Menu

ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਕੋਈ ਚੂਕ ਨਹੀਂ ਹੋਈ-ਮੁੱਖ ਮੰਤਰੀ -ਖਰਾਬ ਮੌਸਮ ਕਾਰਨ ਸੜਕੀ ਮਾਰਗ ਰਾਹੀਂ ਜਾਣਾ ਪਿਆ

ਬਠਿੰਡਾ, 5 ਜਨਵਰੀ (ਬਲਵਿੰਦਰ ਸ਼ਰਮਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਦੀ ਫਿਰੋਜ਼ਪੁਰ ਰੈਲੀ ’ਚ ਨਾ ਪਹੁੰਚ ਸਕਣਾ ਇਸ ਸਮੇਂ ਵੱਡਾ ਮਸਲਾ ਬਣ ਚੁੱਕਾ ਹੈ, ਜਿਸਨੂੰ ਕੇਂਦਰੀ ਗ੍ਰਹਿ ਮੰਤਰਾਲਿਆ ਸੁਰੱਖਿਆ ’ਚ ਚੂਕ ਕਹਿ ਰਿਹਾ ਹੈ। ਜਦਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਹ ਮੰਨਣ ਨੂੰ ਤਿਆਰ ਨਹੀਂ।
ਜ਼ਿਕਰਯੋਗ ਹੈ ਕਿ ਫਿਰੋਜ਼ਪੁਰ ਰੈਲੀ ਵਿਚ ਪਹੁੰਚਣ ਖਾਤਰ ਅੱਜ ਸਵੇਰੇ ਪਹਿਲਾਂ ਪ੍ਰਧਾਨ ਮੰਤਰੀ ਹਵਾਈ ਜ਼ਹਾਜ਼ ਰਾਹੀਂ ਬਠਿੰਡਾ ਏਅਰਪੋਰਟ ’ਤੇ ਪਹੁੰਚੇ। ਜਿਥੋਂ ਉਨ੍ਹਾਂ ਹੈਲੀਕਾਪਟਰ ਰਾਹੀਂ ਅੱਗੇ ਜਾਣਾ ਸੀ। ਪ੍ਰੰਤੂ ਖਰਾਬ ਮੌਸਮ ਕਾਰਨ ਉਨ੍ਹਾਂ ਨੂੰ ਸੜਕੀ ਮਾਰਗ ਰਾਹੀਂ ਲਿਜਾਇਆ ਗਿਆ। ਰਸਤੇ ’ਚ ਉਨ੍ਹਾਂ ਦੇ ਕਾਫਲੇ ਨੂੰ ਰੋਕ ਲਿਆ ਗਿਆ। ਜਿਸ ਨੂੰ ਸੁਰੱਖਿਆ ’ਚ ਚੂਕ ਕਰਾਰ ਦਿੰਦਿਆਂ ਉਨ੍ਹਾਂ ਦਾ ਰੂਟ ਬਦਲਿਆ ਗਿਆ ਅਤੇ ਕਾਫਲਾ ਵਾਪਸ ਬਠਿੰਡਾ ਏਅਰਪੋਰਟ ’ਤੇ ਪਹੁੰਚ ਗਿਆ।
ਇਸੇ ਦੌਰਾਨ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਬਿਆਨ ਜਾਰੀ ਕੀਤਾ ਗਿਆ ਹੈ ਕਿ ਪ੍ਰਧਾਨ ਮੰਤਰੀ ਦੇ ਦੌਰੇ ਸੰਬੰਧੀ ਸਾਰੇ ਸੁਰੱਖਿਆ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤੇ ਜਾਣੇ ਸਨ। ਮੌਸਮ ਖਰਾਬ ਹੋਣ ਦੀ ਸੂਰਤ ਵਿਚ ਪ੍ਰਧਾਨ ਮੰਤਰੀ ਨੂੰ ਸੜਕੀ ਮਾਰਗ ਰਾਹੀਂ ਵੀ ਜਾਣਾ ਪੈ ਸਕਦਾ ਹੈ ਜਾਂ ਫਿਰ ਜ਼ਰੂਰਤ ਪੈਣ ’ਤੇ ਉਨ੍ਹਾਂ ਦਾ ਰੂਟ ਬਦਲਣਾ ਵੀ ਪੈ ਸਕਦਾ ਹੈ। ਇਸੇ ਤਰ੍ਹਾਂ ਹੋਰ ਸੁਰੱਖਿਆ ਪ੍ਰਬੰਧ ਕਰਨਾ ਵੀ ਪੰਜਾਬ ਸਰਕਾਰ ਦੀ ਜਿੰਮੇਵਾਰੀ ਸੀ। ਪ੍ਰਧਾਨ ਮੰਤਰੀ ਦੇ ਦੌਰੇ ਸਮੇਂ ਸਾਰੇ ਸੁਰੱਖਿਆ ਪ੍ਰਬੰਧ ਬਿਨਾਂ ਕਿਸੇ ਨੂੰ ਦੱਸੇ ਕੀਤੇ ਜਾਂਦੇ ਹਨ। ਪ੍ਰੰਤੂ ਪੰਜਾਬ ਸਰਕਾਰ ਵਲੋਂ ਸੁਰੱਖਿਆ ’ਚ ਚੂਕ ਹੋਂਈ ਹੈ। ਜਦਕਿ ਉਨ੍ਹਾਂ ਦਾ ਰੂਟ ਪਲਾਨ ਵੀ ਪਹਿਲਾਂ ਹੀ ਲੀਕ ਹੋ ਚੁੱਕਾ ਸੀ।
ਦੂਜੇ ਪਾਸੇ ਮੁੱਖ ਮੰਤਰੀ ਪੰਜਾਬ ਦਾ ਕਹਿਣਾ ਹੈ ਕਿ ਸੁਰੱਖਿਆ ’ਚ ਕੋਈ ਚੂਕ ਨਹੀਂ ਹੋਈ ਤੇ ਨਾ ਹੀ ਉਹ ਆਪਣੀ ਜਿੰਮੇਵਾਰੀ ਤੋਂ ਭੱਜੇ ਹਨ। ਸੜਕੀ ਮਾਰਗ ਰਾਹੀਂ ਜਾਣ ਦੇ ਪ੍ਰਬੰਧ ਵੀ ਕੀਤੇ ਹੋਏ ਸਨ। ਪਹਿਲਾਂ ਉਨ੍ਹਾਂ ਨੇ ਹੈਲੀਕਾਪਟਰ ਰਾਹੀਂ ਜਾਣਾ ਸੀ, ਪਰ ਖਰਾਬ ਮੌਸਮ ਕਾਰਨ ਅੰਤਿਮ ਸਮੇਂ ’ਤੇ ਉਨ੍ਹਾਂ ਨੂੰ ਸੜਕੀ ਮਾਰਗ ਰਾਹੀਂ ਲਿਜਾਇਆ ਗਿਆ। ਉਨ੍ਹਾਂ ਕਿਹਾ ਕਿ ਰਾਜਸੀ ਦੁਸ਼ਮਣੀ ਕਾਰਨ ਹੀ ਭਾਜਪਾ ਉਕਤ ਜਿਹੇ ਦੋਸ਼ ਲਗਾ ਰਹੀ ਹੈ। ਪ੍ਰਧਾਨ ਮੰਤਰੀ ਵਲੋਂ ਇਹ ਕਿਹਾ ਜਾਣਾ ਕਿ ‘‘ਪ੍ਰਧਾਨ ਮੰਤਰੀ ਅਧਿਕਾਰੀਆਂ ਨੂੰ ਬੋਲੇ ਕਿ ਆਪਣੇ ਸੀ.ਐੱਮ. ਨੂੰ ਕਹਿਣਾ ਮੈਂ ਜਿੰਦਾ ਪਰਤ ਗਿਆ।’’ ਬਾਰੇ ਸ. ਚੰਨੀ ਨੇ ਕਿਹਾ ਕਿ ਉਹ ਉਨ੍ਹਾਂ ਤੋਂ ਉਮਰ ਤੇ ਅਹੁਦੇ ’ਚ ਵੱਡੇ ਹਨ, ਇਸ ਲਈ ਉਨ੍ਹਾਂ ਦੀ ਉਕਤ ਗੱਲ ਦਾ ਕੋਈ ਜਵਾਬ ਨਹੀਂ ਦੇਣਗੇ। ਉਨ੍ਹਾਂ ਕੁਝ ਵੀ ਕਹਿ ਲਿਆ, ਉਹ ਕੋਈ ਗਿਲਾ ਸ਼ਿਕਵਾ ਨਹੀਂ ਕਰਨਗੇ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40025 posts
  • 0 comments
  • 0 fans