Menu

ਜ਼ਿਲਾ ਚੋਣ ਅਫ਼ਸਰ ਨੇ ਕੋਵਿਡ ਵੈਕਸੀਨੇਸ਼ਨ ਵਿਸ਼ੇਸ਼ ਕੈਂਪਾਂ ਦਾ ਕੀਤਾ ਅਚਨਚੇਤ ਨਿਰੀਖਣ

ਸੰਗਰੂਰ, 17 ਜਨਵਰੀ – ਜ਼ਿਲਾ ਚੋਣ ਅਫ਼ਸਰ ਰਾਮਵੀਰ ਨੇ ਜ਼ਿਲੇ ਵਿੱਚ ਕੋਵਿਡ ਵੈਕਸੀਨੇਸ਼ਨ ਦੇ ਵਿਸ਼ੇਸ ਕੈਂਪਾਂ ਵਿੱਚ ਵੱਧ ਤੋਂ ਵੱਧ ਨਾਗਰਿਕਾਂ ਦਾ ਟੀਕਾਕਰਨ ਕਰਵਾਉਣ ਦੀ ਵਿੱਢੀ ਮੁਹਿੰਮ ਨੂੰ ਸਫ਼ਲਤਾ ਦਾ ਜਾਮਾ ਪਹਿਨਾਉਣ ਲਈ ਦਿੜਬਾ ਤੇ ਛਾਜਲੀ ਦੇ ਵੱਖ ਵੱਖ ਕੈਂਪਾਂ ਦਾ ਅਚਨਚੇਤੀ ਨਿਰੀਖਣ ਕੀਤਾ। ਉਨਾਂ ਆਪਣੇ ਦੌਰੇ ਦੌਰਾਨ ਸਿਹਤ ਵਿਭਾਗ ਦੇ ਸਟਾਫ਼ ਤੋਂ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਹੌਂਸਲਾ ਅਫਜਾਈ ਕੀਤੀ ਅਤੇ ਕਿਹਾ ਕਿ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਦੇ ਅਜਿਹੇ ਲੋਕਾਂ ਨੂੰ ਪ੍ਰੇਰਿਤ ਕਰਕੇ ਟੀਕਾਕਰਨ ਜ਼ਰੂਰ ਕਰਵਾਉਣ ਲਈ ਜਾਗਰੂਕ ਕੀਤਾ ਜਾਵੇ ਜੋ ਹਾਲੇ ਤੱਕ ਟੀਕਾਕਰਨ ਤੋਂ ਵਾਂਝੇ ਹਨ। ਜ਼ਿਲਾ ਚੋਣ ਅਫ਼ਸਰ ਨੇ ਕਿਹਾ ਕਿ ਓਮੀਕਰੋਨ ਵਾਇਰਸ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਦੀ ਚੌਕਸੀ ਨਾਲ ਪਾਲਣਾ ਕਰਨੀ ਬੇਹੱਦ ਜ਼ਰੂਰੀ ਹੈ। ਉਨਾਂ ਕਿਹਾ ਕਿ ਸਿਹਤ ਸਲਾਹਾਂ ਦੀ ਅਣਦੇਖੀ ਕਰਕੇ ਆਪਣੇ ਅਤੇ ਆਪਣੇ ਪਰਿਵਾਰਾਂ ਦੀ ਕੀਮਤੀ ਜਾਨ ਤੋਂ ਜੋਖਿਮ ਵਿੱਚ ਪਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਦਿੜਬਾ ਦੇ ਪਿੰਡ ਜਨਾਲ ਅਤੇ ਛਾਜਲੀ ਵਿਖੇ ਵਿਸ਼ੇਸ਼ ਕੈਂਪਾਂ ਵਿੱਚ ਅਚਨਚੇਤੀ ਸ਼ਾਮਲ ਹੁੰਦਿਆਂ ਜ਼ਿਲਾ  ਚੋਣ ਅਫ਼ਸਰ ਨੇ ਉਥੇ ਟੀਕਾਕਰਨ ਕਰਵਾਉਣ ਪੁੱਜੇ ਨਾਗਰਿਕਾਂ ਨਾਲ ਵੀ ਗਲਬਾਤ ਕੀਤੀ ਅਤੇ ਟੀਕਾਕਰਨ ਦੀ ਅਹਿਮੀਅਤ ਬਾਰੇ ਜਾਗਰੂਕ ਕੀਤਾ। ਉਨਾਂ ਕਿਹਾ ਕਿ ਮਾਸਕ ਪਾ ਕੇ ਰੱਖਣਾ ਬੇਹੱਦ ਜ਼ਰੂਰੀ ਹੈ ਤੇ ਇੱਕ ਦੂਜੇ ਤੋਂ ਦੂਰੀ ਤੇ ਵਾਰ ਵਾਰ ਹੱਥ ਧੋਂਦੇ ਰਹਿਣ ਜਿਹੀਆਂ ਮੁਢਲੀਆਂ ਹਦਾਇਤਾਂ ਬਾਰੇ ਲਗਾਤਾਰ ਇਕ ਦੂਜੇ ਨੂੰ ਸੁਚੇਤ ਰੱਖਿਆ ਜਾਵੇ ਤਾਂ ਜੋ ਕੋਰੋਨਾ ਤੋਂ ਬਚਾਅ ਯਕੀਨੀ ਬਣਾਇਆ ਜਾ ਸਕੇ। ਇਸ ਦੌਰਾਨ ਰਿਟਰਨਿੰਗ ਅਫ਼ਸਰ ਦਿੜਬਾ ਰਾਜੇਸ ਸ਼ਰਮਾ ਅਤੇ ਰਿਟਰਨਿੰਗ ਅਫ਼ਸਰ ਸੁਨਾਮ ਜਸਪ੍ਰੀਤ ਸਿੰਘ ਵੀ ਉਨਾਂ ਦੇ ਨਾਲ ਸਨ।

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans