Menu

ਦੋਮੂੰਹਾ ਤੀਰ : ਸੁਖਦੇਵ ਸਿੰਘ ਢੀਂਡਸਾ ਪੰਜਾਬ ‘ਚ ਚੋਣ ਨਹੀਂ ਲੜਣਗੇ

ਬਠਿੰਡਾ, 14 ਜਨਵਰੀ (ਬਲਵਿੰਦਰ ਸ਼ਰਮਾ) – ਭਾਜਪਾ ਨਾਲ ਰਲ ਕੇ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਮੀਡੀਆ ਵਿਚ ਬਿਆਨ ਜਾਰੀ ਕੀਤਾ ਕਿ ਉਹ ਪੰਜਾਬ ਵਿਧਾਨ ਸਭਾ ਚੋਣਾਂ ‘ਚ ਖੁਦ ਭਾਗ ਨਹੀਂ ਲੈਣਗੇ, ਪਰ ਉਨ੍ਹਾਂ ਦੇ ਸਪੁਤਰ ਪਰਮਿੰਦਰ ਸਿੰਘ ਢੀਂਡਸਾ ਚੋਣ ਲੜ ਰਹੇ ਹਨ। ਸਿਆਸੀ ਗਲਿਆਰਿਆਂ ‘ਚ ਚਰਚਾ ਸ਼ੁਰੂ ਹੋ ਗਈ ਹੈ ਕਿ ਢੀਂਡਸਾ ਨੇ ਦੋਮੂੰਹਾ ਤੀਰ ਛੱਡ ਦਿੱਤਾ ਹੈ, ਜੋ ਨਿਸ਼ਾਨੇ ‘ਤੇ ਹੀ ਲੱਗੇਗਾ। ਜਿਥੇ ਉਹ ਪੁੱਤਰ ਲਈ ਵਿਧਾਨ ਸਭਾ ਦੀ ਟਿਕਟ ਲੈ ਰਹੇ ਹਨ, ਉਥੇ ਆਪਣੀ ਤਿਆਰੀ ਵੀ ਕੇਂਦਰ ਦੀ ਕਰ ਚੁੱਕੇ ਹਨ। ਇੰਝ ਹੋਵੇ ਵੀ ਕਿਉਂ ਨਾ, ਉਹ ਇਸੇ ਕੱਦ ਦੇ ਆਗੂ ਹਨ, ਜਿਨ੍ਹਾਂ ਨੂੰ ਭਾਜਪਾ ਕਦੇ ਵੀ ਜਵਾਬ ਨਹੀਂ ਦੇਵੇਗੀ।
ਇਸੇ ਦੌਰਾਨ ਢੀਂਡਸਾ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੀਟਿੰਗਾਂ ਭਾਜਪਾ ਹਾਈਕਮਾਨ ਨਾਲ ਜਾਰੀ ਹਨ। ਉਨ੍ਹਾਂ ਦੀ ਪਾਰਟੀ 19 ਤੋਂ 20 ਸੀਟਾਂ ‘ਤੇ ਚੋਣ ਲੜੇਗੀ, ਜਿਨ੍ਹਾਂ ‘ਚੋਂ 12 ਤੋਂ 15 ਸੀਟਾਂ ‘ਤੇ ਜਿੱਤ ਯਕੀਨੀ ਹੈ। ਕਿਉਂਕਿ ਉਹ ਸਿਰਫ ਜਿੱਤ ਸਕਣ ਵਾਲੇ ਉਮੀਦਵਾਰਾਂ ਨੂੰ ਹੀ ਉਮੀਦਵਾਰ ਬਣਾਉਣਗੇ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans