Menu

ਕੈਲੇਫੋਰਨੀਆਂ ਦੇ ਸ਼ਹਿਰ ਕਰਮਨ ਵਿਖੇ ਲੋਹੜੀ ਦੌਰਾਨ ਹੋਏ ਧਾਰਮਿਕ ਸਮਾਗਮ

ਫਰਿਜ਼ਨੋ, 15 ਜਨਵਰੀ (ਕੁਲਵੰਤ ਧਾਲੀਆਂ / ਨੀਟਾ ਮਾਛੀਕੇ) – ਵਿਦੇਸ਼ੀ ਵਸਦੇ ਵੱਖ-ਵੱਖ ਦੇਸ਼ਾਂ ਵਿੱਚ ਪੰਜਾਬੀ ਲੋਕ ਆਪਣੇ ਸੱਭਿਆਚਾਰ ਨਾਲ ਜੁੜੇ ਹੋਣ ਕਰਕੇ ਹਰ ਦਿਨ-ਤਿਉਹਾਰ ਬੜੇ ਮਾਣ ਨਾਲ ਮਨਾਉਂਦੇ ਹਨ। ਲੋਹੜੀ ਦਾ ਤਿਉਹਾਰ, ਜਿਸ ਦਾ ਸਿੱਖ ਧਰਮ ਨਾਲ ਕੋਈ ਸੰਬੰਧ ਨਹੀਂ। ਪਰ ਇਸ ਲੋਹੜੀ ਦੀ ਚਲੀ ਆ ਰਹੀ ਪਰੰਪਰਾ ਨੂੰ ਹਮੇਸਾ ਵਾਂਗ ਅੱਗੇ ਤੋਰਦੇ ਹੋਏ ਵਿਦੇਸ਼ਾਂ ਵਿੱਚ ਧੀਆਂ, ਪੁੱਤਰਾਂ ਅਤੇ ਨਵ-ਵਿਆਹੇ ਜੋੜੇ ਇਸ ਦਿਨ ਗੁਰੂਘਰ ਆ ਅਰਦਾਸਾ ਕਰਦੇ ਹਨ ਅਤੇ ਅੱਗ ਦੇ ਧੂਣੇ ਲੱਗਦੇ ਹਨ। ਕੈਲੀਫੋਰਨੀਆ ਦੇ ਕਰਮਨ ਸ਼ਹਿਰ ਦੇ ਗੁਰਦੁਆਰਾ ਅਨੰਦਗੜ ਸਾਹਿਬ ਵਿਖੇ ਇੰਨਾਂ ਸਮਾਗਮਾਂ ਦੀ ਸੁਰੂਆਤ ਗੁਰਬਾਣੀ-ਕੀਰਤਨ ਨਾਲ ਹੋਈ। ਜਿੱਥੇ ਹਜ਼ੂਰੀ ਰਾਗੀ ਭਾਈ ਸੋਢੀ ਸਿੰਘ ਦੇ ਜੱਥੇ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ। ਉਪਰੰਤ ਲੱਗੇ ਵੱਡੇ ਅੱਗ ਦੇ ਧੂਣਿਆ ‘ਤੇ ਸੰਗਤਾਂ ਨੇ ਤਿੱਲ ਸੁੱਟ ਜਿੱਥੇ ਨਿੱਘ ਮਾਣਿਆ, ਉੱਥੇ ਆਉਣ ਵਾਲੇ ਸਾਲ ਵਿੱਚ ਪਾਪ-ਦਲਿੱਦਰ ਖਤਮ ਕਰਨ ਦੀ ਵਚਨਬੱਧਤਾ ਵੀ ਪ੍ਰਗਟਾਈ।  ਇਸੇ ਤਰ੍ਹਾਂ ਕੈਲੀਫੋਰਨੀਆਂ ਦੇ ਵੱਖ-ਵੱਖ ਗੁਰੂਘਰਾਂ ਵਿੱਚ ਸਮੁੱਚੇ ਭਾਈਚਾਰੇ ਵੱਲੋਂ ਸਾਂਝੇ ਤੌਰ ‘ਤੇ ਵਿਸ਼ੇਸ਼ ਸਮਾਗਮ ਕੀਤੇ ਗਏ। ਇਸ ਦਿਨ ਪਰੰਪਰਾਗਤ ਤਰੀਕੇ ਨਾਲ ਸਰੋਂ ਦਾ ਸਾਗ ਅਤੇ ਮੱਕੀ ਦੀ ਰੋਟੀ, ਮੂਲੀਆਂ, ਤਾਜ਼ੇ ਗੰਨੇ ਆਦਿਕ ਦੇ ਭਾਂਤ-ਭਾਂਤ ਦੇ ਸੁਆਦੀ ਲੰਗਰ ਵੀ ਚੱਲੇ।  ਅੰਤ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਸਮਾਗਮ ਯਾਦਗਾਰੀ ਹੋ ਨਿਬੜੇ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans