Menu

ਬਠਿੰਡਾ ਜ਼ਿਲੇ ਅੰਦਰ 100 ਫੀਸਦੀ ਵੈਕਸ਼ੀਨੇਸ਼ਨ ਲਈ ਵੱਖ-ਵੱਖ ਐਸੋਸੀਏਸ਼ਨਾਂ ਨਾਲ ਮੀਟਿੰਗ


ਬਠਿੰਡਾ, 18 ਫਰਵਰੀ(ਬਲਵਿੰਦਰ ਸ਼ਰਮਾ)- ਡਿਪਟੀ ਕਮਿਸ਼ਨਰ ਅਰਵਿੰਦਪਾਲ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਜ਼ਿਲਾ ਕਰੋਨਾ ਸੈੱਲ ਦੇ ਨੋਡਲ ਅਫ਼ਸਰ ਮਨਪ੍ਰੀਤ ਅਰਸ਼ੀ ਵੱਲੋਂ ਵੱਖ-ਵੱਖ ਐਸੋਸੀਏਸ਼ਨਾਂ ਨਾਲ ਕਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਭਾਵ ਨੂੰ ਰੋਕਣ ਅਤੇ ਜ਼ਿਲੇ ਅੰਦਰ 100 ਫੀਸਦੀ ਵੈਕਸ਼ੀਨੇਸ਼ਨ ਕਰਨ ਲਈ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਕੱਪੜਾ ਮਾਰਕੀਟ ਐਸੋਸੀਏਸ਼ਨ, ਸਰਾਫਾ ਯੂਨੀਅਨ, ਕਰਿਆਣਾ ਸਟੋਰ ਅਤੇ ਉਦਯੋਗ ਤੋਂ ਇਲਾਵਾ ਹੋਟਲਾਂ ਤੇ ਢਾਬਿਆਂ ਦੇ ਨੁਮਾਇੰਦਿਆਂ ਵੱਲੋਂ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਗਈ।
ਇਸ ਦੌਰਾਨ ਨੋਡਲ ਅਫ਼ਸਰ ਅਰਸ਼ੀ ਨੇ ਮੌਜੂਦ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉੁਹ ਕਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਭਾਵ ਨੂੰ ਰੋਕਣ ਅਤੇ ਜ਼ਿਲੇ ਅੰਦਰ 100 ਫੀਸਦੀ ਵੈਕਸ਼ੀਨੇਸ਼ਨ ਕਰਨ ਲਈ ਜ਼ਿਲਾ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ। ਉਨਾਂ ਇਹ ਵੀ ਕਿਹਾ ਕਿ ਕੋਵਿਡ-19 ਸਬੰਧੀ ਸਮੇਂ-ਸਮੇਂ ਜਾਰੀ ਹਦਾਇਤਾਂ ਦੀ ਪਾਲਣਾ ਕਰਨਾ ਵੀ ਯਕੀਨੀ ਬਣਾਇਆ ਜਾਵੇ।
ਨੋਡਲ ਅਫ਼ਸਰ ਨੇ ਨੁਮਾਇੰਦਿਆਂ ਨੂੰ ਇਹ ਵੀ ਖਾਸ ਅਪੀਲ ਕੀਤੀ ਕਿ ਉਹ ਆਪੋ-ਆਪਣੇ ਅਦਾਰਿਆਂ ਦੇ ਸਟਾਫ ਦੀ ਮੁਕੰਮਲ ਵੈਕਸ਼ੀਨੇਸ਼ਨ ਹੋਣੀ ਯਕੀਨੀ ਬਣਾਉਣ ਅਤੇ ਇਸ ਦੇ ਨਾਲ ਹੀ ਆਪਣੇ ਸਟਾਫ ਦੀ ਵੈਕਸ਼ੀਨੇਸ਼ਨ ਸਬੰਧੀ ਪੂਰੀ ਰਿਪੋਰਟ ਆਪਣੇ ਕਾਊਂਟਰਾਂ ਤੇ ਰੱਖਣ। ਉਨਾਂ ਕਿਹਾ ਕਿ ਜੇਕਰ ਉਨਾਂ ਦੇ ਕਿਸੇ ਸਟਾਫ ਮੈਂਬਰ ਨੇ ਅਜੇ ਤੱਕ ਵੈਕਸ਼ੀਨ ਨਹੀਂ ਲਗਵਾਈ ਤਾਂ ਉਹ ਦੋ ਦਿਨਾਂ ਦੇ ਅੰਦਰ-ਅੰਦਰ ਵੈਕਸ਼ੀਨੇਸ਼ਨ ਕਰਵਾਉਣੀ ਯਕੀਨੀ ਬਣਾਉਣ, ਤਾਂ ਜੋ ਜ਼ਿਲੇ ਨੂੰ ਕਰੋਨਾ ਮਹਾਂਮਾਰੀ ਦੇ ਪ੍ਰਭਾਵ ਤੋਂ ਮੁਕਤ ਰੱਖਿਆ ਜਾ ਸਕੇ।

ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ…

ਮੁੰਬਈ, 7 ਮਈ 2024 : ਮੁੰਬਈ ‘ਚ ਅਦਾਕਾਰ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਦੇ ਬਾਹਰ ਗੋਲੀਬਾਰੀ ਮਾਮਲੇ ‘ਚ ਮੁੰਬਈ…

ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ…

ਨਵੀਂ ਦਿੱਲੀ, 7 ਮਈ 2024 – ਸ਼ਰਾਬ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

ਭਾਜਪਾ ਨੇ ਦਿੱਲੀ ਲਈ ਸਟਾਰ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ…

Listen Live

Subscription Radio Punjab Today

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ ਦੀ ਕਮੇਟੀ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਦਮਦਮੀ ਟਕਸਾਲ ਦੀ ਰਹਿਨੁਮਾਈ ਹੇਠ ਸੇਵਾਵਾਂ ਦੇ ਰਹੇ ਗੁਰਦਵਾਰਾ ਗੁਰੂ…

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

Our Facebook

Social Counter

  • 40161 posts
  • 0 comments
  • 0 fans