Menu

ਹੱਕ ਮੰਗਦੇ ਲੋਕਾਂ ਦੀਆ ਰੋਹ ਭਰਪੂਰ ਅਵਾਜ਼ ਡੀ. ਜੇ. ਲਾ ਕੇ ਦਬਾਈ ਨਹੀਂ ਜਾ ਸਕਦੀ : ਡੈਮੋਕਰੈਟਿਕ ਟੀਚਰਜ਼ ਫਰੰਟ

 ਮੁੱਖ ਮੰਤਰੀ ਅਧਿਆਪਕਾਂ ਦੀਆਂ ਮੰਗਾਂ ਤੋਂ ਕੰਨੀ ਕਤਰਾਉਣ ਦੀ ਥਾਂ ਹੱਲ ਕਰੇ

ਬਠਿੰਡਾ, 10 ਦਸੰਬਰ – ਆਈ ਜੀ ਪੰਜਾਬ ਪੁਲੀਸ ਸਪੈਸ਼ਲ ਪ੍ਰੋਟੈਕਸ਼ਨ ਪੰਜਾਬ ਚੰਡੀਗਡ਼੍ਹ ਵੱਲੋਂ ਮਿਤੀ09/12/2021 ਨੂੰ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਜ਼, ਐੱਸਐੱਸ.ਪੀ. ਅਤੇ ਕਮਿਸ਼ਨਰ ਸਹਿਬਾਨ ਨੂੰ ਪੱਤਰ ਜਾਰੀ ਕਰਕੇ ਕਿਹਾ ਗਿਆ ਹੈ ਕਿ ਜਿਸ ਵੀ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਦੌਰਾ ਹੁੰਦਾ ਹੈ ਉਸ ਜ਼ਿਲ੍ਹੇ ਅੰਦਰ ਰੁਜ਼ਗਾਰ ਮੰਗਦੇ ਬੇਰੁਜ਼ਗਾਰ, ਠੇਕਾ ਕਾਮੇ ,ਕੰਪਿਊਟਰ ਅਧਿਆਪਕ,ਪੈਨਸ਼ਨਰਜ਼ ਅਤੇ ਹੋਰ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹਨ। ਇਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਉੱਚੀ ਆਵਾਜ਼ ਵਿੱਚ ਡੀ. ਜੇ. ਦਾ ਪ੍ਰਬੰਧ ਕੀਤਾ ਜਾਵੇ। ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਜੈ ਪਾਲ ਸ਼ਰਮਾ ਸਕੱਤਰ ਸਰਵਣ ਸਿੰਘ ਔਜਲਾ ਬਠਿੰਡਾ ਜ਼ਿਲ੍ਹੇ ਦੇ ਪ੍ਰਧਾਨ ਰੇਸ਼ਮ ਸਿੰਘ, ਸਕੱਤਰ ਬਲਜਿੰਦਰ ਸਿੰਘ, ਵਿੱਤ ਸਕੱਤਰ ,ਅਨਿਲ ਭੱਟ ਨੇ ਕਿਹਾ ਕਿ ਇਹ ਪੱਤਰ ਪੰਜਾਬ ਸਰਕਾਰ ਦੀ ਤਾਨਾਸ਼ਾਹੀ ਨੀਤੀ ਅਤੇ ਆਮ ਲੋਕਾਂ ਦੇ ਮੁੱਦਿਆਂ ਤੋਂ ਮੂੰਹ ਮੋੜਨ ਵਾਲੀ ਕਰਾਰ ਦਿੰਦਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸਰਕਾਰ ਅਜਿਹੇ ਗ਼ੈਰ ਲੋਕਤੰਤਰੀ ਕੰਮਾਂ ਤੋਂ ਬਾਜ਼ ਆਏ। ਰੋਜ਼ਗਾਰ ਮੰਗ ਰਹੇ ਬੇਰੁਜ਼ਗਾਰਾਂ ਨੂੰ ਰੋਜ਼ਗਾਰ ਦੇਵੇ ।ਸੰਘਰਸ਼ ਦੇ ਰਾਹ ਪਏ ਕੱਚੇ ਅਧਿਆਪਕਾਂ ਅਤੇ ਕੰਪਿਊਟਰ ਅਧਿਆਪਕਾਂ ਸਾਥੀਆਂ ਨੂੰ ਸਿੱਖਿਆ ਵਿਭਾਗ ਵਿਭਾਗ ਵਿਚ ਸ਼ਿਫਟ ਕਰ ਕੇ ਉਨ੍ਹਾਂ ਨੂੰ ਬਣਦੇ ਸਾਰੇ ਵਿੱਤੀ ਲਾਭ ਦੇਵੇ। ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਥਾਂ ਲਾਠੀਚਾਰਜ ਤੇ ਬੁਛਾੜਾਂ ਮਾਰ ਕੇ ਹੌਸਲੇ ਪਸਤ ਨਹੀਂ ਕਰ ਸਕਦੀ, ਇਸ ਲਈ 01 ਜਨਵਰੀ 2004 ਤੋਂ ਬਾਅਦ ਭਰਤੀ ਹੋਏ ਸਾਰੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕਰਕੇ ਕਾਂਗਰਸ ਦੀ ਚੰਨੀ ਸਰਕਾਰ ਆਪਣੇ ਕੀਤੇ ਚੋਣ ਵਾਅਦੇ ਨੂੰ ਪੂਰਾ ਕਰੇ। ਵੱਖ ਵੱਖ ਵਿਭਾਗਾਂ ਵਿਚ ਠੇਕਾ ਪ੍ਰਣਾਲੀ ਅਧੀਨ ਕੰਮ ਕਰ ਰਹੇ ਸਾਰੇ ਅਧਿਆਪਕਾਂ ਨੂੰ ਆਪੋ ਆਪਣੇ ਵਿਭਾਗਾਂ ਵਿਚ ਰੈਗੂਲਰ ਨਿਯੁਕਤੀਆਂ ਦੇ ਕੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰੇ । ਸਰਕਾਰ ਨੂੰ ਡੀ.ਜੇ. ਲਾਉਣ ਵਾਲਾ ਪੱਤਰ ਵਾਪਸ ਲੈ ਕੇ ਸੰਘਰਸ਼ ਕਰ ਰਹੀਆਂ ਸਾਰੀਆਂ ਧਿਰਾਂ ਨੂੰ ਬੁਲਾ ਤੇ ਮੀਟਿੰਗਾਂ ਰਾਹੀਂ ਉਨ੍ਹਾਂ ਦੇ ਸਾਰੇ ਮਸਲੇ ਹੱਲ ਕਰ ਕੇ ਨਾਅਰੇਬਾਜ਼ੀ ਬੰਦ ਕਰ ਸਕਦੀ ਹੈ । ਇਸ ਮੌਕੇ ਅਧਿਆਪਕ ਆਗੂ ਭੁਪਿੰਦਰ ਮਾਇਸਰਖਾਨਾ, ਕੁਲਵਿੰਦਰ ਵਿਰਕ,ਭੋਲਾ ਰਾਮ, ਅੰਗਰੇਜ਼ ਸਿੰਘ, ਰਾਜਵਿੰਦਰ ਜਲਾਲ ,ਰਤਨਜੋਤ ਸ਼ਰਮਾ , ਨਵਚਰਨਪ੍ਰੀਤ ਜਸਵਿੰਦਰ ਸਿੰਘ, ਬਲਜਿੰਦਰ ਕੌਰ ,ਹਰਮੰਦਰ ਸਿੰਘ’ ਬਲਜਿੰਦਰ ਛਤਰਾਂ,ਜਸਵਿੰਦਰ ਬੌਕਸਰ ਅਤੇ ਅੰਗਰੇਜ਼ ਸਿੰਘ ਹਾਜ਼ਰ ਸਨ।

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ ਭਾਰਤ ਦੇ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ ਲਈ ਅੱਜ ਸ਼ੁੱਕਰਵਾਰ ਨੂੰ 102 ਸੰਸਦੀ ਹਲਕਿਆਂ ਵਿੱਚ ਵੋਟਿੰਗ ਹੋ ਰਹੀ ਹੈ।…

ਜੇਜੇਪੀ ਨੂੰ ਇਕ ਹੋਰ ਝਟਕਾ,ਅੰਬਾਲਾ…

ਅੰਬਾਲਾ, 19 ਅਪ੍ਰੈਲ : ਲੋਕ ਸਭਾ ਚੋਣਾਂ ਤੋਂ…

‘ਆਪ’ ‘ਚ ਬਗਾਵਤ: ਡਿਪਟੀ ਮੇਅਰ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39816 posts
  • 0 comments
  • 0 fans