Menu

ਸਕੂਲ ਅਤੇ ਉਚੇਰੀ ਸਿੱਖਿਆ ਵਿਭਾਗ ਨੇ ਆਈ.ਸੀ.ਏ.ਆਈ. ਨਾਲ ਕੀਤਾ ਸਮਝੌਤਾ ਸਹੀਬੱਧ

ਚੰਡੀਗੜ੍ਹ, 9 ਦਸੰਬਰ – ਪੰਜਾਬ ਵਿੱਚ ਕਾਮਰਸ ਵਿਦਿਆਰਥੀਆਂ ਨੂੰ ਸਕੂਲ, ਕਾਲਜ ਅਤੇ ਯੂਨੀਵਰਸਿਟੀ ਪੱਧਰ ‘ਤੇ ਕੈਰੀਅਰ ਕੌਂਸਲਿੰਗ ਅਤੇ ਸਿੱਖਿਆ ਪ੍ਰਦਾਨ ਕਰਨ ਲਈ ਸਕੂਲ ਸਿੱਖਿਆ ਅਤੇ ਉਚੇਰੀ ਸਿੱਖਿਆ ਵਿਭਾਗਾਂ ਨੇ ਅੱਜ ਇੰਸਟੀਚਿਊਟ ਆਫ਼ ਚਾਰਟਰਡ ਅਕਾਊਂਟੈਂਟਸ ਆਫ਼ ਇੰਡੀਆ, ਨਵੀਂ ਦਿੱਲੀ (ਆਈਸੀਏਆਈ) ਨਾਲ ਸਮਝੌਤਾ ਸਹੀਬੱਧ ਕੀਤਾ।
ਇਸ ਮੌਕੇ ਸਿੱਖਿਆ ਤੇ ਉਚੇਰੀ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਇਹ ਪਹਿਲਕਦਮੀ ਵਿਦਿਆਰਥੀਆਂ ਨੂੰ ਕਾਮਰਸ ਸਿੱਖਿਆ ਦੇ ਹੁਨਰ ਨਿਖਾਰਨ ਦੇ ਨਾਲ-ਨਾਲ ਬਿਹਤਰ ਕਰੀਅਰ ਸਬੰਧੀ ਫੈਸਲੇ ਲੈਣ ਵਿੱਚ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਵਿੱਚ ਟੀਚਰ ਪ੍ਰੋਗਰਾਮ ਦੀ ਕਰੀਅਰ ਕਾਉਂਸਲਿੰਗ ਅਤੇ ਸਿਖਲਾਈ ਵੀ ਸ਼ਾਮਲ ਹੈ, ਇਸ ਨਾਲ ਬਿਹਤਰ ਜੀਵਨ ਨੂੰ ਸੁਰੱਖਿਅਤ ਕਰਨ ਦਾ ਰਾਹ ਪੱਧਰਾ ਹੋਵੇਗਾ।
ਸਿੱਖਿਆ ਮੰਤਰੀ ਨੇ ਸੀ.ਏ.ਅਸ਼ਵਨੀ ਗੁਪਤਾ ਅਤੇ ਆਈ.ਸੀ.ਏ.ਆਈ. ਦੀ ਸਮੁੱਚੀ ਟੀਮ ਦਾ ਸਮਝੌਤੇ ਸਹੀਬੱਧ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਦੇ ਵਿਦਿਆਰਥੀਆਂ ਨੂੰ ਨਾਮਵਰ ਵਿਦਿਅਕ ਸੰਸਥਾਵਾਂ ਅਤੇ ਬਹੁ-ਰਾਸ਼ਟਰੀ ਕੰਪਨੀਆਂ ਵਿੱਚ ਵਧੀਆ ਸਥਾਨ ਹਾਸਲ ਕਰਨ ਵਿੱਚ ਮਦਦ ਕਰੇਗੀ।
ਜ਼ਿਕਰਯੋਗ ਹੈ ਕਿ ਆਈ.ਸੀ.ਏ.ਆਈ. ਕਾਮਰਸ ਸਿੱਖਿਆ ਮੁਹੱਈਆ ਕਰਵਾਉਣ ਵਾਲੀ ਵਿਸ਼ਵ ਭਰ ਦੀ ਸਭ ਤੋਂ ਵੱਡੀ ਸੰਸਥਾ ਹੈ। ਆਈ.ਸੀ.ਏ.ਆਈ. ਵੱਲੋਂ ਕੀਤੀਆਂ ਅਨੇਕਾ ਪਹਿਲਕਦਮੀਆਂ ਵਿੱਚੋਂ ਇੱਕ ਸਰਕਾਰੀ ਸਕੂਲਾਂ ਦੇ 9ਵੀਂ ਤੋਂ 12ਵੀਂ ਜਮਾਤ ਤੱਕ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਸਿੱਖਿਅਤ ਕਰਨਾ ਹੈ ਜੋ ਕਿ ਬਹੁਤ ਮਹੱਤਵਪੂਰਨ ਹੈ।
ਇਸ ਸਮਝੌਤੇ ‘ਤੇ ਕੈਬਨਿਟ ਮੰਤਰੀ ਪਰਗਟ ਸਿੰਘ ਦੀ ਮੌਜੂਦਗੀ ਵਿੱਚ ਆਈ.ਸੀ.ਏ.ਆਈ. ਦੇ ਸਕੱਤਰ  ਤੇ ਉਚੇਰੀ ਸਿੱਖਿਆ ਵਿਭਾਗ ਦੀ ਤਰਫੋਂ ਉੱਚ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਅਤੇ ਸਕੂਲ ਸਿੱਖਿਆ ਵਿਭਾਗ ਦੀ ਤਰਫੋਂ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ ਨੇ ਦਸਤਖਤ ਕੀਤੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀ.ਪੀ.ਆਈ. (ਕਾਲਜਾਂ) ਉਪਕਾਰ ਸਿੰਘ, ਸੀਨੀਅਰ ਚਾਰਟਰਡ ਅਕਾਊਂਟੈਂਟ ਡਾ. ਅਸ਼ਵਨੀ ਕੁਮਾਰ, ਸੀ.ਏ. ਅਵਿਨਾਸ਼ ਗੁਪਤਾ, ਚੇਅਰਮੈਨ ਐਨ.ਆਈ.ਆਰ.ਸੀ. ਅਤੇ ਅਲੋਕ ਵੀ ਹਾਜ਼ਰ ਸਨ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans