਈਆਂ ਹਨ। ਅੱਜ ਸਾਬਕਾ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਸਰਬਦੀਪ ਸਿੰਘ ਵਿਰਕ ਭਾਜਪਾ ਵਿੱਚ ਸ਼ਾਮਲ ਹੋ ਗਏ। ਐਸ.ਐਸ. ਵਿਰਕ, ਜੋ ਸੁਰੱਖਿਆ ਮਾਮਲਿਆਂ ਦੇ ਬਹੁਤ ਮਾਹਿਰ ਮੰਨੇ ਜਾਂਦੇ ਹਨ, ਅੰਦਰੂਨੀ ਸੁਰੱਖਿਆ ਦੇ ਮਾਮਲਿਆਂ ਵਿੱਚ ਸਲਾਹਕਾਰ ਵਜੋਂ ਕਈ ਮੌਕਿਆਂ ‘ਤੇ ਕੇਂਦਰ ਸਰਕਾਰ ਦੀ ਮਦਦ ਕਰਦੇ ਰਹੇ ਹਨ।

ਇਸ ਮੌਕੇ ਪੰਜਾਬ ਸਹਿਕਾਰੀ ਬੈਂਕ ਦੇ ਸਾਬਕਾ ਚੇਅਰਮੈਨ ਅਵਤਾਰ ਸਿੰਘ ਜ਼ੀਰਾ, ਉਦਯੋਗਪਤੀ ਹਰਚਰਨ ਸਿੰਘ ਰਣੌਤਾ ਅਤੇ ਸਾਬਕਾ ਅਕਾਲੀ ਆਗੂ ਸਰਬਜੀਤ ਸਿੰਘ ਮੱਕੜ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ। ਭਾਜਪਾ ਦੇ ਪੰਜਾਬ ਇੰਚਾਰਜ ਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਸੀਨੀਅਰ ਆਗੂਆਂ ਨਾਲ ਮਿਲ ਕੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ।

ਸੂਤਰਾਂ ਮੁਤਾਬਿਕ ਸਰਬਜੀਤ ਸਿੰਘ ਮੱਕੜ ਕੁਝ ਦਿਨਾਂ ਤੋਂ ਸ਼੍ਰੋਮਣੀ ਅਕਾਲੀ ਦਲ ਤੋ ਨਰਾਜ਼ ਸਨ ਕਿਉਂਕਿ ਕਾਂਗਰਸ ਪਾਰਟੀ ਵਿੱਚੋਂ  ਆਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਜਗਬੀਰ ਸਿੰਘ ਬਰਾੜ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਕੈਂਟ ਤੋ ਵਿਧਾਨ ਸਭਾ ਚੋਣਾਂ ਲਈ ਟਿਕਟ ਦੇ ਕੇ ਨਿਵਾਜਿਆ ਹੈ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans