Menu

ਭਲਕੇ ਮਲੂਕਾ ਵਿਖੇ ਹੋਵੇਗੀ ਹਲਕਾ ਪੱਧਰੀ ਮੀਟਿੰਗ, ਮੋਗਾ ਰੈਲੀ ਦੀਆਂ ਤਿਆਰੀਆਂ ਅਤੇ ਭਖਦੇ ਮਸਲਿਆਂ ਤੇ ਹੋਣਗੀਆਂ ਵਿਚਾਰਾਂ – ਸਿਕੰਦਰ ਸਿੰਘ ਮਲੂਕਾ

ਬਠਿੰਡਾ, 7 ਦਸੰਬਰ –  ਸ਼੍ਰੋਮਣੀ ਅਕਾਲੀ ਦਲ ਦੀ 14 ਦਸੰਬਰ ਨੂੰ ਮੋਗਾ ਵਿਖੇ ਹੋਣ ਵਾਲੀ ਸੂਬਾ ਪੱਧਰੀ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ  ਵੱਡੇ ਅਕਾਲੀ ਆਗੂ ਤੇ ਵਰਕਰ ਪੱਬਾਂ ਭਾਰ ਹਨ । ਮੋਗਾ ਰੈਲੀ ਦੀਆਂ ਤਿਆਰੀਆਂ ਸੰਬੰਧੀ  ਰਾਮਪੁਰਾ ਫੂਲ ਦੀ ਹਲਕਾ ਪੱਧਰੀ ਮੀਟਿੰਗ ਕੱਲ 9 ਦਸੰਬਰ ਨੂੰ ਗੁਰਦੁਆਰਾ ਸ੍ਰੀ ਤਾਰੂਆਣਾ ਸਾਹਿਬ ਵਿਖੇ 12 ਵਜੇ ਹੋਵੇਗੀ । ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਵਿੱਚ ਹੋਣ ਵਾਲੀ  ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ  ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ  ਹੋਣ ਵਾਲੀ ਰੈਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਤੋਂ ਇਲਾਵਾ ਕੌਮੀ ਪੱਧਰ ਦੀਆਂ ਰਾਜਨੀਤਿਕ ਹਸਤੀਆਂ ਸ਼ਾਮਲ ਹੋਣਗੀਆਂ ।  ਮਲੂਕਾ ਨੇ ਦਾਅਵਾ ਕੀਤਾ ਕਿ ਮੋਗਾ ਵਿਖੇ ਹੋਣ ਵਾਲੀ ਰੈਲੀ ਇਤਿਹਾਸਕ ਹੋਵੇਗੀ ਤੇ  ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਦਾ ਮੁੱਢ ਬੰਨ੍ਹੇਗੀ। ਮਲੂਕਾ ਨੇ ਕਿਹਾ ਕਿ ਹਰ ਵਾਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੋਗਾ ਵਿਖੇ ਹੋਣ ਵਾਲੀ ਰੈਲੀ ਨੇ ਸੂਬੇ ਦੀ ਰਾਜਨੀਤੀ ਹਵਾ ਬਦਲੀ ਤੇ ਵਿਰੋਧੀਆਂ ਦੀ ਨੀਂਦ ਉਡਾਈ ਹੈ । ਮਲੂਕਾ ਵਿਖੇ ਹੋਣ ਵਾਲੀ ਮੀਟਿੰਗ ਵਿੱਚ ਮੋਗਾ ਰੈਲੀ ਦੀਆਂ ਤਿਆਰੀਆਂ ਸਬੰਧੀ ਵਰਕਰਾਂ ਦੀਆਂ ਜ਼ਿੰਮੇਵਾਰੀਆਂ ਤੈਅ ਕੀਤੀਆਂ ਜਾਣਗੀਆਂ । ਇਸ ਤੋਂ ਇਲਾਵਾ ਮੀਟਿੰਗ ਵਿੱਚ ਸੂਬੇ ਦੀ ਮੌਜੂਦਾ ਰਾਜਨੀਤਕ ਸਥਿਤੀ ਅਤੇ ਭਖਦੇ ਮਸਲਿਆਂ ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ । ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਵਿੱਚ ਸੂਬੇ ਦੇ ਲੋਕਾਂ ਲਈ ਆਰੰਭ ਕੀਤੀਆਂ ਲੋਕ ਭਲਾਈ ਦੀਆਂ ਸਕੀਮਾਂ ਅਤੇ ਪਾਰਟੀ ਵੱਲੋਂ ਲਏ ਗਏ ਕਿਸਾਨ ਪੱਖੀ ਫ਼ੈਸਲੇ ਸ਼੍ਰੋਮਣੀ ਅਕਾਲੀ ਦਲ ਦਾ ਮਜ਼ਬੂਤ ਹਨ । ਮੀਟਿੰਗ ਵਿੱਚ ਸੀਨੀਅਰ ਆਗੂਆਂ ਅਤੇ ਬੂਥ ਪੱਧਰ ਦੀਆਂ ਬਣੀਆਂ ਹੋਈਆਂ ਕਮੇਟੀਆਂ ਨਾਲ  ਪਾਰਟੀ ਦਾ ਮਜ਼ਬੂਤ ਪੱਖ ਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ ਨਾਲ ਮੌਜੂਦਾ ਕਾਂਗਰਸ ਸਰਕਾਰ ਦੀ ਵਾਅਦਾ ਖਿਲਾਫੀ ਤੇ ਵਿਕਾਸ ਪੱਖੋਂ ਸੱਖਣੇ  5 ਸਾਲਾਂ ਦੀ ਕਾਰਗੁਜ਼ਾਰੀ ਲੋਕਾਂ ਤੱਕ ਪਹੁੰਚਾਉਣ ਲਈ ਵਿਚਾਰ ਵਟਾਂਦਰਾ ਕੀਤਾ ਜਾਵੇਗਾ

ਮੰਦਿਰ ਦੀ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ ਨੂੰ ਅਚਾਨਕ ਮੰਦਰ ‘ਚ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ…

ਸੁਪਰੀਮ ਕੋਰਟ ਵਲੋਂ ਕੇਜਰੀਵਾਲ ਨੂੰ…

ਨਵੀਂ ਦਿੱਲੀ, 13 ਮਈ : ਦਿੱਲੀ ਦੇ…

ਚੌਥੇ ਪੜਾਅ ਤਹਿਤ 9 ਸੂਬਿਆਂ…

ਨਵੀਂ ਦਿੱਲੀ, 13 ਮਈ : ਲੋਕ ਸਭਾ…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40313 posts
  • 0 comments
  • 0 fans