Menu

ਮੇਰੇ ਭਰਾ ਦੀ ਟਿਕਟ ਬਾਰੇ ਤਾਂ ਰੱਬ ਹੀ ਜਾਣਦਾ – ਪੰਜਾਬ ਦੀ ਸਿਆਸਤ ‘ਚ ਮੁੜ ਪਰਤਣ ਤੇ ਪ੍ਰਤਾਪ ਬਾਜਵਾ ਦਾ ਬਿਆਨ

ਗੁਰਦਾਸਪੁਰ, 6 ਦਸੰਬਰ (ਨਿਤਿਨ ਲੂਥਰਾ) –  ਜਿਲਾ ਗੁਰਦਾਸਪੁਰ ਦੇ ਹਲਕਾ ਕਾਦੀਆ ਤੋਂ ਮੈਂ ਹੀ ਚੋਣ ਲੜਾਂਗਾ, ਇਹ ਸ਼ਬਦ ਮੈਂਬਰ ਪਾਰਲੀਮੈਂਟ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੀ ਸਿਆਸਤ ‘ਚ ਮੁੜ ਸਰਗਰਮ ਹੋਣ ਦੇ ਐਲਾਨ ਤੋਂ ਬਾਅਦ ਪੱਤਰਕਾਰਾਂ ਨਾਲ ਸਾਂਝੇ ਕੀਤੇ। ਇਸ ਤੋਂ ਪਹਿਲਾਂ ਉਪਰੋਕਤ ਹਲਕੇ ਤੋਂ ਪ੍ਰਤਾਪ ਸਿੰਘ ਬਾਜਵਾ ਦੇ ਛੋਟੇ ਭਰਾ ਫਤਿਹਜੰਗ ਸਿੰਘ ਬਾਜਵਾ ਮੌਜੂਦਾ ਐਮ ਐਲ ਏ ਹਨ ਅਤੇ ਜਦੋਂ ਪੱਤਰਕਾਰਾਂ ਨੇ ਫਤਿਹਜੰਗ ਵੱਲੋਂ ਕਿਸ  ਵਿਧਾਨ ਸਭਾ 2022 ਦੀ ਚੋਣ ਲੜੀ  ਜਾਏਗੀ ਤਾਂ ਪ੍ਰਤਾਪ ਬਾਜਵਾ ਨੇ ਜਵਾਬ ਦਿੱਤਾ ਕਿ ਉਸ ਬਾਰੇ ਤਾਂ ਪਰਮਾਤਮਾ ਹੀ ਜਾਣੇ ।ਅੱਜ ਪ੍ਰਤਾਪ ਬਾਜਵਾ ਭੈਣੀ ਮੀਆਂ ਖ਼ਾਨ ਵਿਖੇ ਹਲਕੇ ਦੇ ਵਰਕਰਾਂ ਨਾਲ ਮੀਟਿੰਗ ਕਰਨ ਪਹੁੰਚੇ ਹੋਏ ਸਨ। ਉਹਨਾ ਇਸ ਗੱਲ ਦਾ ਖੁਲਾਸਾ ਵੀ ਕੀਤਾ ਕਿ ਹਾਈ ਕਮਾਂਡ ਵਲੋਂ ਚੋਣ ਲੜਨ ਲਈ ਗਰੀਨ ਸਿਗਨਲ ਮਿਲ ਚੁੱਕਾ ਹੈ ਅਤੇ ਹੁਣ ਮੈਂ ਆਪਣੇ ਜੱਦੀ ਹਲਕੇ ਕਾਦੀਆ ਤੋਂ ਪੰਜਾਬ ਦੇ ਲੋਕਾਂ ਦੀ ਸੇਵਾ ਕਰਾਂਗਾ। ਨਾਲ ਹੀ ਪ੍ਰਤਾਪ ਬਾਜਵਾ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਭਾਜਪਾ ਗਠਜੋੜ ਨੂੰ ਲੈਕੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੈਪਟਨ ਸਾਬ ਕਾਂਗਰਸ ਵਿੱਚ ਘੋੜੇ ਤੇ ਸਵਾਰ ਸਨ ਪਰ ਹੁਣ ਦੂਸਰਾ ਕੌਣ ਉਹਨਾਂ ਨੂੰ ਘੋੜੇ ਤੇ ਸਵਾਰ ਹੋਣ ਦੇਵੇਗੇ, ਨਾਲ ਹੀ ਪ੍ਰਤਾਪ ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲਾ ਕੋਈ ਹੋੋਰ ਪਾਰਟੀ ਹੈ ਹੀ ਨਹੀਂ  ਕਿਉਕਿ ਸਾਡਾ ਮੁਕਾਬਲਾ ਆਪਣੇ ਆਪ ਨਾਲ ਹੀ ਹੈ ਨਾਲ ਹੀ ਉਹਨਾਂ ਨੇ ਖੇਤੀ ਕਾਨੂੰਨਾਂ ਨੂੰ ਲੈਕੇ ਸ਼ਿਰੋਮਣੀ ਅਕਾਲੀ ਦਲ ਤੇ ਵੀ ਤਿੱਖੇ ਵਾਰ ਕੀਤੇ ,ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਪੰਜਾਬ ਦੀ ਜਨਤਾ ਨਾਲ ਕੀਤੇ ਲਗਭਗ ਸਾਰੇ ਵਾਅਦੇ ਹੀ ਨਿਭਾ ਦਿੱਤੇ ਹਨ ਅਤੇ ਬਾਕੀ ਰਹਿੰਦੇ ਵੀ ਪੂਰੇ ਕੀਤੇ ਜਾਣਗੇ ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans