Menu

ਸਿਟੀ ਸੈਂਟਰ ਘੁਟਾਲੇ ‘ਚ ਮਜੀਠੀਆ ਨੇ ਚੰਨੀ ਦੇ ਭਰਾ ਨੂੰ ਬਚਾਇਆ, ਹੁਣ ਡਰੱਗ ਕੇਸ ‘ਚ ਮਜੀਠੀਆ ਨੂੰ ਬਚਾਅ ਕੇ ਮੁੱਖ ਮੰਤਰੀ ਚੰਨੀ ਨੇ ਕਰਜਾ ਲਾਹਿਆ: ਭਗਵੰਤ ਮਾਨ

ਜਿਹੋ-ਜਿਹੀ ਕਾਨੂੰਨੀ ਕਾਰਵਾਈ ਦਾ ਹਾਲ ਮਜੀਠੀਆ ਕੇਸ ਵਿੱਚ ਹੋਇਆ, ਉਹੋ ਹਾਲ ਬਾਦਲਾਂ ਦੀਆਂ ਬੱਸਾਂ ਖਿਲਾਫ਼ ਰਾਜਾ ਵੜਿੰਗ ਦੀ ਕਾਰਵਾਈ ਦਾ ਹੋਇਆ

ਮਾਨ ਨੇ ਕਿਹਾ ਕਿ ‘ਆਪ’ ਕੋਲ ਪੰਜਾਬ ਦੇ ਵਿਕਾਸ ਲਈ ਰੋਡਮੈਪ ਤਿਆਰ

ਚੰਡੀਗੜ, 11 ਜਨਵਰੀ – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ  ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਪਹਿਲੇ ਦਿਨ ਤੋਂ ਹੀ ਕਹਿੰਦੀ ਰਹੀ ਹੈ ਕਿ ਡਰੱਗ ਮਾਮਲੇ ਵਿੱਚ ਚੰਨੀ ਸਰਕਾਰ ਅਤੇ ਬਾਦਲ ਪਰਿਵਾਰ ਰਲਮਿਲ ਕੇ ਚੱਲ ਰਹੇ ਹਨ, ਕਿਉਂਕਿ (ਬਾਦਲ -ਮਜੀਠੀਆ) ਨੇ ਲੁਧਿਆਣਾ ਦੇ ਸਿਟੀ ਸੈਂਟਰ ਘੁਟਾਲੇ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਨੂੰ ਬਚਾਇਆ ਸੀ ਅਤੇ ਹੁਣ ਡਰੱਗ ਕੇਸ ‘ਚ ਮਜੀਠੀਆ ਨੂੰ ਬਚਾਅ ਕੇ ਮੁੱਖ ਮੰਤਰੀ ਚੰਨੀ ਨੇ ਕਰਜਾ ਲਾਹਿਆ ਹੈ। ਮਾਨ ਨੇ ਇਹ ਵੀ ਕਿਹਾ ਕਿ ਕਾਂਗਰਸ ਦੀ ਚੰਨੀ ਸਰਕਾਰ ਨੇ 111 ਦਿਨ ਮੁਹੱਲੇ ਦੀ ਕ੍ਰਿਕਟ ਟੀਮ ਦੀ ਤਰਾਂ ਕੰਮ ਕੀਤਾ ਹੈ ਅਤੇ ਸੂਬੇ ਵਿੱਚ ਸਰਕਾਰ ਜਾਂ ਕਾਨੂੰਨ ਦੀ ਕੋਈ ਵਿਵਸਥਾ ਨਹੀਂ ਸੀ, ਇਸ ਲਈ ਪੰਜਾਬ ਦੇ ਲੋਕਾਂ ਨੇ ਮੰਨ ਬਣਾ ਲਿਆ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਦੀ ਸੱਤਾ ‘ਤੇ ਬੈਠਾਉਣਾ।
ਮੰਗਲਵਾਰ ਨੂੰ ਚੰਡੀਗੜ ਵਿਖੇ ਇੱਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਹਲਕੀ ਤੇ ਡੰਗ ਟਪਾਊ ਪੁਲੀਸ ਕਾਰਵਾਈ ਕਰਨ ਦਾ ਦੋਸ਼ ਲਾਇਆ ਹੈ। ਉਨਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਅਤੇ (ਬਾਦਲ -ਮਜੀਠੀਆ) ਪਰਿਵਾਰ ਨਾਲ ਪਹਿਲਾਂ ਹੀ ਗੁਪਤ ਸਮਝੌਤਾ ਹੋ ਗਿਆ ਸੀ, ਕਿ ਚੰਨੀ ਸਰਕਾਰ ਡਰੱਗ ਮਾਮਲੇ ਵਿੱਚ ਮਜੀਠੀਆ ਖ਼ਿਲਾਫ਼ ਹਲਕੇ ਪੱਧਰ ਦੀ ਕਾਰਵਾਈ ਕੀਤੀ ਹੈ। ਇਸੇ ਲਈ ਕਾਂਗਰਸ ਸਰਕਾਰ ਨੇ ਐਫ਼.ਆਈ.ਆਰ ਦਰਜ ਹੋਣ ਦੇ 20- 22 ਦਿਨ ਬੀਤਣ ਦੇ ਬਾਵਜੂਦ ਬਿਕਰਮ ਸਿੰਘ ਮਜੀਠੀਆ ਨੂੰ ਜਾਣਬੁੱਝ ਕੇ ਗ੍ਰਿਫ਼ਤਾਰ ਨਹੀਂ ਕੀਤਾ, ਜਦੋਂ ਕਿ ਕਾਫ਼ੀ ਦਿਨ ਪਹਿਲਾਂ ਜ਼ਿਲਾ ਅਦਾਲਤ ਮੋਹਾਲੀ ਵੱਲੋਂ ਮਜੀਠੀਆ ਦੀ ਜ਼ਮਾਨਤ ਅਰਜੀ ਖ਼ਾਰਜ ਕਰ ਦਿੱਤੀ ਗਈ ਸੀ।
ਮਾਨ ਨੇ ਕਿਹਾ ਕਿ ਜਿਹੋ- ਜਿਹੀ ਕਾਨੂੰਨੀ ਕਾਰਵਾਈ ਦਾ ਹਾਲ ਮਜੀਠੀਆ ਕੇਸ ਵਿੱਚ ਹੋਇਆ ਹੈ, ਉਹੋ -ਜਿਹਾ ਹਾਲ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦੀ ਬਾਦਲਾਂ ਦੀਆਂ ਬੱਸਾਂ ਖ਼ਿਲਾਫ਼ ਕੀਤੀ ਕਾਨੂੰਨੀ ਕਾਰਵਾਈ ਦਾ ਹੋਇਆ ਹੈ। ਰਾਜਾ ਵੜਿੰਗ ਨੇ ਬਾਦਲਾਂ ਦੀਆਂ ਬੱਸਾਂ ਨੂੰ ਤਕੜੇ ਹੱਥ ਨਹੀਂ ਪਾਏ, ਸਗੋਂ ਲੋਕਾਂ ਦੇ ਅੱਖੀਂ ਘੱਟਾ ਪਾਉਣ ਦੀ ਕਾਰਵਾਈ ਕੀਤੀ ਸੀ। ਇਸ ਕਾਰਨ ਅੱਜ ਬਾਦਲਾਂ ਦੀਆਂ ਸਾਰੀਆਂ ਬੱਸਾਂ ਸੜਕਾਂ ‘ਤੇ ਚੱਲਦੀਆਂ ਹਨ। ਉਨਾਂ ਕਿਹਾ ਕਿ ‘ਆਪ’ ਦੀ ਸਰਕਾਰ ਬਣਨ ‘ਤੇ ਡਰੱਗ ਮਾਮਲੇ ਸਮੇਤ ਬਾਦਲਾਂ, ਕਾਂਗਰਸੀਆਂ ਅਤੇ ਮਾਫੀਆ ਦੀਆਂ ਸਾਰੀਆਂ ਫਾਇਲਾਂ ਖੋਲੀਆਂ ਜਾਣਗੀਆਂ ਅਤੇ ਮਿਸਾਲੀ ਕਾਰਵਾਈ ਕੀਤੀ ਜਾਵੇਗੀ।
ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਦੇ ਹੀ ਸਾਬਕਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਪੰਜਾਬ ‘ਚੋਂ ਚਾਰ ਹਫ਼ਤਿਆਂ ‘ਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ, ਪਰ ਸਾਢੇ ਚਾਰ ਸਾਲ ਸਰਕਾਰ ਵਿੱਚ ਰਹਿ ਕੈਪਟਨ ਨੇ ਮਜੀਠੀਆ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਉਨਾਂ ਕਿਹਾ ਕਿ ਲੋਕਾਂ ਨੂੰ ਸਪਸ਼ਟ ਹੋ ਚੁੱਕਾ ਹੈ ਕਿ ਕਾਂਗਰਸ, ਅਕਾਲੀ ਦਲ ਬਾਦਲ, ਭਾਰਤੀ ਜਨਤਾ ਪਾਰਟੀ ਅਤੇ ਕੈਪਟਨ ਅਮਰਿੰਦਰ ਸਿੰਘ ਸਭ ਆਪਸ ਵਿੱਚ ਰਲੇਮਿਲੇ ਹੋਏ ਹਨ। ਹੁਣ ਲੋਕਾਂ ਲਈ ਬੱਸ ਇਹ ਸਮਝਣਾ ਬਾਕੀ ਰਹਿ ਗਿਆ ਹੈ ਕਿ ਇਹ (ਕਾਂਗਰਸ, ਬਾਦਲ, ਭਾਜਪਾ, ਕੈਪਟਨ) ਸਾਰੇ ਚੋਣਾ ਵੇਲੇ ਆਪਸ ‘ਚ ਰਲਦੇ ਹਨ ਜਾਂ ਲੜਦੇ ਹਨ।
ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਇਸ ਵਾਰ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ, ਕਿਉਂਕਿ ਹਰ ਵਾਰ ਦੇ ਰਾਜਨੀਤਕ ਸਰਵੇ ਵਿੱਚ ‘ਆਪ’ ਦੀਆਂ ਸੀਟਾਂ ਦੀ ਗਿਣਤੀ ਵੱਧਦੀ ਜਾਂਦੀ ਹੈ ਅਤੇ ਲੋਕ ਆਮ ਮੁਹਾਰੇ ਰੈਲੀਆਂ ਵਿੱਚ ਸ਼ਾਮਲ ਹੋ ਰਹੇ ਹਨ, ਜੋ ‘ਆਪ’ ਦੀ ਸਰਕਾਰ ਬਣਨ ਦਾ ਪੱਕਾ ਸਬੂਤ ਹੈ। ਮਾਨ ਨੇ ਕਿਹਾ, ”ਆਮ ਆਦਮੀ ਪਾਰਟੀ ਕੋਲ ਪੰਜਾਬ ਦੇ ਵਿਕਾਸ ਲਈ ਰੋਡਮੈਪ ਹੈ। ਖੇਤੀ ਦੇ ਵਿਕਾਸ ਦਾ ਰੋਡਮੈਪ, ਉਦਯੋਗਾਂ ਦੇ ਵਿਕਾਸ ਦਾ ਰੋਡਮੈਪ, ਸਿੱਖਿਆ ਅਤੇ ਇਲਾਜ ਦਾ ਰੋਡਮੈਪ, ਬੇਰੁਜ਼ਗਾਰੀ ਤੇ ਗਰੀਬੀ ਖ਼ਤਮ ਕਰਨ ਦਾ ਰੋਡਮੈਪ ਪਾਰਟੀ ਵੱਲੋਂ ਤਿਆਰ ਕੀਤਾ ਗਿਆ ਹੈ। ਸੂਬੇ ‘ਚ ਭਾਈਚਾਰਕ ਸਾਂਝ ਅਤੇ ਸਾਰਥਿਕ ਰਾਜਨੀਤੀ ਕਾਇਮ ਕੀਤੀ ਜਾਵੇਗੀ, ਕਿਉਂਕਿ ‘ਆਪ’ ਧਰਮ ਨਿਰਪੱਖ ਪਾਰਟੀ ਹੈ।”
ਆਮ ਆਦਮੀ ਪਾਰਟੀ ਦੇ ਨਾਂਅ ਥੱਲੇ ਪ੍ਰਚਾਰੇ ਜਾ ਰਹੇ ਇੱਕ ਪੋਸਟਰ ਦਾ ਖੰਡਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪਾਰਟੀ ਨੇ ਅਜਿਹਾ ਕੋਈ ਪੋਸਟਰ ਜਾਰੀ ਨਹੀਂ ਕੀਤਾ ਜਿਸ ‘ਚ ਲੋਕਾਂ ਨੂੰ ਕਿਹਾ ਗਿਆ ਹੋਵੇ ਕਿ ‘ਪੈਸੇ ਸਭ ਤੋਂ ਲੈ ਲਵੋ, ਵੋਟ ‘ਆਪ’ ਨੂੰ ਹੀ ਪਾਇਓ’। ਇਸ ਤਰਾਂ ਦੇ ਪੋਸਟਰ ਨਾਲ ‘ਆਪ’ ਦਾ ਕੋਈ ਸੰਬੰਧ ਨਹੀਂ। ਪਾਰਟੀ ਵੱਲੋਂ ਟਿਕਟਾਂ ਵੇਚਣ ਦਾ ਦੋਸ਼ਾਂ ਨੂੰ ਸਿਰੇ ਤੋਂ ਖਾਰਜ਼ ਕਰਦਿਆਂ ਮਾਨ ਨੇ ਦਾਅਵਾ ਕੀਤਾ ਕਿ ਜੇ ਕਿਸੇ ਕੋਲ਼ ਪੈਸੇ ਲੈ ਕੇ ਟਿਕਟਾਂ ਦੇਣ ਦਾ ਸਬੂਤ ਹੈ ਤਾਂ ਉਨਾਂ ਨੂੰ ਦਿੱਤਾ ਜਾਵੇ, ਕਿਉਂਕਿ ‘ਆਪ’ ਤਾਂ ਐਂਟੀ- ਕੁਰੱਪਸ਼ਨ ਮੁਹਿੰਮ ਵਿਚੋਂ ਨਿਕਲੀ ਹੋਈ ਪਾਰਟੀ ਹੈ। ਉਨਾਂ ਕਿਹਾ, ”ਪਾਰਟੀ ਏਜੰਡੇ ‘ਤੇ ਚਲਦੀ ਹੈ। ਨੇਤਾ ਬਦਲ ਸਕਦੇ ਹਨ, ਪਰ ਨੀਤੀਆਂ ਨਹੀਂ ਬਦਲਦੀਆਂ।”
ਭਗਵੰਤ ਮਾਨ ਨੇ ਨਵੇਂ ਬਣੇ ਸੰਯੁਕਤ ਸਮਾਜ ਮੋਰਚੇ ਦੀ ਕਾਇਮੀ ਲਈ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਕਿਹਾ ਕਿ ‘ਆਪ’ ਵੱਲੋਂ ਕਿਸੇ ਨੂੰ ਵੀ ਮੁੱਖ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼ ਨਹੀਂ ਕੀਤੀ ਗਈ ਸੀ। ਪਾਰਟੀ ਬਹੁਤ ਜਲਦੀ ਹੀ ਮੁੱਖ ਮੰਤਰੀ ਦਾ ਨਾਂਅ ਐਲਾਨ ਕੇ ਮੁਹਿੰਮ ਵਿੱਚ ਉਤਰੇਗੀ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans