Menu

ਬਠਿੰਡਾ : ਮੈਗਾ ਸਵੈ ਰੋਜ਼ਗਾਰ ਮੇਲਾ 7 ਦਸੰਬਰ ਨੂੰ 

 ਬਠਿੰਡਾ, 6 ਦਸੰਬਰ – ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜਗਾਰ ਦੇਣ ਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜ੍ਹੀ ਤਹਿਤ 7 ਦਸੰਬਰ 2021 (ਮੰਗਲਵਾਰ) ਨੂੰ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਬਠਿੰਡਾ ਵਿਖੇ ਮੈਗਾ ਸਵੈ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ ਚੇਅਰਮੈਨ-ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅਰਵਿੰਦ ਪਾਲ ਸਿੰਘ ਸੰਧੂ ਨੇ ਸਾਂਝੀ ਕੀਤੀ।

                ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਹੋਇਆ ਡਿਪਟੀ ਸੀ.ਈ.ਓ ਤੀਰਥਪਾਲ ਸਿੰਘ ਨੇ ਦੱਸਿਆ ਕਿ ਆਪਣਾ ਕੰਮ ਸ਼ੁਰੂ ਕਰਨ ਦੇ ਚਾਹਵਾਨ ਪ੍ਰਾਰਥੀਆਂ ਨੂੰ ਸਵੈ ਰੋਜ਼ਗਾਰ ਸ਼ੂਰੂ ਕਰਨ ਲਈ ਮੁੱਢਲੀ ਜਾਣਕਾਰੀ ਬਾਰੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਵਿਖੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਪਹੁੰਚ ਰਹੇ ਹਨ। ਜਿਨ੍ਹਾਂ ਚ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ, ਐਸ.ਸੀ. ਕਾਰਪੋਰੇਸ਼ਨ, ਜ਼ਿਲ੍ਹਾ ਉਦਯੋਗ ਕੇਂਦਰ, ਡੇਅਰੀ ਤੇ ਮੱਛੀ ਪਾਲਣ ਵਿਭਾਗ, ਐਨ.ਯੂ.ਐਲ.ਐੱਮ., ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਇਲਾਵਾ ਬਠਿੰਡਾ ਜ਼ਿਲ੍ਹੇ ਨਾਲ ਸਬੰਧਤ ਸਰਕਾਰੀ ਤੇ ਪ੍ਰਾਈਵੇਟ ਬੈਂਕ ਪਹੁੰਚ ਰਹੇ ਹਨ, ਜੋ ਕਿ ਪ੍ਰਾਰਥੀਆਂ ਨੂੰ ਸਵੈ-ਰੋਜ਼ਗਾਰ ਸਬੰਧੀ ਲੋਨ ਪ੍ਰਾਪਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇਣਗੇ।

          ਇਸ ਤੋਂ ਇਲਾਵਾ ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਕਰੀ ਦੇ ਚਾਹਵਾਨ ਪ੍ਰਾਰਥੀ ਜਿਨ੍ਹਾਂ ਨੇ ਬੀ.ਟੈੱਕ .ਸੀ.ਐੱਸ.ਈ) ਤੇ ਐਮ.ਟੈੱਕ (ਸੀ.ਐੱਸ.ਈ) ਜਾਂ ਐਮ.ਸੀ.ਏ. ਕੀਤੀ ਹੋਈ ਹੈ, ਉਨ੍ਹਾਂ ਲਈ (XYZ SOLUTION COMPANY) ਚ ਸਾਫਟਵੇਅਰ ਇੰਜੀਨੀਅਰ, ਡਿਵੈਲਪਰ, ਸਰਚ ਐਨਾਲਿਸਟ ਦੀ ਜ਼ਰੂਰਤ ਹੈ, ਜਿਸ ਦੀ ਘੱਟੋਂ-ਘੱਟ ਤਨਖਾਹ 2.50 ਲੱਖ ਤੋਂ 6 ਲੱਖ ਰੁਪਏ ਸਲਾਨਾ ਦੇ ਵਿਚਕਾਰ ਹੋਵੇਗੀ।

          ਉਨ੍ਹਾਂ ਪ੍ਰਾਰਥੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ। ਵਧੇਰੇ ਜਾਣਕਾਰੀ ਲਈ ਵਿਦਿਆਰਥੀ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਨੇੜੇ ਚਿਲਡਰਨ ਪਾਰਕ, ਸਿਵਲ ਲਾਇਨ, ਬਠਿੰਡਾ ਵਿਖੇ ਸੰਪਰਕ ਕਰ ਸਕਦੇ ਹਨ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans