Menu

ਡਾ. ਨਵਜੋਤ ਦਹੀਆ ਨੇ ਜਨਰਲ ਵਰਗ ਲਈ ਗਠਿਤ ਸੂਬਾਈ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 7 ਜਨਵਰੀ – ਡਾ. ਨਵਜੋਤ ਦਹੀਆ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ਵਿੱਚ ਨਵੇਂ ਬਣੇ ਪੰਜਾਬ ਸਟੇਟ ਕਮਿਸ਼ਨ ਫਾਰ ਜਨਰਲ ਕੈਟਾਗਰੀ (ਪੀ.ਐਸ.ਸੀ.ਜੀ.ਸੀ.) ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ।

ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਕਮਿਸ਼ਨ ਗੈਰ-ਰਾਖਵੇਂ ਵਰਗਾਂ ਦੇ ਹਿੱਤਾਂ ਦੀ ਰਾਖੀ ਕਰਨ ਦੇ ਨਾਲ-ਨਾਲ ਗੈਰ-ਰਾਖਵੇਂ ਵਰਗਾਂ ਦੇ ਗਰੀਬਾਂ ਦੇ ਲਾਭ ਲਈ ਵੱਖ-ਵੱਖ ਭਲਾਈ ਸਕੀਮਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਵਿਚ ਸਹਾਈ ਹੋਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਪਰਗਟ ਸਿੰਘ ਅਤੇ ਰਾਜ ਕੁਮਾਰ ਵੇਰਕਾ ਤੋਂ ਇਲਾਵਾ ਬਲਾਚੌਰ ਦੇ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵੀ ਹਾਜ਼ਰ ਸਨ।

ਗੌਰਤਲਬ ਹੈ ਕਿ ਜਲੰਧਰ ਤੋਂ ਹੱਡੀਆਂ ਦੇ ਇਲਾਜ ਦੇ ਉੱਘੇ ਮਾਹਿਰ ਅਤੇ ਜੋੜਾਂ ਦੇ ਪ੍ਰਸਿੱਧ ਸਰਜਨ ਡਾ. ਨਵਜੋਤ ਦਹੀਆ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਦੇ ਕੌਮੀ ਉਪ-ਪ੍ਰਧਾਨ ਹੋਣ ਦੇ ਨਾਲ-ਨਾਲ ਆਈ.ਐਮ.ਏ. ਪੰਜਾਬ ਦੇ ਪ੍ਰਧਾਨ ਵੀ ਰਹੇ ਹਨ।

ਗੌਰਤਲਬ ਹੈ ਕਿ 23 ਦਸੰਬਰ, 2021 ਨੂੰ ਮੰਤਰੀ ਮੰਡਲ ਨੇ ਆਮ ਵਰਗਾਂ ਲਈ ਪੰਜਾਬ ਰਾਜ ਕਮਿਸ਼ਨ ਦੇ ਗਠਨ ਦਾ ਫੈਸਲਾ ਲਿਆ ਸੀ ਅਤੇ ਇਸ ਤੋਂ ਬਾਅਦ 29 ਦਸੰਬਰ ਨੂੰ ਡਾ. ਨਵਜੋਤ ਦਹੀਆ ਨੂੰ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ। ਇਹ ਫੈਸਲਾ ਜਨਰਲ ਕੈਟਾਗਰੀਆਂ (ਗੈਰ-ਰਾਖਵਾਂ ਵਰਗ) ਨਾਲ ਸਬੰਧਤ ਮੁਲਾਜ਼ਮਾਂ ਦੀ ਚਿਰੋਕਣੀ ਮੰਗ ਨੂੰ ਪ੍ਰਵਾਨ ਕਰਦਿਆਂ ਲਿਆ ਸੀ ਕਿ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਨਹੀਂ ਕੀਤੀ ਜਾ ਰਹੀ ਹੈ ਜਿਸ ਕਰਕੇ ਸੂਬਾ ਸਰਕਾਰ ਨੂੰ ਕਮਿਸ਼ਨ ਗਠਿਤ ਕਰਨ ਦੀ ਅਪੀਲ ਕੀਤੀ ਸੀ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans