Menu

ਪ੍ਰਧਾਨ ਮੰਤਰੀ ਦੀ ਸੁੱਰਖਿਆ ਮਾਮਲੇ ਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 6 ਜਨਵਰੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਉਲੰਘਣ ਦੇ ਮੁੱਦੇ ਦੇ ਵਿਚਕਾਰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਰਾਸ਼ਟਰਪਤੀ ਨੇ ਸੁਰੱਖਿਆ ਵਿੱਚ ਕੁਤਾਹੀ ਬਾਰੇ ਪੁੱਛਗਿੱਛ ਕੀਤੀ। ਨਾਲ ਹੀ ਇਸ ਘਟਨਾ ‘ਤੇ ਚਿੰਤਾ ਵੀ ਪ੍ਰਗਟਾਈ ਹੈ। ਇਹ ਜਾਣਕਾਰੀ ਰਾਸ਼ਟਰਪਤੀ ਭਵਨ ਨੇ ਦਿੱਤੀ। ਦੱਸ ਦੇਈਏ ਕਿ ਇਸ ਮਾਮਲੇ ‘ਤੇ ਨਾ ਸਿਰਫ ਸਿਆਸੀ ਹੰਗਾਮਾ ਜਾਰੀ ਹੈ, ਸਗੋਂ ਇਹ ਮਾਮਲਾ ਸੁਪਰੀਮ ਕੋਰਟ ਤੱਕ ਵੀ ਪਹੁੰਚ ਗਿਆ ਹੈ। ਇਸ ਮਾਮਲੇ ‘ਤੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ।

ਉਪ ਰਾਸ਼ਟਰਪਤੀ ਐੱਮ ਵੈਂਕਈਆ ਨਾਇਡੂ ਨੇ ਵੀ ਸੁਰੱਖਿਆ ਦੀ ਕੁਤਾਹੀ ਨੂੰ ਲੈ ਕੇ ਪੀਐੱਮ ਮੋਦੀ ਨਾਲ ਗੱਲ ਕੀਤੀ। ਨਾਇਡੂ ਨੇ ਇਸ ਘਟਨਾ ‘ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਇਸ ਕੁਤਾਹੀ ‘ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਉਪ ਰਾਸ਼ਟਰਪਤੀ ਨੇ ਕਿਹਾ ਕਿ ਉਮੀਦ ਕੀਤੀ ਜਾਂਦੀ ਹੈ ਕਿ ਸੁਰੱਖਿਆ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਸਖ਼ਤ ਕਦਮ ਚੁੱਕੇ ਜਾਣ ਤਾਂ ਜੋ ਭਵਿੱਖ ਵਿੱਚ ਅਜਿਹੀ ਕੁਤਾਹੀ ਮੁੜ ਨਾ ਵਾਪਰੇ।

ਦੂਜੇ ਪਾਸੇ ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਦੀ ਜਾਂਚ ਲਈ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਨੂੰ ਤਿੰਨ ਦਿਨਾਂ ਵਿੱਚ ਆਪਣੀ ਰਿਪੋਰਟ ਦੇਣ ਲਈ ਕਿਹਾ ਗਿਆ ਹੈ। ਹਾਲਾਂਕਿ ਪੰਜਾਬ ਸਰਕਾਰ ਦੀ ਇਸ ਕਮੇਟੀ ਨੂੰ ਭਾਜਪਾ ਨੇ ਰੱਦ ਕਰ ਦਿੱਤਾ ਹੈ। ਭਾਜਪਾ ਦੀ ਸੁੱਬਾ ਸਕੱਤਰ ਸੁਨੀਤਾ ਗਰਗ ਦਾ ਕਹਿਣਾ ਹੈ ਕਿ ਇਸ ਕੁਤਾਹੀ ਲਈ ਮੁੱਖ ਮੰਤਰੀ ਚਰਨਜੀਤ ਚੰਨੀ ਖੁਦ ਜ਼ਿੰਮੇਵਾਰ ਹਨ। ਇਸ ਲਈ ਉਨ੍ਹਾਂ ਵੱਲੋਂ ਗਠਿਤ ਕਮੇਟੀ ਦੀ ਰਿਪੋਰਟ ’ਤੇ ਕਿਵੇਂ ਭਰੋਸਾ ਕੀਤਾ ਜਾ ਸਕਦਾ ਹੈ।

ਇਸ ਤੋਂ ਪਹਿਲਾਂ ਇਹ ਮਾਮਲਾ ਸੁਪਰੀਮ ਕੋਰਟ ਵਿੱਚ ਵੀ ਉਠਾਇਆ ਗਿਆ ਸੀ। ਸੀਨੀਅਰ ਵਕੀਲ ਮਨਿੰਦਰ ਸਿੰਘ ਨੇ ਮਾਮਲਾ ਚੀਫ਼ ਜਸਟਿਸ ਅੱਗੇ ਰੱਖਦਿਆਂ ਇਸ ਘਟਨਾ ਦੀ ਰਿਪੋਰਟ ਮੰਗੀ ਅਤੇ ਪੰਜਾਬ ਸਰਕਾਰ ਨੂੰ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ। ਜਦੋਂਕਿ ਅਦਾਲਤ ਨੇ ਪਟੀਸ਼ਨ ਦੀ ਕਾਪੀ ਪੰਜਾਬ ਸਰਕਾਰ ਨੂੰ ਸੌਂਪਣ ਲਈ ਕਿਹਾ ਹੈ।

ਦੱਸ ਦੇਈਏ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿੱਚ ਇੱਕ ਵਫ਼ਦ ਨੇ ਪੀਐਮ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਨੂੰ ਲੈ ਕੇ ਰਾਜ ਭਵਨ ਵਿੱਚ ਰਾਜਪਾਲ ਨਾਲ ਮੁਲਾਕਾਤ ਕੀਤੀ। ਦਰਅਸਲ ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਦੇ ਕਾਫਲੇ ਨੂੰ ਰੋਕਣ ਦੇ ਮਾਮਲੇ ਨੂੰ ਲੈਕੇ ਸੂਬਾ ਸਰਕਾਰ ਦੀ ਗਲਤੀ ਨੂੰ ਸਵੀਕਾਰ ਨਹੀਂ ਕੀਤਾ ਹੈ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans