ਚੰਡੀਗੜ੍ਹ, 6 ਜਨਵਰੀ – 5 ਜਨਵਰੀ ਦਿਨ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਸਾਹਮਣੇ ਆਈਆਂ ਅਣਗਹਿਲੀਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਪੰਜਾਬ ਸਰਕਾਰ ਨੇ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ।ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਮੇਟੀ ਵਿੱਚ ਜਸਟਿਸ (ਸੇਵਾ-ਮੁਕਤ) ਮਹਿਤਾਬ ਸਿੰਘ ਗਿੱਲ ਅਤੇ ਪ੍ਰਮੁੱਖ ਸਕੱਤਰ, ਗ੍ਰਹਿ ਮਾਮਲੇ ਅਤੇ ਨਿਆਂ ਅਨੁਰਾਗ ਵਰਮਾ ਸ਼ਾਮਲ ਹੋਣਗੇ। ਬੁਲਾਰੇ ਨੇ ਅੱਗੇ ਕਿਹਾ ਕਿ ਇਹ ਕਮੇਟੀ ਤਿੰਨ ਦਿਨਾਂ ਦੇ ਅੰਦਰ ਆਪਣੀ ਰਿਪੋਰਟ ਸੌਂਪੇਗੀ।
To carry out thorough probe into the lapses that occurred during PM @narendramodi's visit to Ferozepur yesterday, the Punjab Government has constituted a high level committee comprising Justice (Retd.) Mehtab Singh Gill & Principal Secretary, Home Affairs & Justice Anurag Verma.
— Government of Punjab (@PunjabGovtIndia) January 6, 2022