Menu

71 ਪਰਿਵਾਰ ਅਕਾਲੀ ਦਲ ਚ ਸ਼ਾਮਲ, ਲੋਕ ਵਿਰੋਧੀ ਨੀਤੀਆਂ ਕਾਰਨ ਲੋਕਾਂ ਨੇ ਕਾਂਗਰਸ ਤੋਂ ਵੱਟਿਆ ਪਾਸਾ – ਸਿਕੰਦਰ ਸਿੰਘ ਮਲੂਕਾ

ਭਗਤਾ ਭਾਈ ਕਾ, 10 ਜਨਵਰੀ – ਹਲਕਾ ਰਾਮਪੁਰਾ ਫੂਲ ਵਿੱਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ। ਦਿਆਲਪੁਰਾ ਭਾਈਕਾ ਦੇ 71 ਟਕਸਾਲੀ ਕਾਂਗਰਸੀ ਪਰਿਵਾਰਾਂ ਨੇ  ਕਾਂਗਰਸ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ । ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਚਤਰ ਸਿੰਘ ਗੁੱਡ ਦੀ ਰਹਿਨੁਮਾਈ ਹੇਠ ਅਮਰਜੀਤ ਸਿੰਘ ਪ੍ਰਧਾਨ ਦੀ ਪ੍ਰੇਰਨਾ ਸਦਕਾ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਸਾਬਕਾ ਪੰਚਾਇਤ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ  ਉਮੀਦਵਾਰ ਸਿਕੰਦਰ ਸਿੰਘ ਮਲੂਕਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਤੇ ਜੀ ਆਇਆਂ ਕਿਹਾ ਤੇ ਪਾਰਟੀ ਚਿੰਨ੍ਹ  ਨਾਲ ਸਨਮਾਨਿਤ ਕੀਤਾ । ਮਲੂਕਾ ਨੇ ਕਿਹਾ ਕਿ ਸੱਤਾ ਤੇ ਕਾਬਜ਼ ਹੋਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ  ਅਤੇ ਉਸ ਦੇ ਮੰਤਰੀਆਂ ਨੇ ਸੂਬੇ ਦੇ ਲੋਕਾਂ ਦੀ ਸਾਰ ਨਹੀਂ ਲਈ । ਕਾਂਗਰਸ ਨੇ ਚੋਣਾਂ ਜਿੱਤਣ ਲਈ ਕੀਤੇ ਗਏ ਵੱਡੇ ਵੱਡੇ ਵਾਅਦਿਆਂ ਚੋਂ ਇਕ ਵੀ ਵਾਅਦਾ ਵਫਾ ਨਹੀਂ ਕੀਤਾ । ਇਸ ਤੋਂ ਇਲਾਵਾ ਕਾਂਗਰਸ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ  ਸੂਬੇ ਦੇ ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਪੂਰੀਆਂ ਕਰਨ ਲਈ ਚਲਾਈਆਂ ਗਈਆਂ ਲੋਕ ਭਲਾਈ ਦੀਆਂ ਸਕੀਮਾਂ ਵੀ ਬੰਦ ਕਰ ਦਿੱਤੀਆਂ । ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਰ ਵਰਗ ਕਾਂਗਰਸ ਤੋਂ ਦੂਰ ਹੁੰਦਾ ਗਿਆ । ਕਾਂਗਰਸ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਟਕਸਾਲੀ ਕਾਂਗਰਸੀ ਪਰਿਵਾਰ ਵੀ ਕਾਂਗਰਸ ਤੂੰ ਪਾਸਾ ਵੱਟ ਰਹੇ ਹਨ । ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਏ ਵਿਕਾਸ ਅਤੇ ਮਿਲਣ ਵਾਲੀਆਂ ਸਹੂਲਤਾਂ ਨੂੰ ਵੇਖਦਿਆਂ  ਲੋਕ ਇਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਗੱਠਜੋੜ ਵਿੱਚ ਵਿਸ਼ਵਾਸ ਪ੍ਰਗਟ ਕਰ ਰਹੇ ਹਨ । ਇਸ ਮੌਕੇ ਦਿਆਲਪੁਰਾ ਭਾਈਕਾ ਦੀ ਜਥੇਬੰਦੀ ਦੇ ਸੀਨੀਅਰ ਆਗੂ  ਸਾਬਕਾ ਸਰਪੰਚ ਮੇਜਰ ਸਿੰਘ, ਸਾਬਕਾ ਬਲਾਕ ਸੰਮਤੀ ਮੈਂਬਰ ਹਾਕਮ ਸਿੰਘ,  ਸੰਤੋਖ ਸਿੰਘ ਨੰਬਰਦਾਰ, ਜਗਸੀਰ ਸਿੰਘ ਸਾਬਕਾ ਮੈਂਬਰ, ਕਰਤਾਰ ਸਿੰਘ ਸਾਬਕਾ ਮੈਂਬਰ ,ਸ਼ਿੰਦਰ ਸਿੰਘ ਬੀ ਸੀ ਵਿੰਗ ਪ੍ਰਧਾਨ,  ਪ੍ਰਕਾਸ਼ ਸਿੰਘ ਬਾਦਲ ਕਿਸਾਨ ਵਿੰਗ ਪ੍ਰਧਾਨ,  ਸੁਖਪਾਲ ਸਿੰਘ ਮੀਤ ਪ੍ਰਧਾਨ ਕਿਸਾਨ ਵਿੰਗ,  ਇਸਤਰੀ ਦਲ ਦੇ ਇਕਾਈ ਪ੍ਰਧਾਨ ਸਿਮਰਜੀਤ ਕੌਰ ,ਮੀਤ ਪ੍ਰਧਾਨ ਜਸਵੀਰ ਕੌਰ, ਅਤੇ ਹਰਜੀਤ ਕੌਰ  ਸਮੇਤ ਸਮੁੱਚੀ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਜਥੇਬੰਦੀ ਵੱਲੋਂ ਕੀਤੇ ਜਾ ਰਹੇ ਉੱਦਮ ਦੀ  ਮਲੂਕਾ ਨੇ ਸ਼ਲਾਘਾ ਕੀਤੀ।

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਸਕੂਲਾਂ ਨੂੰ ਬੰਬ ਨਾਲ ਉਡਾਉਣ…

ਨਵੀਂ ਦਿੱਲੀ, 1 ਮਈ 2024-ਕੇਂਦਰੀ ਗ੍ਰਹਿ ਮੰਤਰਾਲੇ…

AAP ਆਗੂ ਮਨੀਸ਼ ਸਿਸੋਦੀਆ ਨੂੰ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Listen Live

Subscription Radio Punjab Today

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

Our Facebook

Social Counter

  • 40040 posts
  • 0 comments
  • 0 fans