ਬਠਿੰਡਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕੇ ਰਾਮਪੁਰਾ ਫੂਲ ਤੋਂ ਆਮ ਆਦਮੀ ਪਾਰਟੀ ਨੇ ਬਲਕਾਰ ਸਿੰਘ ਸਿੱਧੂ ਨੂੰ ਉਮੀਦਵਾਰ ਐਲਾਨਿਆ ਹੈ।
ਪੰਜਾਬ ਦਾ ਇਹ ਪ੍ਰਸਿੱਧ ਲੋਕ ਗਾਇਕ ਕੁੱਝ ਮਹੀਨੇ ਪਹਿਲਾਂ ਹੀ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਇਆ ਸੀ।
ਇਥੇ ਇਹ ਵੀ ਦੱਸਣਾ ਬਣਦਾ ਹੈ ਕਿ 2017ਦੀਆਂ ਚੋਣਾਂ ਤੋਂ ਪਹਿਲਾਂ ਬਲਕਾਰ ਸਿੰਘ ਸਿੱਧੂ ਆਮ ਆਦਮੀ ਵਿੱਚ ਸਨ ਪਰ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਟਿਕਟ ਨਾ ਮਿਲਣ ਕਾਰਨ ਆਜਾਦ ਚੋਣ ਲੜ ਹਾਰ ਗਏ ਸਨ।