Menu

ਸਾਂਝਾ ਮੁਲਾਜਮ ਮੰਚ, ਪੰਜਾਬ ਅਤੇ ਯੂ.ਟੀ. ਦੇ ਸੱਦੇ `ਤੇ ਵੱਖ-ਵੱਖ ਜਥੇਬੰਦੀਆਂ ਦੇ ਕਾਮਿਆਂ ਵੱਲੋਂ ਮੁਕੰਮਲ ਹੜਤਾਲ

ਫਾਜ਼ਿਲਕਾ, 30 ਦਸੰਬਰ (ਰਿਤਿਸ਼) – ਸਾਂਝਾ ਮੁਲਾਜਮ ਮੰਚ, ਪੰਜਾਬ ਤੇ ਯੂ.ਟੀ. ਦੇ ਸੱਦੇ `ਤੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੁਨੀਅਨ ਜ਼ਿਲ੍ਹਾ ਫਾਜ਼ਿਲਕਾ ਦੇ ਨਾਲ-ਨਾਲ ਸੀ.ਪੀ.ਐਫ. ਯੂਨੀਅਨ, ਗੌਰਮਿੰਟ ਟੀਚਰ ਯੁਨੀਅਨ ਆਦਿ ਹੋਰਨਾਂ ਯੂਨੀਅਨ ਦੇ ਕਾਮਿਆਂ ਵੱਲੋਂ ਮੁਕੰਮਲ ਤੌਰ `ਤੇ ਦਫਤਰੀ ਕੰਮ-ਕਾਜ ਨੂੰ ਠੱਪ ਰੱਖ ਕੇ ਪੰਜਾਬ ਬੰਦ ਕੀਤਾ ਗਿਆ। ਇਸ ਦੌਰਾਨ ਸਮੂਹ ਮੁਲਾਜਮ ਸਾਥੀਆਂ ਵੱਲੋਂ ਹੜਤਾਲ ਕਰਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।
ਜਥੇਬੰਦੀਆਂ ਦੇ ਕਨਵੀਨਰਾਂ ਪੀ.ਐਸ.ਐਮ.ਐਸ.ਯੂ. ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਤੇ ਜਨਰਲ ਸਕੱਤਰ ਸੁਖਦੇਵ ਚੰਦ ਕੰਬੋਜ਼ ਪੀ.ਐਸ.ਐਮ.ਐਸ.ਯੂ. ਸ. ਹਰਭਜਨ ਸਿੰਘ ਖੁੰਗਰ ਜਿਲ੍ਹਾ ਸਰਪਰਸਤ ਪੀ.ਐਸ.ਐਮ.ਐਸ.ਯੂ. ਅਤੇ ਸੂਬਾ ਜਨਰਲ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪ੍ਰਧਾਨ ਡੀ.ਸੀ. ਦਫਤਰ ਯੁਨੀਅਨ ਸ. ਜਗਜੀਤ ਸਿੰਘ, ਸੀਨੀਅਰ ਆਗੂ ਰਵਿੰਦਰ ਸ਼ਰਮਾ, ਸੀ.ਪੀ.ਐਫ. ਯੂਨੀਅਨ ਦੇ ਪ੍ਰਧਾਨ ਸ੍ਰੀ ਕੁਲਜੀਤ ਸਿੰਘ ਸਭਰਵਾਲ, ਧਰਮਿੰਦਰ ਗੁਪਤਾ ਮਾਸਟਰ ਕੇਡਰ ਯੁਨੀਅਨ ਪ੍ਰਧਾਨ, ਦਲਜੀਤ ਸਿੰਘ ਮਾਸਟਰ ਕੇਡਰ, ਨਿਸ਼ਾਂਤ ਅਗਰਵਾਲ, ਜੈ ਚੰਦ, ਕੁਲਬੀਰ ਢਾਬਾ, ਬਲਵਿੰਦਰ ਸਿੰਘ ਮਾਸਟਰ ਕੇਡਰ, ਜ਼ਸਪਾਲ ਸਿੰਘ ਦਾ ਲੈਕਚਰਾਰ ਕੇਡਰ, ਸੁਨੀਲ ਕੁਮਾਰ ਪ੍ਰਧਾਨ ਪੀ.ਐਸ.ਐਮ.ਐਸ.ਯੂ ਅਬੋਹਰ, ਪਰਮਜੀਤ ਸਿੰਘ ਸ਼ੇਰੋਵਾਲੀਆ ਆਦਿ ਆਗੂਆਂ ਨੇ ਸਰਕਾਰ ਵਿਰੁੱਧ ਆਪਣਾ ਰੋਸ ਪ੍ਰਗਟ ਕਰਦਿਆਂ ਡੀ.ਸੀ. ਦਫਤਰ ਦੇ ਬਾਹਰ ਗੱਜ ਕੇ ਸਰਕਾਰ ਦਾ ਪਿਟ ਸਿਆਪਾ ਕੀਤਾ।
ਆਗੂਆਂ ਨੇ ਸਰਕਾਰ ਖਿਲਾਫ ਆਪਣੀ ਭੜਾਸ ਕੱਢਦਿਆਂ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਮੁਲਾਜਮਾਂ ਨਾਲ ਧੋਖਾ ਕਰ ਰਹੀ ਹੈ। ਸਰਕਾਰ ਵੱਲੋਂ ਮੁਲਾਜਮਾਂ ਲਈ ਐਲਾਨ ਤਾਂ ਬਹੁਤ ਕੀਤੇ ਜਾਂਦੇ ਹਨ ਪਰ ਪੂਰਾ ਇਕ ਵੀ ਨਹੀਂ ਕੀਤਾ ਜਾਂਦਾ। ਆਗੂਆਂ ਨੇ ਆਖਿਆ ਕਿ ਮੁਲਾਜਮਾ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਹੜਤਾਲ ਕੀਤੀ ਜਾ ਰਹੀ ਹੈ ਪਰ ਸਰਕਾਰ ਵੱਲੋਂ ਮੁਲਾਜਮਾਂ ਨਾਲ ਕੋਈ ਗਲਬਾਤ ਨਹੀਂ ਕੀਤੀ ਜਾ ਰਹੀ। ਸਰਕਾਰ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਮੁਲਾਜਮਾਂ ਦੀਆਂ ਮੰਗਾਂ ਨੂੰ ਜਲਦ ਤੋਂ ਜਲਦ ਮੰਨ ਲਵੇ ਨਹੀਂ ਤਾਂ ਨਤੀਜਾ ਸਰਕਾਰ ਨੂੰ ਆਉਣ ਵਾਲੀਆਂ ਚੋਣਾਂ `ਚ ਵੇਖਣ ਨੂੰ ਮਿਲੇਗਾ।
ਇਸ ਮੌਕੇ ਗੌਰਵ ਸੇਤੀਆ, ਸੀਨੀਅਰ ਮੀਤ ਪ੍ਰਧਾਨ ਰਾਜਨ ਕੰਬੋਜ਼, ਮੀਤ ਜਨਰਲ ਸਕੱਤਰ ਸੁਖਚੈਨ ਸਿੰਘ, ਮੀਤ ਪ੍ਰਧਾਨ ਬਲਵਿੰਦਰ ਕੌਰ, ਮੀਤ ਜਨਰਲ ਸਕੱਤਰ ਨਵਨੀਤ ਕੌਰ, ਮੀਤ ਜਨਰਲ ਸਕੱਤਰ ਰਵਿੰਦਰ ਕੁਮਾਰ, ਮੀਤ ਜਨਰਲ ਸਕੱਤਰ ਅਜੈ ਕੰਬੋਜ਼, ਮੀਤ ਕੈਸ਼ੀਅਰ ਸਮੀਰ ਕੰਬੋਜ਼, ਮੀਤ ਕੈਸ਼ੀਅਰ ਜਤਿੰਦਰ, ਸਕੱਤਰ ਸੰਦੀਪ ਸਿੰਘ, ਮੋਹਨ ਲਾਲ, ਸਤਪ੍ਰੀਤ, ਜ਼ਸਵਿੰਦਰ ਸਿੰਘ, ਸੁਖਵਿੰਦਰ ਸਿੰਘ, ਮਨਤਿੰਦਰ ਸਿੰਘ, ਅਮਿਤ ਸ਼ਰਮਾ, ਸੁਰਿੰਦਰ ਕੁਮਾਰ, ਗੁਰਮੀਤ ਕੁਮਾਰ ਪੰਚਾਇਤੀ ਰਾਜ, ਪ੍ਰਦੀਪ ਸ਼ਰਮਾ, ਰਾਮ ਰਤਨ, ਰਾਕੇਸ਼, ਸਾਹਿਲ, ਅਸ਼ੋਕ, ਅਭਿਸ਼ੇਕ ਗੁਪਤਾ, ਸ਼ਵੇਤਾ, ਉਸ਼ਾ, ਗੁਰਮੀਤ ਕੌਰ, ਮੈਡਮ ਕਮਲਾ ਸਹਿਤ ਜਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਦਫਤਰੀ ਕਰਮਚਾਰੀ ਭਾਰੀ ਗਿਣਤੀ ਵਿੱਚ ਹਾਜ਼ਰ ਸਨ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans