Menu

ਡੇਰੇ ਦੀ ਸ਼ਰਨ ਵਿੱਚ ਜਾਣ ਵਾਲੇ ਸਿਆਸੀ ਆਗੂਆਂ ਦਾ ਸਿੱਖ ਜਥੇਬੰਦੀਆਂ ਵੱਲੋਂ ਬਾਈਕਾਟ ਦਾ ਐਲਾਨ

ਸਿਆਸੀ ਆਗੂ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਕਰਨਗੇ ਸ਼ਿਕਾਇਤ


ਬਠਿੰਡਾ, 11 ਜਨਵਰੀ (ਬਲਵਿੰਦਰ ਸ਼ਰਮਾ)-ਡੇਰਾ ਸੱਚਾ ਸੌਦਾ ਸਿਰਸਾ ਦੇ ਪੈਰੋਕਾਰਾਂ ਵੱਲੋਂ ਪੰਜਾਬ ਵਿਚਲੇ ਆਪਣੇ ਹੈੱਡਕੁਆਰਟਰ ਡੇਰਾ ਸਲਾਬਤਪੁਰਾ ਵਿਖੇ ਬਹੁਤ  ਕੀਤੇ ਗਏ ਵੱਡੇ ਇਕੱਠ ਵਿਚ ਸ਼ਾਮਲ ਹੋਈਆਂ ਸਿਆਸੀ ਸ਼ਖ਼ਸੀਅਤਾਂ ਦਾ  ਸਿੱਖ ਜਥੇਬੰਦੀਆਂ ਵੱਲੋਂ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ ਹੈ।
ਗੁਰਦੁਆਰਾ ਸਿੰਘ ਸਭਾ ਵਿਖੇ ਇਕੱਠੇ ਹੋਏ ਵੱਖ ਵੱਖ  ਸਿਆਸੀ ਅਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਜਦੋਂ  ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ  ਡੇਰਾ ਪ੍ਰੇਮੀਆਂ ਦੇ ਪੂਰਨ ਤੌਰ ਤੇ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ ਹੈ ਤਾਂ ਸਿਆਸੀ ਆਗੂ ਵੋਟਾਂ ਦਾ ਲਾਹਾ ਲੈਣ ਲਈ  ਡੇਰਾ ਸਲਾਬਤਪੁਰਾ ਕਿਉਂ ਗਏ ? ਉਨ੍ਹਾਂ ਕਿਹਾ ਕਿ ਜੋ ਸਿਆਸੀ ਆਗੂ ਭਾਵੇਂ ਉਹ ਕਿਸੇ ਵੀ ਸਿਆਸੀ ਪਾਰਟੀ ਨਾਲ ਸਬੰਧਤ ਹੋਣ, ਡੇਰਾ ਸੱਚਾ ਸੌਦਾ ਦੇ  ਸ਼ਰਨ ਵਿੱਚ ਗਏ ਹਨ, ਦਾ ਪੂਰਨ ਤੌਰ ਤੇ ਬਾਈਕਾਟ ਕਰਨਗੇ  ਅਤੇ ਇਸ ਦਾ ਖਮਿਆਜ਼ਾ ਸਿਆਸੀ ਲੋਕਾਂ ਨੂੰ ਵਿਧਾਨ ਸਭਾ ਚੋਣਾਂ ਦੌਰਾਨ ਭੁਗਤਣਾ ਪਵੇਗਾ । ਗੁਰਦੁਆਰਾ ਸਿੰਘ ਸਭਾ ਬਠਿੰਡਾ ਦੇ ਪ੍ਰਧਾਨ ਵਰਿੰਦਰ ਸਿੰਘ ਬੱਲਾਂ ਨੇ ਕਿਹਾ ਕਿ ਉਹ ਇਸ ਸਬੰਧੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸ਼ਿਕਾਇਤ ਵੀ ਭੇਜ ਰਹੇ ਹਨ ਅਤੇ ਇਨ੍ਹਾਂ ਸਿਆਸੀ ਆਗੂਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਨਗੇ  ਉਨ੍ਹਾਂ ਸਮੁੱਚੀ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਡੇਰੇ ਦੀ ਸ਼ਰਨ ਵਿੱਚ ਜਾਣ ਵਾਲੇ ਸਿਆਸੀ ਲੋਕਾਂ ਦਾ ਪੂਰਨ ਤੌਰ ਤੇ ਬਾਈਕਾਟ ਕਰਨ ਅਤੇ ਇਨ੍ਹਾਂ ਨੂੰ ਵੋਟਾਂ ਨਾ ਪਾਉਣ।

ਅਟਾਰੀ ਸਰਹੱਦ ’ਤੇ 700 ਕਰੋੜ ਰੁਪਏ ਦੇ…

ਚੰਡੀਗੜ੍ਹ, 1 ਮਈ 2024 – ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਅਟਾਰੀ ਸਰਹੱਦ ‘ਤੇ 700 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ…

ਹੁਣ ਸੁਪਰੀਮ ਕੋਰਟ ਪਹੁੰਚਿਆ ਕੋਵਿਡਸ਼ੀਲਡ…

ਨਿਵੀਂ ਦਿੱਲੀ, 1 ਮਈ : ਕੋਵੀਸ਼ੀਲਡ ਵੈਕਸੀਨ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਸਕੂਲਾਂ ਨੂੰ ਬੰਬ ਨਾਲ ਉਡਾਉਣ…

ਨਵੀਂ ਦਿੱਲੀ, 1 ਮਈ 2024-ਕੇਂਦਰੀ ਗ੍ਰਹਿ ਮੰਤਰਾਲੇ…

Listen Live

Subscription Radio Punjab Today

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

Our Facebook

Social Counter

  • 40044 posts
  • 0 comments
  • 0 fans