Menu

ਲਾਹੌਰ ਦੇ ਅਨਾਰਕਲੀ ਬਾਜ਼ਾਰ ਇਲਾਕੇ ‘ਚ ਬੰਬ ਧਮਾਕਾ, 3 ਮੌਤਾਂ, 20 ਤੋਂ ਵੱਧ ਜ਼ਖ਼ਮੀ

ਲਾਹੌਰ, 20 ਜਨਵਰੀ – ਪਾਕਿਸਤਾਨ  ਦੇ ਲਾਹੌਰ ਦੇ ਅਨਾਰਕਲੀ ਬਾਜ਼ਾਰ ਇਲਾਕੇ ‘ਚ ਵੀਰਵਾਰ ਨੂੰ ਹੋਏ ਬੰਬ ਧਮਾਕੇ ‘ਚ 3 ਲੋਕਾਂ ਦੀ ਮੌਤ ਹੋ ਗਈ ਅਤੇ 20 ਤੋਂ ਜ਼ਿਆਦਾ ਜ਼ਖਮੀ ਹੋ ਗਏ। ਲਾਹੌਰ ਪੁਲਿਸ ਦੇ ਬੁਲਾਰੇ ਰਾਣਾ ਆਰਿਫ਼ ਨੇ ਜ਼ਖਮੀਆਂ ਅਤੇ ਮਰਨ ਵਾਲਿਆਂ ਦੀ ਗਿਣਤੀ ਦੀ ਪੁਸ਼ਟੀ ਕੀਤੀ ਹੈ। ਘਟਨਾ ਤੋਂ ਤੁਰੰਤ ਬਾਅਦ ਲਾਹੌਰ ਦੇ ਡਿਪਟੀ ਕਮਿਸ਼ਨਰ ਉਮਰ ਸ਼ੇਰ ਚੱਠਾ ਨੇ ਇਲਾਕੇ ਵਿੱਚ ਬੰਬ ਨਿਰੋਧਕ ਦਸਤੇ ਨੂੰ ਤਾਇਨਾਤ ਕਰਨ ਅਤੇ ਪੂਰੇ ਇਲਾਕੇ ਦੀ ਤਲਾਸ਼ੀ ਲੈਣ ਦੇ ਨਿਰਦੇਸ਼ ਦਿੱਤੇ ਹਨ।

ਲਾਹੌਰ ਡੀਸੀ ਦੇ ਹੁਕਮਾਂ ’ਤੇ ਜ਼ਖ਼ਮੀਆਂ ਨੂੰ ਮੇਓ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਰੈਸਕਿਊ 1122 ਦੇ ਅਧਿਕਾਰੀ ਵੀ ਜ਼ਖਮੀਆਂ ਦੀ ਮਦਦ ਕਰ ਰਹੇ ਹਨ। ਨਾਲ ਹੀ ਹਸਪਤਾਲ ਵਿੱਚ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ।ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜ਼ਦਾਰ ਨੇ ਘਟਨਾ ਦੀ ਜਾਂਚ ਕੀਤੀ ਅਤੇ ਪੁਲਿਸ ਦੇ ਇੰਸਪੈਕਟਰ ਜਨਰਲ ਨੂੰ ਇਸ ਸਬੰਧੀ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਰੇ ਜ਼ਖਮੀਆਂ ਨੂੰ ਵਧੀਆ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans