Menu

3 ਜਨਵਰੀ ਤੋਂ ਸ਼ੁਰੂ ਹੋਵੇਗਾ 15 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਦਾ ਕੋਵਿਡ ਟੀਕਾਕਰਨ

ਸੰਗਰੂਰ, 31 ਦਸੰਬਰ – ਕਾਰਜਕਾਰੀ ਸਿਵਲ ਸਰਜਨ ਡਾ. ਜਗਮੋਹਨ ਸਿੰਘ ਦੀ ਰਹਿਨੁਮਾਈ ਹੇਠ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰ, ਪ੍ਰੋਗਰਾਮ ਅਫਸਰਾਂ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਦੱਸਿਆ ਕਿ ਕੇਂਦਰੀ ਸਿਹਤ ਮੰਤਰਾਲਾ ਅਤੇ ਨੈਸ਼ਨਲ ਟੈਕਨੀਕਲ ਅਡਵਾਈਜ਼ਰ ਗਰੁੱਪ ਆਨ ਇਮੂਨਾਇਜ਼ੇਸ਼ਨ ਵੱਲੋਂ 15 ਤੋਂ 18 ਸਾਲ ਦੇ ਬੱਚਿਆਂ ਦਾ ਕੋਵਿਡ ਟੀਕਾਕਰਨ ਕਰਵਾਉਣ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।
ਡਾ. ਜਗਮੋਹਨ ਸਿੰਘ ਨੇ ਕਿਹਾ ਕਿ ਇਹ ਟੀਕਾਕਰਨ ਮੁਹਿੰਮ 3 ਜਨਵਰੀ 2022 ਤੋਂ ਸੁਰੂ ਹੋਵੇਗੀ। ਉਨ੍ਹਾਂ ਕਿਹਾ ਕਿ 15 ਤੋਂ 18 ਸਾਲ ਦੀ ਉਮਰ ਵਰਗ ਦੇ ਬੱਚਿਆਂ ਨੂੰ ਕੋਵੈਕਸੀਨ ਦੀਆਂ ਖੁਰਾਕਾਂ ਦਿੱਤੀਆਂ ਜਾਣਗੀਆਂ। ਡਾ. ਜਗਮੋਹਨ ਸਿੰਘ ਨੇ ਕਿਹਾ ਕਿ ਕੋਵਿਡ ਦੇ ਨਵੇਂ ਰੂਪ ਓਮਨੀਕਰੋਨ ਨੂੰ ਵਿਸ਼ਵ ਸਿਹਤ ਸੰਗਠਨ ਵੱਲੋਂ ਵਾਇਰਸ ਆਫ ਕੰਨਸਰਨ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਚਅ ਲਈ ਨਵੇਂ ਦਿਸ਼ਾ ਨਿਰਦੇਸ਼ਾਂ ਤਹਿਤ ਫਰੰਟ ਲਾਈਨ ਅਤੇ ਹੈਲਥ ਵਰਕਰਾਂ ਨੂੰ ਕੋਵਿਡ ਵੈਕਸੀਨ ਦੀ ਬੂਸਟਰ ਡੋਜ਼ ਵੀ ਦਿੱਤੀ ਜਾਵੇਗੀ, ਜਿਸ ਦੀ ਮਿਆਦ ਦੂਸਰੀ ਡੋਜ਼ ਤੋਂ 39 ਹਫਤਿਆਂ ਬਾਅਦ ਰੱਖੀ ਗਈ ਹੈ। ਉਨ੍ਹਾ ਕਿਹਾ ਕਿ ਇਸ ਤੋਂ ਇਲਾਵਾ 60 ਸਾਲ ਤੋਂ ਵੱਧ ਉਮਰ ਦੇ ਅਜਿਹੇ ਵਿਅਕਤੀ ਜਿਹੜੇ ਕਿ ਕਿਸੇ ਗੰਭੀਰ ਬੀਮਾਰੀ ਦਾ ਸ਼ਿਕਾਰ ਹਨ ਅਤੇ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੈ ਚੁੱਕੇ ਹਨ ਉਹ ਵੀ ਡਾਕਟਰ ਦੀ ਸਲਾਹ ਨਾਲ 39 ਹਫ਼ਤਿਆਂ ਬਾਅਦ ਵੈਕਸੀਨ ਦੀ ਬੂਸਟਰ ਡੋਜ਼ ਲੈ ਸਕਦੇ ਹਨ
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਵਨੀਤ ਨਾਗਪਾਲ ਨੇ ਅਪੀਲ ਕੀਤੀ ਕਿ 15 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਦੇ ਮਾਪਿਆਂ ਨੂੰ ਬੱਚਿਆਂ ਦੇ ਟੀਕਾਕਰਨ ਲਈ ਪ੍ਰੇਰਿਤ ਕੀਤਾ ਜਾਵੇ। ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਸਰੋਜ ਰਾਣੀ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

ਜੇਪੀ ਨੱਡਾ BJP ਉਮੀਦਵਾਰ ਸੰਜੇ ਟੰਡਨ ਦੀ…

ਭਾਜਪਾ 10 ਮਈ ਨੂੰ ਚੰਡੀਗੜ੍ਹ ਵਿੱਚ ਵੱਡੀ ਰੈਲੀ ਕਰਨ ਜਾ ਰਹੀ ਹੈ, ਜਿਸ ਵਿੱਚ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ…

ਸਲਮਾਨ ਖਾਨ ਦੇ ਘਰ ਦੇ…

ਮੁੰਬਈ, 7 ਮਈ 2024 : ਮੁੰਬਈ ‘ਚ…

ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ…

ਨਵੀਂ ਦਿੱਲੀ, 7 ਮਈ 2024 – ਸ਼ਰਾਬ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Listen Live

Subscription Radio Punjab Today

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ ਦੀ ਕਮੇਟੀ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਦਮਦਮੀ ਟਕਸਾਲ ਦੀ ਰਹਿਨੁਮਾਈ ਹੇਠ ਸੇਵਾਵਾਂ ਦੇ ਰਹੇ ਗੁਰਦਵਾਰਾ ਗੁਰੂ…

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

Our Facebook

Social Counter

  • 40184 posts
  • 0 comments
  • 0 fans