Menu

ਨਵਜੋਤ ਸਿੰਘ ਸਿੱਧੂ ਦਾ ਕਿਸਾਨ ਮਾਡਲ – ਪੰਜਾਬ ਖੁਦ ਦੇਵੇਗਾ MSP, ਲਿਆਵੇਗਾ ‘ਪੀਲੀ ਕ੍ਰਾਂਤੀ’

ਚੰਡੀਗੜ੍ਹ, 19  ਜਨਵਰੀ – ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਬੁੱਧਵਾਰ ਨੂੰ ਕਿਸਾਨ ਮਾਡਲ ਪੇਸ਼ ਕੀਤਾ। ਸਿੱਧੂ ਨੇ ਕਿਹਾ ਕਿ ਜੇਕਰ ਕਾਂਗਰਸ ਦੀ ਸਰਕਾਰ ਬਣੀ ਤਾਂ ਹਰ ਮਾਲ ਵਿੱਚ ਬਾਬਾ ਨਾਨਕ ਸਟੋਰ ਖੋਲ੍ਹੇ ਜਾਣਗੇ, ਜਿੱਥੇ ਪੰਜਾਬ ਦੇ ਨੌਜਵਾਨ ਕੰਮ ਕਰਨਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਕੇਂਦਰ ‘ਤੇ ਵੀ ਨਿਸ਼ਾਨਾ ਸਾਧਿਆ। ਸਿੱਧੂ ਨੇ ਕਿਹਾ ਕਿ ਫਸਲੀ ਬੀਮੇ ਦੇ ਨਾਂ ‘ਤੇ ਕਿਸਾਨਾਂ ਦੀਆਂ ਜੇਬਾਂ ‘ਚੋਂ ਪੈਸਾ ਕੱਢਿਆ ਗਿਆ ਹੈ। 2020-21 ਵਿੱਚ 30 ਹਜ਼ਾਰ 320 ਕਰੋੜ ਦੀ ਜਾਅਲਸਾਜ਼ੀ ਹੋਈ। ਕਰੋੜਾਂ ਦਾ ਮੁਨਾਫਾ ਕਾਰਪੋਰੇਟ ਘਰਾਣਿਆਂ ਨੂੰ ਪਹੁੰਚਾਇਆ ਗਿਆ।

5% ਤੋਂ ਵੱਧ ਕਿਸਾਨਾਂ ਨੂੰ MSP ਦਾ ਲਾਭ ਨਹੀਂ ਮਿਲਦਾ

ਸਿੱਧੂ ਨੇ ਕਿਹਾ ਕਿ ਮੌਜੂਦਾ ਸਮੇਂ ‘ਚ ਘੱਟੋ-ਘੱਟ ਸਮਰਥਨ ਮੁੱਲ ਸਿਰਫ ਕਣਕ ਅਤੇ ਝੋਨੇ ‘ਤੇ ਹੀ ਮਿਲਦਾ ਹੈ। ਇਸ ਦੇ ਬਾਵਜੂਦ 5 ਫੀਸਦੀ ਤੋਂ ਵੱਧ ਕਿਸਾਨਾਂ ਨੂੰ ਇਸ ਦਾ ਲਾਭ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ 31.50 ਮਿਲੀਅਨ ਟਨ ਤੋਂ ਵੱਧ ਮੱਕੀ ਦੀ ਪੈਦਾਵਾਰ ਹੁੰਦੀ ਹੈ ਪਰ ਖਰੀਦ ਸਿਰਫ਼ 0.6 ਫੀਸਦੀ ਹੈ।

ਪੰਜਾਬ ਖੁਦ ਦੇਵੇਗਾ MSP, ਲਿਆਵੇਗਾ ‘ਪੀਲੀ ਕ੍ਰਾਂਤੀ’

ਸਿੱਧੂ ਨੇ ਕਿਹਾ ਕਿ ਕਾਂਗਰਸ ਸਰਕਾਰ ਖੁਦ ਐਮ.ਐਸ.ਪੀ. ਦਵੇਗੀ, ਅਸੀਂ ਕੇਂਦਰ ਦੇ ਸਾਹਮਣੇ ਨਹੀਂ ਖੜ੍ਹੇ ਹੋਵਾਂਗੇ। ਪੰਜਾਬ ‘ਚ ਦਾਲਾਂ, ਤੇਲ ਬੀਜਾਂ ਅਤੇ ਮੱਕੀ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇਗੀ। ਦੇਸ਼ ਵਿੱਚ 75 ਹਜ਼ਾਰ ਕਰੋੜ ਰੁਪਏ ਦਾ ਤੇਲ ਅਤੇ ਇੱਕ ਲੱਖ ਰੁਪਏ ਦੀਆਂ ਦਾਲਾਂ ਦੀ ਦਰਾਮਦ ਕੀਤੀ ਜਾਂਦੀ ਹੈ। ਅਸੀਂ ਇਨ੍ਹਾਂ ਨੂੰ ਪਨਸਪ ਅਤੇ ਮਾਰਕਫੈੱਡ ਰਾਹੀਂ ਖਰੀਦਾਂਗੇ ਅਤੇ ਫਿਰ ਅੱਗੇ ਵੇਚਾਂਗੇ।

ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਮਾਰਕੀਟ ਇੰਟਰਵੈਨਸ਼ਨ ਸਕੀਮ ਸ਼ੁਰੂ ਕੀਤੀ ਜਾਵੇਗੀ। ਜੇਕਰ ਕਿਸਾਨ ਦੀ ਫ਼ਸਲ ਤੈਅ ਰੇਟ ਤੋਂ ਘੱਟ ‘ਤੇ ਵਿਕਦੀ ਹੈ ਤਾਂ ਸਰਕਾਰ ਉਸ ਦਾ ਬਕਾਇਆ ਅਦਾ ਕਰੇਗੀ। ਕਿਸਾਨ ਨੂੰ ਫਸਲ ਵੇਅਰਹਾਊਸਿੰਗ ਕਾਰਪੋਰੇਸ਼ਨ ਵਿੱਚ ਰੱਖਣ ਦੀ ਆਜ਼ਾਦੀ ਮਿਲੇਗੀ। ਹਰ 5 ਤੋਂ 10 ਪਿੰਡਾਂ ਵਿੱਚ ਕੋਲਡ ਸਟੋਰ ਬਣਾਏ ਜਾਣਗੇ। ਇਸਦੀ ਸ਼ਕਤੀ ਕੇਂਦਰ ਦੇ ਐਕਟ ਵਾਂਗ ਨੌਕਰਸ਼ਾਹੀ ਦੇ ਹੱਥਾਂ ਵਿੱਚ ਨਹੀਂ ਹੋਵੇਗੀ।

ਨਵਜੋਤ ਸਿੱਧੂ ਨਾਲ ਪਹਿਲੀ ਵਾਰ ਹਾਈਕਮਾਂਡ ਦੇ ਆਗੂ ਰਣਦੀਪ ਸੁਰਜੇਵਾਲਾ ਵੀ ਨਜ਼ਰ ਆਏ। ਇਸ ਮੌਕੇ ਉਨ੍ਹਾਂ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ‘ਆਮਦਨੀ ਨਾ ਹੋਈ ਦੁੱਗਣੀ, ਦਰਦ ਸੌ ਗੁਣਾ’ ਪੁਸਤਕ ਵੀ ਲਾਂਚ ਕੀਤੀ।

ਚੰਡੀਗੜ੍ਹ ਸਾਈਬਰ ਸੈੱਲ ਦੀ ਵੱਡੀ ਕਾਰਵਾਈ 14.7…

ਚੰਡੀਗੜ੍ਹ , 1 ਮਈ 2024- ਚੰਡੀਗੜ੍ਹ ‘ਚ ਬੁੱਧਵਾਰ ਨੂੰ ਸਾਈਬਰ ਸੈੱਲ ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਦੱਸਿਆ ਜਾ…

ਐਪ-ਅਧਾਰਿਤ ਜਾਅਲੀ ਨਿਵੇਸ਼ ਯੋਜਨਾ ਖਿਲਾਫ…

ਚੰਡੀਗੜ੍ਹ 1 ਮਈ 2024: ਸੀਬੀਆਈ ਨੇ ਐਚਪੀਜੇਡ…

ਅਟਾਰੀ ਸਰਹੱਦ ’ਤੇ 700 ਕਰੋੜ…

ਚੰਡੀਗੜ੍ਹ, 1 ਮਈ 2024 – ਰਾਸ਼ਟਰੀ ਜਾਂਚ…

ਹੁਣ ਸੁਪਰੀਮ ਕੋਰਟ ਪਹੁੰਚਿਆ ਕੋਵਿਡਸ਼ੀਲਡ…

ਨਿਵੀਂ ਦਿੱਲੀ, 1 ਮਈ : ਕੋਵੀਸ਼ੀਲਡ ਵੈਕਸੀਨ…

Listen Live

Subscription Radio Punjab Today

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

Our Facebook

Social Counter

  • 40058 posts
  • 0 comments
  • 0 fans