Menu

ਅਕਾਲੀ ਦਲ ਦੀ ਸਰਕਾਰ ਬਣਨ ਤੇ ਬਿਨਾਂ ਫਾਰਮ ਭਰਾਏ ਦੇਵਾਂਗੇ ਪ੍ਰਤੀ ਔਰਤ ਦੋ ਹਜ਼ਾਰ ਰੁਪਏ – ਸੁਖਬੀਰ ਬਾਦਲ

ਸੁਨਾਮ, 8 ਦਸੰਬਰ – ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੋਂ ਬਾਅਦ ਹੁਣ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਔਰਤਾਂ ਨਾਲ ਵਾਅਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ ਉੱਤੇ ਪੰਜਾਬ ਵਿੱਚ ਔਰਤਾਂ ਨੂੰ ਇੱਕ ਨਹੀਂ ਬਲਕਿ ਦੋ ਹਜ਼ਾਰ ਰੁਪਏ ਮਹੀਨਾ ਦਿੱਤਾ ਜਾਵੇਗਾ।  ਸੁਨਾਮ ‘ਚ ਰੈਲੀ ਦੌਰਾਨ ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਉਹ ਨੀਲੇ ਕਾਰਡ ਧਾਰਕ ਮਹਿਲਾਵਾਂ ਨੂੰ  ਸਹੂਲਤਾਂ ਦੇਣਗੇ।ਸੁਖਬੀਰ ਨੇ 13 ਨੁਕਾਤੀ ਏਜੰਡੇ ਨੂੰ ਵੀ ਮੁੜ ਦੁਹਰਾਇਆ।

ਭਦੌੜ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਸਤਨਾਮ ਸਿੰਘ ਰਾਹੀ ਤੇ ਸੁਨਾਮ ਤੋਂ ਬਲਦੇਵ ਸਿੰਘ ਮਾਨ ਦੇ ਹੱਕ ਵਿਚ ਤਪਾ ਤੇ ਸੁਨਾਮ ਵਿਚ ਦੋ ਰੈਲੀਆਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਹਰ ਘਰ ਕੋਲੋਂ ਫਾਰਮ ਭਰਾਏ ਸਨ ਤੇ ਤੁਸੀਂ ਨਤੀਜਾ ਆਪ ਵੇਖ ਲਿਆ ਹੈ।

ਬਾਦਲ ਨੇ ਕਿਹਾ ਕਿ ਹੁਣ ਕੇਜਰੀਵਾਲ ਵੀ ਉਹੀ ਰਾਹ ਫੜ ਰਿਹਾ ਹੈ ਤੇ ਮਹਿਲਾਵਾਂ ਨੂੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਲੈੈਣ ਲਈ ਫਾਰਮ ਭਰਨ ਵਾਸਤੇ ਆਖਿਆ ਜਾ ਰਿਹਾ ਹੈ ਤੇ ਇਸ ਵਾਸਤੇ ਜਾਅਲੀ ਕੈਂਪ ਲਗਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਮੈੈਂ ਕੇਜਰੀਵਾਲ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਕੀ ਜਿਹੜੀਆਂ ਮਹਿਲਾਵਾਂ ਨੇ ਫਾਰਮ ਭਰੇ ਹੋਣਗੇ, ਉਹੀ ਸਕੀਮ ਦਾ ਲਾਭ ਲੈਣ ਦੇ ਯੋਗ ਹੋਣਗੀਆਂ ? ਉਹਨਾਂ ਕਿਹਾ ਕਿ ਜੇਕਰ ਅਜਿਹਾ ਨਹੀਂ ਤਾਂ ਫਿਰ ਕੀ ਤੁਸੀਂ ਇਸ ਤਰੀਕੇ ਪੰਜਾਬੀਆਂ ਨੂੰ ਮੂਰਖ ਬਣਾਉਣਾ ਚਾਹੁੰਦੇ ਹੋ ? ਬਾਦਲ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਪੁੱਛਿਆ ਕਿ ਉਹਨਾਂ ਨੇ ਇਹ ਸਕੀਮ ਦਿੱਲੀ ਵਿਚ ਲਾਗੂ ਕਿਉਂ ਨਹੀਂ ਕੀਤੀ।

ਬਾਦਲ ਨੇ ਕੇਜਰੀਵਾਲ ਹਰ ਹੀਲੇ ਪੰਜਾਬ ’ਤੇ ਰਾਜ ਕਰਨਾ ਚਾਹੁੰਦਾ ਹੈ। ਇਸੇ ਲਈ ਆਪ ਨੇ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਦਾ ਨਾਂ ਨਹੀਂ ਐਲਾਨਿਆ। ਉਹਨਾਂ ਕਿਹਾ ਕਿ ਉਹ ਸਿਰਫ ਡੰਮੀ ਉਮੀਦਵਾਰ ਦਾ ਨਾਂ ਐਲਾਨੇਗੀ ਤਾਂ ਜੋ ਕੇਜਰੀਵਾਲ ਸੱਤਾ ਮਿਲਣ ’ਤੇ ਆਪ ਮੁੱਖ ਮੰਤਰੀ ਬਣਨ ਸਕੇ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਇਹ ਸਾਜ਼ਿਸ਼ ਪਹਿਲਾਂ ਹੀ ਵੇਖ ਲਈ ਹੈ ਤੇ ਉਹ ਕਦੇ ਵੀ ਇਕ ਬਾਹਰਲੇ ਵਿਅਕਤੀ ਨੂੰ ਪੰਜਾਬ ਦਾ ਮੁੱਖ ਮੰਤਰੀ ਨਹੀਂ ਵੇਖਣਾ ਚਾਹੁਣਗੇ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਲੋਕ ਵੱਡੀ ਗਿਣਤੀ ਵਿਚ ਆਪ ਛੱਡ ਰਹੇ ਹਨ ਤੇ ਲੋਕ ਵੇਖਣਗੇ ਕਿ ਆਉਂਦੇ ਦਿਨਾਂ ਵਿਚ ਹੋਰ ਆਗੂ ਵੀ ਪਾਰਟੀ ਛੱਡ ਦੇਣਗੇ।

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ ਸਭਾ ਸੀਟ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਾਜਪਾ ਦੀ ਰਵਾਇਤੀ ਗਾਂਧੀਨਗਰ ਲੋਕ ਸਭਾ ਸੀਟ ਤੋਂ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

ਜੇਜੇਪੀ ਨੂੰ ਇਕ ਹੋਰ ਝਟਕਾ,ਅੰਬਾਲਾ…

ਅੰਬਾਲਾ, 19 ਅਪ੍ਰੈਲ : ਲੋਕ ਸਭਾ ਚੋਣਾਂ ਤੋਂ…

‘ਆਪ’ ‘ਚ ਬਗਾਵਤ: ਡਿਪਟੀ ਮੇਅਰ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39820 posts
  • 0 comments
  • 0 fans