Menu

”ਵਾਹਿਗੁਰੂ ਮੇਹਰ ਕਰੇ ਤਾਂ ਰਾਜਾ ਵੜਿੰਗ ਮੁੱਖ ਮੰਤਰੀ ਬਣ ਜਾਵੇ”

ਬਠਿੰਡਾ, 19 ਜਨਵਰੀ (ਬਲਵਿੰਦਰ ਸ਼ਰਮਾ)-”ਵਾਹਿਗੁਰੂ ਮਿਹਰ ਕਰੇ ਤਾਂ ਰਾਜਾ ਵੜਿੰਗ ਮੁੱਖ ਮੰਤਰੀ ਬਣ ਜਾਵੇ। ਬਾਦਲ ਪਰਿਵਾਰ ਸੁਪਨਿਆਂ ਵਿੱਚ ਵੀ ਰਾਜਾ ਵੜਿੰਗ ਨੂੰ ਦੇਖਦੇ ਹੋਣਗੇ। ਜੇ ਕਿਸੇ ਨੇ ਇਨ੍ਹਾਂ ਨੂੰ ਵਾਹਣੀ ਪਾਇਆ ਹੈ ਤਾਂ ਉਹ ਹੈ ਰਾਜਾ ਵੜਿੰਗ, ਮੈਂ ਕਦੇ ਵੀ ਇਨ੍ਹਾਂ ਨੂੰ ਨਹੀਂ ਰੋਕਿਆ, ਮੈਂ ਹਮੇਸ਼ਾਂ ਇਨ੍ਹਾਂ ਦੇ ਨਾਲ ਖੜ੍ਹੀ ਹਾਂ।” ਇਹ ਪ੍ਰਗਟਾਵਾ ਕਾਂਗਰਸ ਸਰਕਾਰ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਮੀਡੀਆ ਦੇ ਰੂਬਰੂ ਹੁੰਦਿਆਂ ਕੀਤਾ ।
ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਜਿਸ ਤਰੀਕੇ ਨਾਲ ਉਨ੍ਹਾਂ ਨੇ ਗਿੱਦੜਬਾਹਾ ਲਈ ਕੰਮ ਕੀਤਾ, ਉਸੇ ਤਰੀਕੇ ਨਾਲ ਉਹ ਪੂਰੇ ਪੰਜਾਬ ਲਈ ਕੰਮ ਕਰਕੇ ਸਾਰਿਆਂ ਦੇ ਸੁਪਨੇ ਪੂਰੇ ਕਰਨਗੇ। ਪੰਜਾਬ ਦਾ ਖਜ਼ਾਨਾ ਕਿਵੇਂ ਖਾਲੀ ਕੀਤਾ ਜਾਵੇ, ਇਸ ਬਾਰੇ ਅਕਾਲੀ ਦਲ ਨੇ ਪੀ.ਐਚ.ਡੀ ਕੀਤੀ ਹੋਈ ਹੈ। ਸਾਡੇ ਕੋਲ ਸਮਾਂ ਘੱਟ ਸੀ, ਕੋਈ ਜੋ ਮਰਜ਼ੀ ਕਹੇ, ਕੋਈ ਫਰਕ ਨਹੀਂ ਪੈਂਦਾ, ਵਾਹਿਗੁਰੂ ਮੁੜ ਕੇ ਸਰਕਾਰ ਆਵੇ, ਜੋ ਬਚਿਆ ਹੈ, ਉਹ ਵੀ ਦਿਖਾ ਦੇਵਾਂਗੇ, ਆਉਣ ਵਾਲੇ ਸਮੇਂ ਵਿੱਚ ਜਵਾਬ ਵੀ ਦੇਵਾਂਗੇ।
ਵੜਿੰਗ ਨੇ ਕਿਹਾ ਕਿ ਭਾਜਪਾ ਕੋਲ ਇੱਕੋ-ਇੱਕ ਹਥਿਆਰ ਈਡੀ ਹੈ। ਜਦੋਂ ਉਸ ਕੋਲ ਕੋਈ ਰਾਹ ਨਹੀਂ ਹੁੰਦਾ ਤਾਂ ਈਡੀ ਦੀ ਛਾਪੇਮਾਰੀ ਸ਼ੁਰੂ ਕਰਵਾ ਦਿੰਦੀ ਹੈ। ਜਿਹੜੇ ਲੋਕ ਭਾਜਪਾ ਦਾ ਹਿੱਸਾ ਨਹੀਂ, ਉਨ੍ਹਾਂ ਸਾਰਿਆਂ ਉੱਤੇ ਈਡੀ ਦੀ ਛਾਪੇਮਾਰੀ ਕਰਵਾਉਂਦੇ ਹਨ।
ਭਗਵੰਤ ਮਾਨ ਦੇ ਮੁੱਖ ਮੰਤਰੀ ਵੱਜੋਂ ਚਿਹਰਾ ਬਣਾਉਣ ਦੇ ਮਾਮਲੇ ਵਿੱਚ ਉਨ੍ਹਾਂ ਕਿਹਾ ਕਿ ਮਾਨ ਦਾ ਚਿਹਰਾ ਸਾਹਮਣੇ ਆਉਣ ਤੋਂ ਬਾਅਦ ਹੀ ਆਮ ਆਦਮੀ ਪਾਰਟੀ ਦਾ ਗ੍ਰਾਫ ਹੇਠਾਂ ਚਲਾ ਗਿਆ ਹੈ। ਵਿਧਾਨ ਸਭਾ ਚੋਣਾਂ 2022 ਵਿੱਚ ਕਾਂਗਰਸ ਪਾਰਟੀ ਜਿੱਤ ਕੇ ਮੁੜ ਸਰਕਾਰ ਬਣਾਏਗੀ।
ਆਪਣੇ ਚੋਣ ਲੜਣ ਬਾਰੇ ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਮੈਨੂੰ ਫਿਲਹਾਲ ਚੋਣ ਲੜਨ ਦਾ ਮਨ ਨਹੀਂ ਹੈ, ਜਦੋਂ ਮੈਂ ਲੜਾਂਗੀ ਤਾਂ ਪਤਾ ਲੱਗੇਗਾ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਹਿੱਤ ਵਿੱਚ ਵੱਡੇ ਫੈਸਲੇ ਲਏ ਹਨ, ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਇੱਕ ਇਮਾਨਦਾਰ ਵਿਅਕਤੀ ਹਨ, ਦੋਹਾਂ ਵਿੱਚੋਂ ਹਾਈਕਮਾਨ ਜਿਸਨੂੰ ਵੀ ਚੁਣ ਲਵੇ, ਸਭ ਨੂੰ ਪ੍ਰਵਾਨ ਹੋਵੇਗਾ। ਕਾਂਗਰਸ ਜਿੱਤ ਕੇ ਮੁੜ ਸਰਕਾਰ ਬਣਾਏਗੀ।

ਸਚਿਨ ਤੇਂਦੁਲਕਰ ਦੀ ਸੁਰੱਖਿਆ ‘ਚ ਤਾਇਨਾਤ SRPF…

15 ਮਈ 2024 : ਮਹਾਰਾਸ਼ਟਰ ਦੇ ਜਲਗਾਓਂ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਸਚਿਨ ਤੇਂਦੁਲਕਰ (Sachin…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਭਲਕੇ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ,…

ਚੰਡੀਗੜ੍ਹ, 15 ਮਈ : ਸ਼ਰਾਬ ਅਬਕਾਰੀ ਨੀਤੀ…

ਕਰੋੜਾਂ ਦੇ ਬੈਂਕ ਧੋਖਾਧੜੀ ਦੇ…

15 ਮਈ 2024 : ਮੁੰਬਈ- ਸੀਬੀਆਈ ਨੇ…

Listen Live

Subscription Radio Punjab Today

ਚਾਰ ਲੋਕਾਂ ਦੀ ਮੌਤ ਦੇ ਜਿੰਮੇਵਾਰ ਪੰਜਾਬੀ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਓਹਾਇਓ ਸਟੇਟ ਦੀ ਬਟਲਰ ਕਾਉਂਟੀ ਅਦਾਲਤ ਨੇ ਚਾਰ ਲੋਕਾਂ ਦੀ ਮੌਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

Our Facebook

Social Counter

  • 40375 posts
  • 0 comments
  • 0 fans