Menu

ਬਾਦਲਾਂ ਨੂੰ ਛੱਡ ਕਾਂਗਰਸ ਦਾ ਹੱਥ ਫੜਨ ਵਾਲੇ ਸਰਵਣ ਸਿੰਘ ਫਿਲੌਰ ਅਤੇ ਉਨ੍ਹਾਂ ਦਾ ਪੁੱਤਰ ਹੁਣ ਰਲਣਗੇ ਢੀਂਡਸਾ ਨਾਲ

ਚੰਡੀਗੜ੍ਹ, 17 ਜਨਵਰੀ – ਪੰਜਾਬ ਕਾਂਗਰਸ ‘ਚ ਟਿਕਟਾਂ ਨਾ ਮਿਲਣ ਕਾਰਨ ਆਗੂਆਂ ਦੀ ਨਾਰਾਜ਼ਗੀ ਵਧਦੀ ਜਾ ਰਹੀ ਹੈ। ਸਾਬਕਾ ਜੇਲ੍ਹ ਮੰਤਰੀ ਸਰਵਣ ਸਿੰਘ ਫਿਲੌਰ ਅਤੇ ਉਨ੍ਹਾਂ ਦਾ ਬੇਟਾ ਦਮਨਵੀਰ ਸਿੰਘ ਫਿਲੌਰ ਅੱਜ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦੇਣਗੇ। ਜਾਣਕਾਰੀ ਅਨੁਸਾਰ ਸਰਵਣ ਸਿੰਘ ਫਿਲੌਰ ਤੇ ਉਨ੍ਹਾਂ ਦਾ ਬੇਟਾ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਿੱਚ ਸ਼ਾਮਲ ਹੋਣਗੇ।ਦੱਸਿਆ ਜਾਂਦਾ ਹੈ ਕਿ ਸਰਵਣ ਸਿੰਘ ਫਿਲੌਰ ਅਕਾਲੀ ਦਲ ਦੀ ਸਰਕਾਰ ਦੌਰਾਨ ਜੇਲ੍ਹ ਮੰਤਰੀ ਰਹੇ ਹਨ ਪਰ ਡਰੱਗ ਰੈਕਟ ਮਾਮਲੇ ਵਿਚ ਉਨ੍ਹਾਂ ਦੀਆਂ ਤਾਰਾਂ ਜੁੜਨ ਅਤੇ ਈਡੀ ਵੱਲੋਂ ਉਨ੍ਹਾਂ ਨੂੰ ਸੰਮਨ ਕੀਤੇ ਜਾਣ ਦੀਆਂ ਰਿਪੋਰਟਾਂ ਨੂੰ ਆਧਾਰ ਬਣਾ ਕੇ ਅਕਾਲੀ ਦਲ ਨੇ ਉਨ੍ਹਾਂ ਨੂੰ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਸੀ। ਇਸ ਦੇ ਰੋਸ ਵਜੋਂ ਫਿਲੋਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਹੁਣ ਕਾਂਗਰਸ ਵਲੋਂ ਵੀ ਟਿਕਟ ਨਾ ਮਿਲਣ ਕਾਰਨ ਉਹ ਬਾਗੀ ਹੋ ਗਏ ਹਨ।

ਅਕਾਲੀ ਦਲ ਛੱਡ ਕੇ ਸਰਵਣ ਸਿੰਘ ਫਿਲੌਰ ਕਾਂਗਰਸ ‘ਚ ਸ਼ਾਮਲ ਹੋ ਗਏ ਸਨ। ਇਸ ਵਾਰ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਕਾਂਗਰਸ ਉਨ੍ਹਾਂ ਨੂੰ ਜਾਂ ਉਨ੍ਹਾਂ ਦੇ ਪਰਿਵਾਰ ਦੇ ਕਿਸੇ ਮੈਂਬਰ ਨੂੰ ਟਿਕਟ ਦੇ ਸਕਦੀ ਹੈ। ਹਾਲਾਂਕਿ ਕਾਂਗਰਸ ਨੇ ਫਿਲੌਰ ਵਿਧਾਨ ਸਭਾ ਸੀਟ ਤੋਂ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਪੁੱਤਰ ਚੌਧਰੀ ਵਿਕਰਮਜੀਤ ਸਿੰਘ ਨੂੰ ਮੁੜ ਟਿਕਟ ਦੇ ਦਿੱਤੀ ਹੈ। ਚੌਧਰੀ ਵਿਕਰਮਜੀਤ ਸਿੰਘ ਨੂੰ ਟਿਕਟ ਮਿਲਣ ਤੋਂ ਬਾਅਦ ਦਮਨਵੀਰ ਸਿੰਘ ਫਿਲੌਰ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਮਾਡਲ ਤੇ ਫਿਲੌਰ ਇਲਾਕੇ ‘ਚ ਕਾਂਗਰਸ ਦੀਆਂ ਗਤੀਵਿਧੀਆਂ ‘ਤੇ ਨਿਸ਼ਾਨਾ ਸਾਧਿਆ ਸੀ।ਸਰਵਣ ਸਿੰਘ ਫਿਲੌਰ ਜਾਂ ਦਮਨ ਵੀਰ ਸਿੰਘ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ‘ਚ ਸ਼ਾਮਲ ਹੋ ਕੇ ਫਿਲੌਰ ਤੋਂ ਉਮੀਦਵਾਰ ਵੀ ਬਣ ਸਕਦੇ ਹਨ। ਹਾਲਾਂਕਿ ਇਸ ਮਾਮਲੇ ਨੂੰ ਲੈ ਕੇ ਅਜੇ ਤਕ ਕਿਸੇ ਵੱਲੋਂ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ। ਸਰਵਣ ਸਿੰਘ ਫਿਲੌਰ ਪੁਰਾਣੇ ਅਕਾਲੀ ਆਗੂ ਹਨ ਪਰ ਪਿਛਲੀਆਂ ਚੋਣਾਂ ਵ’ਚ ਉਹ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਪਾਰਟੀ ਨੇ ਨਾ ਤਾਂ ਉਨ੍ਹਾਂ ਨੂੰ ਅਤੇ ਨਾ ਹੀ ਉਨ੍ਹਾਂ ਦੇ ਪੁੱਤਰ ਨੂੰ ਕਿਤਿਓਂ ਵੀ ਟਿਕਟ ਦਿੱਤੀ। ਅਜਿਹੇ ਵਿੱਚ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans