Menu

ਉਮੀਦਵਾਰਾਂ ਦੀ ਲਿਸਟ ਤੋਂ ਕਾਂਗਰਸ ਦਾ ਦਲਿਤ ਵਿਰੋਧੀ ਚਿਹਰਾ ਹੋਇਆ ਜਨਤਕ- ਰਾਘਵ ਚੱਢਾ

ਕਾਂਗਰਸ ਨੇ ‘ਯੂਜ ਐਂਡ ਥਰੋਅ’ ਨੀਤੀ ਦੇ ਤਹਿਤ ਚੰਨੀ ਦਾ ਇਸਤੇਮਾਲ ਕੀਤਾ- ਰਾਘਵ ਚੱਢਾ
ਪੰਜਾਬ ਨੂੰ ਜਾਤੀ-ਧਰਮ ਵਿਚ ਵੰਡਣ ਅਤੇ ਐਸ.ਸੀ ਭਾਈਚਾਰੇ ਦੀ ਵੋਟ ਲੈਣ ਲਈ ਕਾਂਗਰਸ ਨੇ ਸਿਰਫ ਕੁੱਝ ਦਿਨਾਂ ਲਈ ਚੰਨੀ ਨੂੰ ਮੁੱਖ ਮੰਤਰੀ ਬਣਾਇਆ- ਰਾਘਵ ਚੱਢਾ
ਕਾਂਗਰਸ ਨੇ ਪੰਜਾਬ ਵਿਚ ਆਪਣੇ ਸਾਰੇ ਵੱਡੇ ਆਗੂਆਂ ਦੇ ਪੁੱਤਰ-ਭਤੀਜੇ ਨੂੰ ਟਿਕਟ ਨਾਲ ਨਵਾਜਿਆ, ਸਿਰਫ ਚੰਨੀ ਦੇ ਭਰਾ ਨੂੰ ਨਹੀਂ ਦਿੱਤੀ ਟਿਕਟ- ਰਾਘਵ ਚੱਢਾ
ਮਹਾਰਾਸ਼ਟਰ ਵਿਚ ਸ਼ੁਸ਼ੀਲ ਕੁਮਾਰ ਸ਼ਿੰਦੇ ਦੀ ਤਰ੍ਹਾਂ ਪੰਜਾਬ ਵਿਚ ਕਾਂਗਰਸ ਨੇ ਚਰਨਜੀਤ ਚੰਨੀ ਨੂੰ ਐਸ.ਸੀ ਵੋਟ ਲਈ ਇਸਤੇਮਾਲ ਕੀਤਾ- ਰਾਘਵ ਚੱਢਾ

ਚੰਡੀਗੜ੍ਹ, 26 ਜਨਵਰੀ – ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਟਿਕਟਾਂ ਦੀ ਵੰਡ ਨਾਲ ਪਾਰਟੀ ਦਾ ਦਲਿਤ ਵਿਰੋਧੀ ਚਿਹਰਾ ਸਭ ਦੇ ਸਾਹਮਣੇ ਆ ਗਿਆ ਹੈ।  ਕਾਂਗਰਸ ਪਾਰਟੀ ਨੇ ਹਮੇਸ਼ਾ ਦਲਿਤਾਂ ਨੂੰ ਵੋਟਾਂ ਲਈ ਵਰਤਿਆ ਹੈ। ਕਾਂਗਰਸ ਪਾਰਟੀ ਨੇ ਕੁਝ ਹਫ਼ਤਿਆਂ ਲਈ ਐਸਸੀ ਭਾਈਚਾਰੇ ਦੇ ਐਮਐਲਏ ਨੂੰ ਮੁੱਖ ਮੰਤਰੀ ਬਣਾਇਆ ਤਾਂ ਜੋ ਪੰਜਾਬ ਵਿੱਚ ਵੋਟ ਬੈਂਕ ਦੀ ਰਾਜਨੀਤੀ ਕੀਤੀ ਜਾ ਸਕੇ।  ਪੰਜਾਬ ਨੂੰ ਜਾਤ-ਪਾਤ ਦੇ ਨਾਂ ‘ਤੇ ਵੰਡਿਆ ਜਾ ਸਕੇ ਅਤੇ ਦਲਿਤਾਂ ਦੀਆਂ ਵੋਟਾਂ ਲਈਆਂ ਜਾ ਸਕਣ।
ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਰਾਘਵ ਚੱਢਾ ਨੇ ਕਿਹਾ ਕਿ ਕਾਂਗਰਸ ਹਾਈਕਮਾਂਡ ਦਲਿਤਾਂ ਦੀ ਆਵਾਜ਼ ਨਹੀਂ ਸੁਣਦੀ ਅਤੇ ਹਮੇਸ਼ਾ ਆਪਣੀ ਰਵਾਇਤ ਮੁਤਾਬਕ ਭਾਈ-ਭਤੀਜਾਵਾਦ ਅਤੇ ਪਰਿਵਾਰਵਾਦ ਨੂੰ ਹੀ ਅੱਗੇ ਵਧਾਉਂਦੀ ਹੈ।  ਕਾਂਗਰਸ ਦੇ ਪਰਿਵਾਰਵਾਦ ਅਤੇ ਦਲਿਤ ਵਿਰੋਧੀ ਹੋਣ ਦਾ ਸਬੂਤ ਦਿੰਦਿਆਂ ਰਾਘਵ ਚੱਢਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ।  ਉਨ੍ਹਾਂ ਦੋਸ਼ ਲਗਾਇਆ ਕਿ ਕਾਂਗਰਸ ਹਾਈਕਮਾਂਡ ਨੇ ਉਨ੍ਹਾਂ ਦੀ ਪਾਰਟੀ ਦੇ ਵੱਡੇ ਆਗੂਆਂ ਦੀ ਮੰਗ ਅਨੁਸਾਰ ਉਨ੍ਹਾਂ ਦੇ ਭਾਈ ਭਤੀਜਿਆਂ, ਪੁੱਤਰਾਂ ਤੇ ਜਵਾਈਆਂ ਨੂੰ ਟਿਕਟਾਂ ਤਾਂ ਦੇ ਦਿੱਤੀਆਂ, ਪਰ ਜਦੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਭਰਾ ਲਈ ਟਿਕਟਾਂ ਦੀ ਮੰਗ ਕੀਤੀ ਤਾਂ ਪਾਰਟੀ ਨੇ ਟਿਕਟ ਨਹੀਂ ਦਿੱਤੀ। ਉਨ੍ਹਾਂ ਉਦਾਹਰਣ ਦਿੰਦਿਆਂ ਕਿਹਾ ਕਿ ਪਾਰਟੀ ਨੇ ਸੁਨੀਲ ਜਾਖੜ ਦੇ ਬੇਟੇ ਨੂੰ ਅਬੋਹਰ ਤੋਂ , ਅਮਰ ਸਿੰਘ ਦੇ ਬੇਟੇ ਨੂੰ ਰਾਏਕੋਟ ਤੋਂ , ਸੰਸਦ ਮੈਂਬਰ ਸੰਤੋਸ਼ ਚੌਧਰੀ ਦੇ ਭਤੀਜੇ ਨੂੰ ਕਰਤਾਰਪੁਰ ਤੋਂ ‘ਤੇ ਉਨ੍ਹਾਂ ਦੇ ਬੇਟੇ ਨੂੰ ਫਿਲੌਰ ਹਲਕੇ ਤੋਂ ਟਿਕਟ ਦਿੱਤੀ ਹੈ। ਇਸੇ ਤਰ੍ਹਾਂ ਅਵਤਾਰ ਹੈਨਰੀ ਦੇ ਪੁੱਤਰ ਨੂੰ ਜਲੰਧਰ (ਰੂਰਲ) ਤੋਂ, ਸਾਬਕਾ ਮੁੱਖ ਮੰਤਰੀ ਹਰਚਰਨ ਸਿੰਘ ਬਰਾੜ ਦੇ ਪਰਿਵਾਰ ਦੀ ਨੂੰਹ ਕਰਨ ਕੌਰ ਨੂੰ , ਨਵਜੋਤ ਸਿੰਘ ਸਿੱਧੂ ਦੇ ਭਤੀਜੇ ਸੁਮੀਤ ਸਿੰਘ ਨੂੰ ਅਮਰਗੜ੍ਹ ਤੋਂ, ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ । ਭੱਠਲ ਦੇ ਜਵਾਈ ਵਿਕਰਮ ਬਾਜਵਾ ਨੂੰ ਸਾਹਨੇਵਾਲ ਤੋਂ, ਸਾਬਕਾ ਵਿਧਾਇਕ ਸੁਰਜੀਤ ਧੀਮਾਨ ਦੇ ਭਤੀਜੇ ਨੂੰ ਸੁਨਾਮ ਤੋਂ ਅਤੇ ਬ੍ਰਹਮ ਮਹਿੰਦਰਾ ਦੇ ਬੇਟੇ ਨੂੰ ਪਟਿਆਲਾ (ਦਿਹਾਤੀ) ਤੋਂ ਟਿਕਟ ਦਿੱਤੀ ਗਈ ਹੈ।
ਰਾਘਵ ਚੱਢਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਦਲਿਤ ਭਾਈਚਾਰੇ ਨਾਲ ਸਬੰਧਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ ਭਰਾ ਨੂੰ ਟਿਕਟ ਦੇਣ ਲਈ ਝੋਲੀ ਅੱਡ ਕੇ ਕੀਤੀ ਗਈ ਅਪੀਲ ਨੂੰ ਵੀ ਨਹੀਂ ਮੰਨਿਆ ਅਤੇ ਟਿਕਟ ਨਹੀਂ ਦਿੱਤੀ ।  ਉਨ੍ਹਾਂ ਕਿਹਾ ਕਿ ਕਾਂਗਰਸ ਨੇ ਆਪਣੀ ਰਵਾਇਤ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ‘ਯੂਜ਼ ਐਂਡ ਥ੍ਰੋ’ ਕੀਤਾ ਹੈ। ਚੰਨੀ ਨੂੰ ਕਾਂਗਰਸ ਨੇ ‘ਨਾਈਟ-ਵਾਚਮੈਨ’ ਵਜੋਂ ਵਰਤਿਆ ਹੈ। ਚੰਨੀ ਦੇ ਸਕੇ ਭਰਾ ਨੂੰ ਟਿਕਟ ਨਾ ਦੇਣ ਨਾਲ ਕਾਂਗਰਸ ਦਾ ਦਲਿਤ ਵਿਰੋਧੀ ਚਿਹਰਾ ਸਭ ਦੇ ਸਾਹਮਣੇ ਆ ਗਿਆ ਹੈ। ਚੱਢਾ ਨੇ ਕਿਹਾ ਕਿ ਕਾਂਗਰਸ ਸਿਰਫ਼ ਭਾਈ-ਭਤੀਜਾਵਾਦ ਅਤੇ ਪਰਿਵਾਰਵਾਦ ਦੀ ਰਾਜਨੀਤੀ ਕਰਦੀ ਹੈ। ਕਾਂਗਰਸ ਆਮ ਆਦਮੀ ਪਾਰਟੀ ਦੀ ‘ਇਕ ਪਰਿਵਾਰ-ਇਕ ਟਿਕਟ’ ਦੀ ਨੀਤੀ ‘ਤੇ ਨਹੀਂ ਚੱਲਦੀ।  ਆਮ ਆਦਮੀ ਪਾਰਟੀ ਕਾਂਗਰਸ ਦੀ ਪਰਿਵਾਰਵਾਦ ਅਤੇ ਦਲਿਤ ਵਿਰੋਧੀ ਨੀਤੀ ਦਾ ਵਿਰੋਧ ਕਰਦੀ ਹੈ। ਆਮ ਆਦਮੀ ਪਾਰਟੀ ਆਮ ਘਰਾਂ ਤੋਂ ਆਏ ਲੋਕਾਂ ਨੂੰ ਟਿਕਟਾਂ ਦੇ ਕੇ ਅੱਗੇ ਲਿਆਉਂਦੀ ਹੈ। ‘ਆਪ’ ਦੇ ਸੰਸਦ ਮੈਂਬਰ ਅਤੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਸਧਾਰਨ ਘਰ ਤੋਂ ਹਨ।  ਉਨ੍ਹਾਂ ਨੇ ਛੋਟੇ ਜਿਹੇ ਪਿੰਡ ਸਤੌਜ ਤੋਂ ਸੰਸਦ ਤੱਕ ਦਾ ਲੰਬਾ ਸਫ਼ਰ ਇੱਕ ਜਰਨੈਲ ਵਾਂਗ ਸਫ਼ਲਤਾ ਪੂਰਵਕ ਪੂਰਾ ਕੀਤਾ ਹੈ। ਚੱਢਾ ਨੇ ਕਿਹਾ ਕਿ ਚੰਨੀ ਦੇ ਭਰਾ ਨੂੰ ਟਿਕਟ ਨਾ ਦੇ ਕੇ ਕਾਂਗਰਸ ਨੇ ਚੰਨੀ ਦਾ ਨਹੀਂ ਸਗੋਂ ਪੂਰੇ ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਇਹ ਪੁਰਾਣਾ ਇਤਿਹਾਸ ਹੈ, 18 ਸਾਲ ਪਹਿਲਾਂ ਵੀ ਮਹਾਰਾਸ਼ਟਰ ਵਿੱਚ ਕਾਂਗਰਸ ਨੇ ਐਸਸੀ ਭਾਈਚਾਰੇ  ਤੋਂ ਸ਼ੁਸ਼ੀਲ ਸ਼ਿੰਦੇ ਨੂੰ ਦੋ ਮਹੀਨੇ ਲਈ ਮੁੱਖ ਮੰਤਰੀ ਬਣਾਇਆ ਸੀ ਅਤੇ ਚੋਣਾਂ ਤੋਂ ਬਾਅਦ ਕਿਸੇ ਹੋਰ ਨੂੰ ਮੁੱਖ ਮੰਤਰੀ ਬਣਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਚੰਨੀ ਸਿਰਫ਼ ਚਿਹਰਾ ਹੈ, ਜਦੋਂ ਕਿ ਲਾੜੇ ਦਾ ਸਿਹਰਾ ਕਿਸੇ ਹੋਰ ਦੇ ਸਿਰ ‘ਤੇ ਬੰਨ੍ਹਿਆ ਜਾਵੇਗਾ। ਚੱਢਾ ਨੇ ਕਿਹਾ ਕਿ ਚੰਨੀ ਅੱਜ ਨਿਰਾਸ਼ ਅਤੇ ਪਰੇਸ਼ਾਨ ਹਨ ਕਿ ਕਾਂਗਰਸ ਪਾਰਟੀ ਨੇ ਉਨ੍ਹਾਂ ਦਾ ਇਸਤੇਮਾਲ ਕੀਤਾ ਹੈ। ਕਾਂਗਰਸ ਪਾਰਟੀ ਦੀਆਂ ਦਲਿਤ ਵਿਰੋਧੀ ਨੀਤੀਆਂ ਅਤੇ ਸੋਚ ਅੱਜ ਲੋਕਾਂ ਦੇ ਸਾਹਮਣੇ ਨੰਗਾ ਹੋ ਚੁੱਕੀ ਹੈ।

ਜੇਲ੍ਹ ਤੋਂ ਨਮਜ਼ਦਗੀ ਪੱਤਰ ਭਰਨਗੇ ਅੰਮ੍ਰਿਤਪਾਲ ਸਿੰਘ

10 ਮਈ 2024- : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ…

ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼…

ਨਵੀਂ ਦਿੱਲੀ, 9 ਮਈ 2024-ਸੈਮ ਪਿਤਰੋਦਾ ਨੇ…

ਕੁਝ ਦਸਤਾਵੇਜ਼ਾਂ ਦੀ ਘਾਟ ਕਿਸੇ…

ਚੰਡੀਗੜ੍ਹ, 9 ਮਈ 2024: ਪੰਜਾਬ ਤੇ ਹਰਿਆਣਾ…

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40240 posts
  • 0 comments
  • 0 fans