Menu

ਮਲੂਕਾ ਤੋਂ ਕਾਂਗਰਸ ਤੇ ਆਪ ਦੇ 51ਪਰਿਵਾਰ ਅਕਾਲੀ ਦਲ ਚ ਸ਼ਾਮਲ 

ਮੰਤਰੀ ਰਹਿੰਦਿਆਂ ਕਰਵਾਏ ਵਿਕਾਸ ਤੇ ਮੋਹਰ ਲਾਉਣਗੇ ਹਲਕੇ ਦੇ ਲੋਕ – ਸਿਕੰਦਰ ਸਿੰਘ ਮਲੂਕਾ
ਭਗਤਾ ਭਾਈ ਕਾ, 18 ਜਨਵਰੀ – ਹਲਕਾ ਰਾਮਪੁਰਾ ਫੂਲ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸਿਕੰਦਰ ਸਿੰਘ ਮਲੂਕਾ ਵੱਲੋਂ ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਲਗਾਤਾਰ ਵੱਡੇ ਝਟਕੇ ਦਿੱਤੇ ਜਾ ਰਹੇ ਹਨ । ਅੱਜ ਮਲੂਕਾ ਤੋਂ ਕਾਂਗਰਸ ਤੇ ਆਪ ਨਾਲ ਸਬੰਧਤ 51 ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ।ਸਿਕੰਦਰ ਸਿੰਘ ਮਲੂਕਾ ਤੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਵਿੱਚ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ  ਦਰਸ਼ਨ ਸਿੰਘ, ਨਾਇਬ ਸਿੰਘ, ਬਲਕਰਨ ਸਿੰਘ, ਬਲਦੇਵ ਸਿੰਘ ,ਲਛਮਣ ਸਿੰਘ, ਚਰਨਾ ਸਿੰਘ,  ਬੰਸਾ ਸਿੰਘ, ਮੰਦਰ ਸਿੰਘ, ਟਹਿਲ ਸਿੰਘ, ਨਿਰਮਲ ਸਿੰਘ, ਭੋਲਾ ਸਿੰਘ, ਜਗਸੀਰ ਸਿੰਘ ਭਵਨਾਂ, ਬਸੰਤ ਸਿੰਘ, ਬਲਵਿੰਦਰ ਸਿੰਘ, ਸੁਖਦੇਵ ਸਿੰਘ, ਬਹਾਦਰ ਸਿੰਘ, ਅਮਨਾ, ਅਮਰਜੀਤ ਕੌਰ, ਪਰਮਜੀਤ ਕੌਰ, ਗੁਰਦੇਵ ਕੌਰ, ਦਲਵੀਰ ਕੌਰ, ਪੰਮੀ ਕੌਰ , ਜਗਤਾਰ ਸਿੰਘ ਤਾਰੂ, ਜੱਗਾ ਸਿੰਘ, ਬੀਰਾ ਸਿੰਘ, ਭੁਪਿੰਦਰ ਸਿੰਘ, ਵਿਸਾਖਾ ਸਿੰਘ, ਵੀਰਾ ਸਿੰਘ, ਲਖਵਿੰਦਰ ਸਿੰਘ, ਲਖਵੀਰ ਸਿੰਘ, ਕਰਮ ਸਿੰਘ, ਮੱਲ੍ਹਣ ਸਿੰਘ, ਭੋਲਾ ਸਿੰਘ, ਬਿੰਦਰ ਸਿੰਘ ਆਦਿ ਕੁੱਲ 51 ਪਰਿਵਾਰਾਂ ਨੂੰ ਮਲੂਕਾ ਨੇ ਪਾਰਟੀ ਵਿੱਚ ਜੀ ਆਇਆਂ ਕਿਹਾ ਤੇ ਪਾਰਟੀ ਚਿੰਨ੍ਹ ਨਾਲ ਸਨਮਾਨਿਤ ਕੀਤਾ । ਮਲੂਕਾ ਨੇ ਕਿਹਾ ਕਿ ੳਨ੍ਹਾਂ ਨੂੰ ਹਮੇਸ਼ਾ ਹੀ ਆਪਣੇ ਪਿੰਡ ਤੇ ਮਾਣ ਰਿਹਾ ਹੈ । ਰਾਜਨੀਤਕ ਪਾਰੀ ਦੇ ਸ਼ੁਰੂਆਤੀ ਦੌਰ ਵਿਚ ਪਿੰਡ ਵਾਸੀਆਂ ਵੱਲੋਂ ਮਿਲੇ ਸਹਿਯੋਗ ਸਦਕਾ ਹੀ ਉਹ ਵੱਡੇ ਅਹੁਦਿਆਂ ਤਕ ਪਹੁੰਚਣ ਵਿੱਚ ਸਫਲ ਹੋਏ ਹਨ । ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ ਅਕਾਲੀ ਬਸਪਾ ਗੱਠਜੋੜ ਨੂੰ ਮਿਲ ਰਹੇ ਸਮਰਥਨ ਨੇ ਸੂਬੇ ਦੀ ਰਾਜਨੀਤਕ ਤਸਵੀਰ ਬਿਲਕੁਲ ਸਾਫ਼ ਕਰ ਦਿੱਤੀ ਹੈ । ਗੱਠਜੋੜ ਦੀ ਸਰਕਾਰ ਬਣਨ ਤੇ ਹਲਕਾ ਦੇ ਨੌਜਵਾਨਾਂ  ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਵੱਡੇ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਸਾਬਕਾ ਪ੍ਰਧਾਨ ਹਰਜੀਤ ਸਿੰਘ ਮਲੂਕਾ, ਮੀਤ ਪ੍ਰਧਾਨ ਨਿਰਮਲ ਸਿੰਘ ਮਲੂਕਾ, ਸਾਬਕਾ ਸਰਪੰਚ ਗੁਰਚਰਨ ਸਿੰਘ ਬੋਗੜ,  ਰੇਸ਼ਮ ਸਿੰਘ ਔਲਖ, ਬਸੰਤ ਸਿੰਘ, ਮਨਦੀਪ ਸ਼ਰਮਾ, ਬਿਰਛਪਾਲ, ਕੁਲਦੀਪ ਸਿੰਘ, ਡਾ ਸਤਿਗੁਰੂ,  ਬੂਟਾ ਸਿੰਘ ਅਤੇ ਹਰਪਾਲ ਸਿੰਘ ਮਲੂਕਾ ਤੋਂ ਇਲਾਵਾ ਪਿੰਡ ਦੀ ਸਮੁੱਚੀ ਜਥੇਬੰਦੀ ਹਾਜ਼ਰ ਸੀ ।

ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ…

ਨਵੀਂ ਦਿੱਲੀ, 9 ਮਈ 2024-ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਾਂਗਰਸ…

ਕੁਝ ਦਸਤਾਵੇਜ਼ਾਂ ਦੀ ਘਾਟ ਕਿਸੇ…

ਚੰਡੀਗੜ੍ਹ, 9 ਮਈ 2024: ਪੰਜਾਬ ਤੇ ਹਰਿਆਣਾ…

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40235 posts
  • 0 comments
  • 0 fans