Menu

ਮੋਗਾ ਰੈਲੀ ਸਬੰਧੀ ਮੀਟਿੰਗਾਂ ਦਾ ਦੌਰ ਜਾਰੀ, ਰਾਮਪੁਰਾ ਤੋਂ 100 ਬੱਸਾਂ ਸਮੇਤ 8 ਹਜ਼ਾਰ ਵਰਕਰ ਹੋਣਗੇ ਸ਼ਾਮਲ – ਮਲੂਕਾ   

ਬਠਿੰਡਾ, 8 ਦਸੰਬਰ – ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੀ 14 ਦਸੰਬਰ ਨੂੰ ਮੋਗਾ ਵਿਖੇ ਹੋਣ ਵਾਲੀ ਰੈਲੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੱਡੇ ਪੱਧਰ ਤੇ ਤਿਆਰੀਆਂ ਵਿੱਢੀਆਂ ਹੋਈਆਂ ਹਨ । ਪਿੰਡ ਬਾਦਲ ਵਿਖੇ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ  ਦੇ 95ਵੇਂ ਜਨਮ ਦਿਹਾੜੇ ਤੇ ਉਨ੍ਹਾਂ ਨੂੰ ਵਧਾਈ ਦੇਣ ਲਈ ਸੂਬੇ ਦੇ ਵੱਖ ਵੱਖ ਹਲਕਿਆਂ ਤੋਂ ਪਾਰਟੀ ਦੇ ਸੀਨੀਅਰ ਨੇਤਾ ਅਤੇ ਆਗੂ ਪੁੱਜੇ । ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਜਨਮਦਿਨ ਤੇ ਕੋਈ ਵਿਸ਼ੇਸ਼ ਸਮਾਗਮ ਨਹੀਂ ਕੀਤਾ ਗਿਆ । ਇਸ ਮੌਕੇ ਸੁਖਬੀਰ ਸਿੰਘ ਬਾਦਲ ਵੱਲੋਂ ਵੱਖ ਵੱਖ ਹਲਕਿਆਂ ਤੋਂ ਆਏ ਆਗੂਆਂ ਨਾਲ ਮੋਗਾ ਰੈਲੀ ਸਬੰਧੀ ਵਿਚਾਰ ਚਰਚਾ ਕੀਤੀ ਗਈ ।  ਹਲਕਾ ਰਾਮਪੁਰਾ ਫੂਲ ਤੋਂ ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ  ਅਤੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਵਿੱਚ  ਗਏ ਅਹੁਦੇਦਾਰਾਂ ਨਾਲ ਵੀ ਸੁਖਬੀਰ ਸਿੰਘ ਬਾਦਲ ਵੱਲੋਂ ਮੁਲਾਕਾਤ ਕੀਤੀ ਗਈ । ਸਿਕੰਦਰ ਸਿੰਘ ਮਲੂਕਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਚਰਚਾ ਦੌਰਾਨ ਦੱਸਿਆ ਕਿ ਹਲਕਾ ਫੂਲ ਵਿੱਚ ਮੋਗਾ ਰੈਲੀ ਨੂੰ ਲੈ ਕੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਹਲਕੇ ਵਿਚੋਂ ਤਕਰੀਬਨ 100 ਬੱਸਾਂ ਤੇ ਨਿੱਜੀ ਵਾਹਨਾਂ ਰਾਹੀਂ 8 ਹਜਾਰ ਤੋਂ ਵੱਧ ਵਰਕਰ ਰੈਲੀ ਵਿੱਚ ਸ਼ਾਮਲ ਹੋਣਗੇ । ਗੁਰਪ੍ਰੀਤ ਸਿੰਘ ਮਲੂਕਾ ਨੇ ਦੱਸਿਆ ਕਿ ਹਲਕੇ ਦੇ ਯੂਥ ਅਕਾਲੀ ਦਲ ਦੇ ਆਗੂ 13 ਦਸੰਬਰ ਸ਼ਾਮ ਤੋਂ ਹੀ ਮੋਗਾ ਵਿਖੇ  ਮੋਰਚਾ ਸੰਭਾਲ  ਲੈਣਗੇ। ਯੂਥ ਅਕਾਲੀ ਦਲ ਦੀ ਟੀਮ ਰੈਲੀ ਵਿੱਚ ਆਉਣ ਵਾਲੇ ਵਾਹਨਾਂ ਦੀ ਪਾਰਕਿੰਗ ਅਤੇ ਰੂਟ ਪਲਾਨ ਦੀ ਵਿਉਂਤਬੰਦੀ ਬਣਾਉਣ ਵਿਚ ਸਹਿਯੋਗ ਕਰੇਗੀ । ਇਸ ਤੋਂ ਇਲਾਵਾ ਰੈਲੀ ਵਿੱਚ ਅਨੁਸ਼ਾਸਨ ਕਾਇਮ ਰੱਖਣ ਅਤੇ ਸਾਰੀ ਵਿਵਸਥਾ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਵਿੱਚ ਵੀ ਯੂਥ ਅਕਾਲੀ ਦਲ ਅਹਿਮ ਭੂਮਿਕਾ ਨਿਭਾਏਗਾ।

ਮੰਦਿਰ ਦੀ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ ਨੂੰ ਅਚਾਨਕ ਮੰਦਰ ‘ਚ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ…

ਸੁਪਰੀਮ ਕੋਰਟ ਵਲੋਂ ਕੇਜਰੀਵਾਲ ਨੂੰ…

ਨਵੀਂ ਦਿੱਲੀ, 13 ਮਈ : ਦਿੱਲੀ ਦੇ…

ਚੌਥੇ ਪੜਾਅ ਤਹਿਤ 9 ਸੂਬਿਆਂ…

ਨਵੀਂ ਦਿੱਲੀ, 13 ਮਈ : ਲੋਕ ਸਭਾ…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40313 posts
  • 0 comments
  • 0 fans