ਬਠਿੰਡਾ, 3 ਦਸੰਬਰ – ਹਲਕਾ ਰਾਮਪੁਰਾ ਫੂਲ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਜਦ ਕਾਂਗਰਸ ਦੇ ਸਾਬਕਾ ਪੰਚਾਇਤ ਮੈਂਬਰ ਮੀਨਾ ਸਿੰਘ ਆਪਣੇ ਸਾਥੀਆਂ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਤ 35ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਬਕਾ ਮੈਂਬਰ ਮੀਨਾ ਸਿੰਘ, ਜਸਪਾਲ ਸਿੰਘ ਪਾਲੀ, ਗੁਰਲਾਲ ਸਿੰਘ, ਲਖਵੀਰ ਸਿੰਘ, ਜਗਜੀਤ ਸਿੰਘ, ਹਰਭਜਨ ਸਿੰਘ, ਗੁਰਦੀਪ ਕੌਰ, ਸੁਖਜੀਤ ਕੌਰ, ਰਜਨੀ ਕੌਰ, ਰਾਣੀ ਕੌਰ, ਗਗਨਦੀਪ ਕੌਰ, ਕਰਮਜੀਤ ਕੌਰ, ਰਮਨਦੀਪ ਕੌਰ, ਮਨਜੀਤ ਕੌਰ ਵੀਰਪਾਲ ਕੌਰ, ਸਰਬਜੀਤ ਕੌਰ, ਅਮਨਦੀਪ ਕੌਰ, ਸਰਬਜੀਤ ਕੌਰ, ਜਸਵਿੰਦਰ ਕੌਰ, ਲਵਪ੍ਰੀਤ ਸਿੰਘ, ਸੁੱਖਾ ਸਿੰਘ, ਸਵਰਨ ਸਿੰਘ, ਧਰਮਪ੍ਰੀਤ ਸਿੰਘ, ਸੀਰਾ ਸਿੰਘ, ਸੰਦੀਪ ਸਿੰਘ, ਮੰਦਰ ਸਿੰਘ, ਰੇਸ਼ਮ ਸਿੰਘ, ਸੰਤਾ ਸਿੰਘ, ਜੁਗਰਾਜ ਸਿੰਘ, ਮੱਖਣ ਸਿੰਘ, ਚਮਕੌਰ ਸਿੰਘ ਕੌਰੀ, ਗੁਰਚਰਨ ਸਿੰਘ, ਸੁਖਮੰਦਰ ਸਿੰਘ ਧੀਰਾ ਅਤੇ ਬਲਵਿੰਦਰ ਸਿੰਘ ਆਦਿ ਨੂੰ ਜੀ ਆਇਆਂ ਕਿਹਾ ਤੇ ਪਾਰਟੀ ਚਿੰਨ੍ਹ ਦੇ ਕੇ ਸਨਮਾਨਤ ਕੀਤਾ । ਮਲੂਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਪੂਰਾ ਮਾਣ ਸਤਿਕਾਰ ਮਿਲੇਗਾ। ਮਲੂਕਾ ਨੇ ਕਿਹਾ ਕਿ ਸੂਬਾ ਸਰਕਾਰ ਦੀ ਵਾਅਦਾ ਖਿਲਾਫ਼ੀ ਤੋਂ ਨਾਰਾਜ਼ ਲੋਕ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਮਾਲ ਮੰਤਰੀ ਵੱਲੋਂ ਹਲਕੇ ਦਾ ਵਿਕਾਸ ਨਾ ਕਰਵਾਏ ਜਾਣ ਤੋਂ ਵੀ ਨਾਰਾਜ਼ ਲੋਕ ਕਾਂਗਰਸ ਤੋਂ ਪੱਲਾ ਝਾੜ ਰਹੇ ਹਨ । ਮਲੂਕਾ ਨੇ ਦਾਅਵਾ ਕੀਤਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਕਈ ਵੱਡੇ ਆਗੂ ਵੀ ਉਨ੍ਹਾਂ ਦੇ ਸੰਪਰਕ ਵਿੱਚ ਹਨ ਜੋ ਆਉਣ ਵਾਲੇ ਦਿਨਾਂ ਵਿੱਚ ਅਕਾਲੀ ਦਲ ਵਿੱਚ ਸ਼ਾਮਲ ਹੋਣ ਜਾ ਰਹੇ ਹਨ ।