Menu

ਪੰਜਾਬ ਨੂੰ ਬਣਾਵਾਂਗੇ ਦੇਸ਼ ਦਾ ਸਭ ਤੋਂ ਸੁਰੱਖਿਅਤ ਰਾਜ : ਭਗਵੰਤ ਮਾਨ

-‘ਆਪ’ ਪੰਜਾਬ ਨੂੰ ਦੇਵੇਗੀ ਮਜ਼ਬੂਤ ਅਤੇ ਇਮਾਨਦਾਰ ਸਰਕਾਰ, ਅਮਨ ਸ਼ਾਂਤੀ ਅਤੇ ਭਾਈਚਾਰਾ ਕਾਇਮ ਕਰਨਾ ਪਹਿਲੀ ਪ੍ਰਥਾਮਿਕਤਾ : ਭਗਵੰਤ ਮਾਨ

ਚੰਡੀਗੜ, 26 ਜਨਵਰੀ – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ, ਸੰਸਦ ਮੈਂਬਰ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਦੀ ਅੰਦਰੂਨੀ ਸੁਰੱਖਿਆ,ਅਮਨ ਸ਼ਾਂਤੀ ਅਤੇ ਭਾਈਚਾਰਾ ਆਮ ਆਦਮੀ ਪਾਰਟੀ ਸਰਕਾਰ ਦੀ ਸਭ ਤੋਂ ਪਹਿਲੀ ਪ੍ਰਾਥਮਿਕਤਾ ਅਤੇ ਜ਼ਿੰਮੇਵਾਰੀ ਹੋਵੇਗੀ ਅਤੇ ਪੰਜਾਬ ਨੂੰ ਦੇਸ਼ ਦਾ ਸਭ ਤੋਂ ਸੁਰੱਖਿਅਤ ਸੂਬਾ ਬਣਾਵਾਂਗੇ। ਮਾਨ ਨੇ ਕਿਹਾ ਕਿ ਪੰਜਾਬ ਪੁਲੀਸ ਸੂਬੇ ਦੀ ਅੰਦਰੂਨੀ ਸੁਰੱਖਿਆ ਕਰਨ ਦੇ ਕਾਬਲ ਹੈ, ਇਸ ਲਈ ਪੰਜਾਬ ਪੁਲੀਸ ਨੂੰ ਪੂਰੀ ਖੁੱਲ (ਫਰੀ ਹੈਂਡ) ਦਿੱਤੀ ਜਾਵੇਗੀ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ‘ਡਰੱਗ ਟਾਸਕ ਫੋਰਸ’ ਬਣਾਈ ਜਾਵੇਗੀ।
ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ਇੱਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ, ‘‘ਪੰਜਾਬ ਸਰਹੱਦੀ ਸੂਬਾ ਹੈ। ਸਰਹੱਦ ਪਾਰ ਤੋਂ ਡਰੋਨ ਆਉਂਦੇ ਹਨ ਅਤੇ ਦੇਸ਼ ਵਿਰੋਧੀ ਤਾਕਤਾਂ ਸੂਬੇ ਦੀ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਭੰਗ ਕਰਨ ’ਚ ਲੱਗੀਆਂ ਰਹਿੰਦੀਆਂ ਹਨ। ਬੇਅਦਬੀਆਂ ਅਤੇ ਬੰਬ ਧਮਾਕੇ ਇਸੇ ਕੜੀ ਵਿੱਚ ਹਨ। ਪਰ ਪੰਜਾਬੀਆਂ ਦੀ ਫ਼ਿਦਰਤ ਹੈ ਕਿ ਉਹ ਆਪਣੀ ਭਾਈਚਾਰਕ ਸਾਂਝ ਨਹੀਂ ਤੋੜਦੇ।’’ ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਕੋਲ ਪੰਜਾਬ ਦੀ ਅੰਦਰੂਨੀ ਸੁਰੱਖਿਆ ਲਈ ‘ਰੋਡ ਮੈਪ’ ਤਿਆਰ ਹੈ। ਪੰਜਾਬ ਵਿੱਚ ਬਣਨ ਵਾਲੀ ਆਮ ਆਦਮੀ ਪਾਰਟੀ ਸਰਕਾਰ ਸੂਬੇ ਦੀ ਅਰੰਦਰੂਨੀ ਸੁਰੱਖਿਆ ਅਤੇ ਅਮਨ ਸ਼ਾਂਤੀ ਨੂੰ ਕਾਇਮ ਰੱਖਣ ਲਈ ਜ਼ਿੰਮੇਵਾਰ ਹੋਵੇਗੀ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਅੰਦਰੂਨੀ ਸੁਰੱਖਿਆ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੁੰਦੀ ਹੈ ਅਤੇ ਪੰਜਾਬ ਪੁਲੀਸ ਸੂਬੇ ਦੀ ਅੰਦਰੂਨੀ ਸੁਰੱਖਿਆ ਕਰਨ ਅਤੇ ਹੋਰ ਗੈਰ ਕਾਨੂੰਨੀ ਗਤੀਵਿਧੀਆਂ ਰੋਕਣ ਦੇ ਕਾਬਲ ਹੈ, ਪਰ ਕਾਂਗਰਸ, ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵੇਲੇ ਪੁਲੀਸ ਪ੍ਰਸ਼ਾਸਨ ਵਿੱਚ ਰਾਜਨੀਤਿਕ ਦਖਲਅੰਦਾਜ਼ੀ ਭਾਰੂ ਰਹਿੰਦੀ ਹੈ। ਇਸ ਕਰਕੇ ਪੰਜਾਬ ਪੁਲੀਸ ਦੇ ਅਧਿਕਾਰੀ ਅਤੇ ਜਵਾਨ ਆਜ਼ਾਦ ਤਰੀਕੇ ਨਾਲ ਕੰਮ ਨਹੀਂ ਕਰ ਸਕਦੇ। ਕਾਂਗਰਸ ਸਰਕਾਰ ਦੀ ਅਲੋਚਨਾ ਕਰਦਿਆਂ ਮਾਨ ਨੇ ਕਿਹਾ ਕਿ ਇਸ ਨੇ ਸਰਕਾਰ ਚਾਰ ਡੀ.ਜੀ.ਪੀ ਬਦਲੇ ਹਨ, ਜਿਸ ਕਰਕੇ ਪੁਲੀਸ ਅਧਿਕਾਰੀ ਕੋਈ ਫ਼ੈਸਲਾ ਹੀ ਨਹੀਂ ਲੈ ਸਕਦੇ। ਉਨਾਂ ਦੋਸ਼ ਲਾਇਆ ਕਿ ਕਾਂਗਰਸ ਅਤੇ ਅਕਾਲੀ ਦਲ ਸਰਕਾਰ ਵੇਲੇ ਬੇਅਦਬੀਆਂ ਹੋਈਆਂ, ਔਰਤਾਂ ਨਾਲ ਛੇੜਛਾੜ ਦੇ ਮਾਮਲੇ ਵਧੇ, ਗੈਂਗਵਾਰ ਅਤੇ ਲੁੱਟਾਂ ਖੋਹਾਂ ਹੁੰਦੀਆਂ ਰਹੀਆਂ, ਕਿਉਂਕਿ ਪੰਜਾਬ ਪੁਲੀਸ ਨੂੰ ਆਜ਼ਾਦ ਤਰੀਕੇ ਨਾਲ ਕੰਮ ਨਹੀਂ ਕਰਨ ਦਿੱਤਾ ਜਾਦਾ। ਮੰਤਰੀਆਂ ਅਤੇ ਵਿਧਾਇਕਾਂ ਦੀ ਪੁਲੀਸ ਦੇ ਕੰਮਾਂ ਵਿੱਚ ਦਖ਼ਲਅੰਦਾਜ਼ੀ ਬਹੁਤ ਜਿਆਦਾ ਹੁੰਦੀ ਹੈ।
‘ਆਪ’ ਆਗੂ ਨੇ ਕਿਹਾ ਕਿ ਆਮ ਦੋਸ਼ ਲੱਗਦੇ ਰਹਿੰਦੇ ਹਨ, ‘‘ ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਵਿੱਚ ਐਸ.ਐਸ.ਪੀ ਅਤੇ ਐਸ.ਪੀ ਦੀਆਂ ਨਿਯੁਕਤੀਆਂ ਪੈਸੇ ਲੈ ਕੀਤੀਆਂ ਜਾਂਦੀਆਂ ਹਨ, ਜਦੋਂ ਅਧਿਕਾਰੀ ਪੈਸੇ ਦੇ ਕੇ ਲੱਗਦੇ ਹਨ ਤਾਂ ਉਹ ਪਹਿਲਾਂ ਪੈਸੇ ਇੱਕਠੇ ਕਰਦੇ ਹਨ ਕਿਉਂਕਿ ਉਨਾਂ ਪੈਸੇ ਉਪਰ ਤੱਕ ਪਹੁੰਚਾਉਣੇ ਹੁੰਦੇ ਹਨ। ਇਸ ਕਾਰਨ ਪੁਲੀਸ ਅਧਿਕਾਰੀ ਗਲਤ ਅਨਸਰਾਂ ਬਚਾਉਂਦੇ ਹਨ।
ਮਾਨ ਨੇ ਕਿਹਾ ਕਿ ਜਦੋਂ ਚੋਣਾ ਹੁੰਦੀਆਂ ਹਨ ਤਾਂ ਪੰਜਾਬ ਸਮੇਤ ਦੇਸ਼ ਲੋਕਾਂ ਨੂੰ ਡਰਾਉਣ ਦਾ ਕੰਮ ਕੀਤਾ ਜਾਂਦਾ ਹੈ। ਭਾਜਪਾ ਅਤੇ ਕੈਪਟਨ ਅਮਰਿੰਦਰ ਸਿੰਘ ਚੋਣਾ ਵੇਲੇ ਪਾਕਿਸਤਾਨ ਦਾ ਡਰ ਦਿਖਾਉਣ ਲੱਗ ਜਾਂਦੇ ਹਨ।
ਮਾਨ ਨੇ ਦਾਅਵਾ ਕੀਤਾ ਕਿ ਇਸ ਵਾਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ, ਕਿਉਂਕਿ ਲੋਕਾਂ ਨੇ ਆਪਣੇ ਆਪ ਨੂੰ ਵੋਟਾਂ ਪਾਉਣੀਆਂ ਹਨ। ਉਨਾਂ ਕਿਹਾ, ‘‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਪੁਲੀਸ ਨੂੰ ਪੂਰੀ ਖੁਲ ਦਿੱਤੀ ਜਾਵੇਗੀ ਤਾਂ ਜੋ ਸੂਬੇ ਵਿੱਚ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਰਹੇ। ਪੁਲੀਸ ਦੇ ਚੰਗੇ ਅਧਿਕਾਰੀਆਂ ਨੂੰ ਫੀਲਡ ਵਿੱਚ ਨਿਯੁਕਤ ਕੀਤਾ ਜਾਵੇਗਾ। ਪੁਲੀਸ ਦੇ ਕੰਮਾਂ ਵਿੱਚ ਰਾਜਨੀਤਿਕ ਦਖ਼ਲਅੰਦਾਜ਼ੀ ਬੰਦ ਕੀਤੀ ਜਾਵੇਗੀ। ਜੇ ਕੋਈ ਵਿਧਾਇਕ ਜਾਂ ਮੰਤਰੀ ਥਾਣੇ ਫੋਨ ਕਰੇਗਾ ਜਾਂ ਕੋਈ ਦਖਲਅੰਦਾਜ਼ੀ ਕਰੇਗਾ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।’’
ਨਸ਼ਾ ਮਾਫ਼ੀਆ ਖ਼ਤਮ ਕਰਨ ਦੀ ਯੋਜਨਾ ਦੱਸਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ‘ਡਰੱਗ ਟਾਸਕ ਫੋਰਸ’ ਬਣਾਈ ਜਾਵੇਗੀ ਅਤੇ ਇਸ ਫੋਰਸ ਵਿੱਚ ਵੀ ਕੋਈ ਰਾਜਨੀਤਿਕ ਦਖਲਅੰਦਾਜ਼ੀ ਨਹੀਂ ਹੋਵੇਗੀ। ਫੋਰਸ ਪੂਰੇ ਆਜ਼ਾਦ ਤਰੀਕੇ ਨਾਲ ਕੰਮ ਕਰੇਗੀ।
ਪੰਜਾਬ ਪੁਲੀਸ ਦਾ ਮਨੋਬੱਲ ਵਧਾਉਣ ਦੀ ਗੱਲ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੁਲੀਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਡਰਾਉਣ, ਧਮਕਾਉਣ ਦੀਆਂ ਗਤੀਵਿਧੀਆਂ ਬੰਦ ਕੀਤੀਆਂ ਜਾਣਗੀਆਂ। ਪੁਲੀਸ ਨੂੰ ਤੰਗ ਕਰਨ ਦਾ ਮਹੌਲ ਖ਼ਤਮ ਕੀਤਾ ਜਾਵੇਗਾ। ਰਾਜਨੀਤਿਕ ਆਗੂਆਂ ਅਤੇ ਹੋਰਨਾਂ ਦੀ ਸੁਰੱਖਿਆ ਵਿੱਚ ਲੱਗੇ ਪੁਲੀਸ ਮੁਲਾਜ਼ਮਾਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਥਾਣਿਆਂ ਵਿੱਚ ਪੁਲੀਸ ਨਫ਼ਰੀ ਵਧਾਈ ਜਾਵੇਗੀ। ‘ਆਪ’ ਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੇ ਸਾਰੇ ਮਸਲੇ ਹੱਲ ਕੀਤੇ ਜਾਣਗੇ ਅਤੇ ਧਰਨੇ ਰੈਲੀਆਂ ਦਾ ਦੌਰ ਖ਼ਤਮ ਕੀਤਾ ਜਾਵੇਗਾ।

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ ਚਮਕਿਆ ਪੰਜਾਬੀਅਤ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ / ਨੀਟਾ ਮਾਛੀਕੇ): ਫਰਿਜ਼ਨੋ ਦੇ ਨਜ਼ਦੀਕੀ ਸ਼ਹਿਰ ਕ੍ਰਦ੍ਰਜ਼ ਦੇ ਗੁਰਦਵਾਰਾ ਪੈਸੇਫਿੱਕ ਕੋਸਟ ਖ਼ਾਲਸਾ…

ਗ੍ਰਿਫਤਾਰੀ ਦੇ ਬਾਵਜੂਦ ਅਰਵਿੰਦ ਕੇਜਰੀਵਾਲ…

ਨਵੀਂ ਦਿੱਲੀ, 29 ਅਪ੍ਰੈਲ 2024: ਦਿੱਲੀ ਹਾਈ…

ਰਾਜਨਾਥ ਸਿੰਘ ਨੇ ਦਾਖਲ ਕੀਤਾ…

ਨਵੀਂ ਦਿੱਲੀ, 29 ਅਪ੍ਰੈਲ 2024-: ਭਾਰਤੀ ਜਨਤਾ ਪਾਰਟੀ…

ਅਰਵਿੰਦਰ ਸਿੰਘ ਲਵਲੀ ਦਾ ਅਸਤੀਫਾ…

ਨਵੀਂ ਦਿੱਲੀ, 29 ਅਪ੍ਰੈਲ 2024: ਦਿੱਲੀ ਕਾਂਗਰਸ…

Listen Live

Subscription Radio Punjab Today

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ ਚਮਕਿਆ ਪੰਜਾਬੀਅਤ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ / ਨੀਟਾ ਮਾਛੀਕੇ): ਫਰਿਜ਼ਨੋ ਦੇ ਨਜ਼ਦੀਕੀ ਸ਼ਹਿਰ ਕ੍ਰਦ੍ਰਜ਼ ਦੇ ਗੁਰਦਵਾਰਾ ਪੈਸੇਫਿੱਕ ਕੋਸਟ ਖ਼ਾਲਸਾ…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ…

Our Facebook

Social Counter

  • 40014 posts
  • 0 comments
  • 0 fans