ਬਠਿੰਡਾ, 17 ਨਵਰੀ (ਬਲਵਿੰਦਰ ਸ਼ਰਮਾ)-ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਆਪਣੇ 3 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਵਿਚ ਵਿਧਾਨ ਸਭਾ ਹਲਕਾ ਫਗਵਾੜਾ ਤੋਂ ਜੋਗਿੰਦਰ ਸਿੰਘ ਮਾਨ, ਲੁਧਿਆਣਾ ਪੱਛਮੀ ਤੋਂ ਗੁਰਪ੍ਰੀਤ ਸਿੰਘ ਗੋਗੀ ਅਤੇ ਪਟਿਆਲਾ ਸ਼ਹਿਰੀ ਹਲਕੇ ਤੋਂ ਅਜੀਤਪਾਲ ਸਿੰਘ ਕੋਹਲੀ ਨੂੰ ਉਮੀਦਵਾਰ ਬਣਾਇਆ ਹੈ. ਪਾਰਟੀ ਵੱਲੋਂ ਹੁਣ ਤੱਕ ਇਹ ਉਮੀਦਵਾਰਾਂ ਦੀ 10ਵੀਂ ਸੂਚੀ ਜਾਰੀ ਕੀਤੀ ਗਈ ਹੈ। ਆਪ ਵੱਲੋਂ ਜਾਰੀ ਹੁਣ ਤੱਕ ਕੁੱਲ ਉਮੀਦਵਾਰਾਂ ਦੀ ਗਿਣਤੀ 112 ਹੋ ਗਈ ਹੈ, ਜਿਸ ਵਿਚੋਂ ਸਿਰਫ 5 ਉਮੀਦਵਾਰਾਂ ਦੇ ਨਾਂਅ ਦਾ ਐਲਾਨ ਹੀ ਬਾਕੀ ਰਹਿ ਗਿਆ ਹੈ।